ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਬਣੇ ਕਲਾਕ ਟਾਵਰ ਦਾ ਕੀਤਾ ਉਦਘਾਟਨ
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਕਲਾਕ ਟਾਵਰ ਦਾ ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਧੀਵਤ ਉਦਘਾਟਨ ਕੀਤਾ।
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਕਲਾਕ ਟਾਵਰ ਦਾ ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਧੀਵਤ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲਾਕ ਟਾਵਰ ਸ਼ਹਿਰ ਵਾਸੀਆਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਇਹ ਸਿਰਫ਼ ਸਮਾਂ ਦੱਸਣ ਵਾਲਾ ਟਾਵਰ ਨਹੀਂ, ਸਗੋਂ ਮੋਗਾ ਸ਼ਹਿਰ ਦੀ ਸੁੰਦਰਤਾ, ਵਿਕਾਸ ਅਤੇ ਨਵੀਂ ਪਹਿਚਾਣ ਦਾ ਪ੍ਰਤੀਕ ਬਣੇਗਾ। ਕਲਾਕ ਟਾਵਰ ਦੇ ਨਿਰਮਾਣ ਨਾਲ ਸ਼ਹਿਰ ਦੀ ਖ਼ੂਬਸੂਰਤੀ ਵਿਚ ਚਾਰ ਚੰਨ ਲੱਗਣਗੇ ਅਤੇ ਆਉਣ ਵਾਲੇ ਸਮੇਂ ਵਿਚ ਇਹ ਸ਼ਹਿਰ ਦੇ ਪ੍ਰਮੁੱਖ ਆਕਰਸ਼ਣਾਂ ਵਿਚ ਸ਼ਾਮਿਲ ਹੋਵੇਗਾ। ਇਸ ਮੌਕੇ ਨਗਰ ਨਿਗਮ ਦੀ ਮੇਅਰ ਵਿਨੇਪਾਲ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ , ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਕੌਂਸਲਰ ਦਵਿੰਦਰ ਤਿਵਾੜੀ, ਕੌਂਸਲਰ ਸੰਜੇ ਸ਼ਰਮਾ, ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਚੇਅਰਮੈਨ ਸੰਜੀਵ ਨਰੂਲਾ, ਪ੍ਰਿੰਸੀਪਲ ਅਰੋੜਾ, ਸੰਜੀਵ ਅਰੋੜਾ, ਕੌਂਸਲਰ ਵਿਕਰਮਜੀਤ ਸਿੰਘ ਸਮੇਤ ਨਗਰ ਨਿਗਮ ਦੇ ਹੋਰ ਕੌਂਸਲਰ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਵਲੰਟੀਅਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਬਣਾਉਣ ਦਾ ਸੁਪਨਾ ਸਿਰਫ਼ ਕਿਸੇ ਇਕ ਵਿਅਕਤੀ ਜਾਂ ਸੰਸਥਾ ਦਾ ਨਹੀਂ, ਸਗੋਂ ਪੂਰੇ ਸ਼ਹਿਰ ਵਾਸੀਆਂ ਦਾ ਸਾਂਝਾ ਸੁਪਨਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਨਗਰ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ।