25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬੀ.ਜੇ.ਪੀ. ਵਿਚਕਾਰ ਗੱਠਜੋੜ-ਕੰਗ, ਰਾਮਗੜ੍ਹੀਆ

ਠੱਠੀ ਭਾਈ, 25 ਨਵੰਬਰ (ਜਗਰੂਪ ਸਿੰਘ ਮਠਾੜੂ)- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ’ਚ ਕਾਂਗਰਸ ਪਾਰਟੀ ’ਚ ਟਿਕਟ ਦੇ ਦਾਅਵੇਦਾਰਾਂ ਦੀ ਵਧਦੀ ਗਿਣਤੀ ਨੇ ਪਾਰਟੀ ਅੰਦਰ ਨਵੇਂ ਸਿਆਸੀ ਸਮੀਕਰਨ ਪੈਦਾ ਕਰ ਦਿੱਤੇ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ ਹੋਏ ਜਗਦੀਪ ਸਿੰਘ ਗਟਰਾ ਵਲੋਂ ਹਲਕਾ ਬਾਘਾ ਪੁਰਾਣਾ ਦੇ ਪਿੰਡਾਂ ਅਤੇ ਵੱਖ-ਵੱਖ ਥਾਵਾਂ ’ਤੇ ਕਾਂਗਰਸ ਪਾਰਟੀ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਦੀਆਂ ਤਸਵੀਰਾਂ ਵਾਲੇ ਵੱਡੀ ਗਿਣਤੀ ਵਿਚ ਪੋਸਟਰ ਲਗਵਾਉਣ ਨਾਲ ਸਿਆਸੀ ਹਲਕਿਆਂ ਵਿਚ ਮੁੜ ਚਰਚਾ ਛਿੜ ਗਈ ਹੈ।

Ad Position 21
No active advertisement
ਬਲਜੀਤ ਕੰਗ ਤੇ ਅਰਮਿੰਦਰ ਰਾਮਗੜ੍ਹੀਆ| 26-11-2026
ਠੱਠੀ ਭਾਈ, 25 ਨਵੰਬਰ (ਜਗਰੂਪ ਸਿੰਘ ਮਠਾੜੂ)- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ’ਚ ਕਾਂਗਰਸ ਪਾਰਟੀ ’ਚ ਟਿਕਟ ਦੇ ਦਾਅਵੇਦਾਰਾਂ ਦੀ ਵਧਦੀ ਗਿਣਤੀ ਨੇ ਪਾਰਟੀ ਅੰਦਰ ਨਵੇਂ ਸਿਆਸੀ ਸਮੀਕਰਨ ਪੈਦਾ ਕਰ ਦਿੱਤੇ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ ਹੋਏ ਜਗਦੀਪ ਸਿੰਘ ਗਟਰਾ ਵਲੋਂ ਹਲਕਾ ਬਾਘਾ ਪੁਰਾਣਾ ਦੇ ਪਿੰਡਾਂ ਅਤੇ ਵੱਖ-ਵੱਖ ਥਾਵਾਂ ’ਤੇ ਕਾਂਗਰਸ ਪਾਰਟੀ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਦੀਆਂ ਤਸਵੀਰਾਂ ਵਾਲੇ ਵੱਡੀ ਗਿਣਤੀ ਵਿਚ ਪੋਸਟਰ ਲਗਵਾਉਣ ਨਾਲ ਸਿਆਸੀ ਹਲਕਿਆਂ ਵਿਚ ਮੁੜ ਚਰਚਾ ਛਿੜ ਗਈ ਹੈ। ਇਨ੍ਹਾਂ ਪੋਸਟਰਾਂ ਵਿਚ ਵਿਸ਼ੇਸ਼ ਤੌਰ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਦੀ ਹੋਰ ਪ੍ਰਮੁੱਖ ਲੀਡਰਸ਼ਿਪ ਦੀਆਂ ਤਸਵੀਰਾਂ ਨਜ਼ਰ ਆ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜਗਦੀਪ ਸਿੰਘ ਗਟਰਾ ਜੋ ਸੂਬਾ ਪੱਧਰੀ ਆਗੂ ਸਨ। ਪਹਿਲਾਂ ਆਮ ਆਦਮੀ ਪਾਰਟੀ ਵਿਚ ਰਹਿੰਦਿਆਂ ਹਲਕਾ ਬਾਘਾ ਪੁਰਾਣਾ ਤੋਂ ਮੌਜੂਦਾ ਵਿਧਾਇਕ ਨਾਲ ਨਾਰਾਜ਼ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਵਿਧਾਨ ਸਭਾ ਦੀ ਟਿਕਟ ਹਾਸਲ ਕਰਨ ਲਈ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਸਨ। ਪਰ ਪਾਰਟੀ ਹਾਈਕਮਾਂਡ ਵਲੋਂ ਮੁੜ ਮੌਜੂਦਾ ਵਿਧਾਇਕ ਨੂੰ ਟਿਕਟ ਦੇਣ ਤੋਂ ਬਾਅਦ ਟਿਕਟ ਨਾ ਮਿਲਣ ਕਾਰਨ ਉਨ੍ਹਾਂ ਦੀ ਪਾਰਟੀ ਨਾਲ ਨਾਰਾਜ਼ਗੀ ਸਾਹਮਣੇ ਆਈ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਹਲਕੇ ਵਿਚ ਕਈ ਥਾਵਾਂ ’ਤੇ ਇਹ ਵੀ ਦੇਖਣ ਨੂੰ ਮਿਲਿਆ ਹੈ ਕਿ ਉਨ੍ਹਾਂ ਵਲੋਂ ਨਵੇਂ ਕਾਂਗਰਸੀ ਪੋਸਟਰ ਪਹਿਲਾਂ ਲੱਗੇ ਆਪਣੇ ਹੀ ਆਮ ਆਦਮੀ ਪਾਰਟੀ ਵਾਲੇ ਪੋਸਟਰਾਂ ਉੱਪਰ ਚਿਪਕਾਏ ਗਏ ਹਨ। ਇਸ ਤਰ੍ਹਾਂ ਪੁਰਾਣੇ ਪੋਸਟਰਾਂ ਉੱਪਰ ਨਵੇਂ ਪੋਸਟਰ ਲੱਗਣ ਦਾ ਦ੍ਰਿਸ਼ ਵੀ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਿਆਸੀ ਵਿਸ਼ਲੇਸ਼ਕਾਂ ਵਲੋਂ ਇਸ ਪੋਸਟਰ ਬਾਜ਼ੀ ਨੂੰ ਜਗਦੀਪ ਸਿੰਘ ਗਟਰਾ ਵਲੋਂ ਕਾਂਗਰਸ ਪਾਰਟੀ ਵਿਚ ਆਪਣੀ ਸਿਆਸੀ ਸਰਗਰਮੀ ਅਤੇ ਹਲਕਾ ਬਾਘਾ ਪੁਰਾਣਾ ਤੋਂ ਵਿਧਾਨ ਸਭਾ ਟਿਕਟ ਲਈ ਦਾਅਵੇਦਾਰੀ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਪ੍ਰਾਪਤ ਸਿਆਸੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਹੀ ਹਲਕੇ ’ਚ ਕਾਂਗਰਸ ਪਾਰਟੀ ਦੇ ਪੰਜ ਆਗੂ ਟਿਕਟ ਲਈ ਆਪਣੀ ਦਾਅਵੇਦਾਰੀ ਜਤਾ ਰਹੇ ਹਨ, ਜਦੋਂ ਕਿ ਜਗਦੀਪ ਸਿੰਘ ਗਟਰਾ ਦੇ ਆਉਣ ਨਾਲ ਇਹ ਗਿਣਤੀ ਵਧ ਕੇ ਛੇ ਹੋ ਗਈ ਹੈ। ਇਸ ਤਰ੍ਹਾਂ ਬਾਘਾ ਪੁਰਾਣਾ ਦੀ ਕਾਂਗਰਸੀ ਟਿਕਟ ਲਈ ਇਕ ਤਰ੍ਹਾਂ ਨਾਲ ‘ਇਕ ਅਨਾਰ ਸੌ ਬਿਮਾਰ’ ਵਾਲੀ ਸਥਿਤੀ ਬਣਦੀ ਦਿਖਾਈ ਦੇ ਰਹੀ ਹੈ। ਦਿਲਚਸਪ ਗੱਲ ਇਹ ਹੈ ਕਿ ਟਿਕਟ ਦੇ ਸਾਰੇ ਸੰਭਾਵੀ ਦਾਅਵੇਦਾਰ ਆਪੋ-ਆਪਣੇ ਪੱਧਰ ’ਤੇ ਪਿੰਡਾਂ ਵਿਚ ਵਰਕਰਾਂ ਅਤੇ ਸਥਾਨਕ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਅਤੇ ਆਪਣੇ ਸਮਰਥਕਾਂ ਨੂੰ ਇਹ ਭਰੋਸਾ ਦਿਵਾ ਰਹੇ ਹਨ ਕਿ ਪਾਰਟੀ ਦੀ ਟਿਕਟ ਉਨ੍ਹਾਂ ਦੀ ਝੋਲੀ ਵਿਚ ਹੀ ਪੈਣੀ ਹੈ। ਪਰ ਦੂਜੇ ਪ ਾਸੇ ਹਲਕੇ ਦੀ ਸਥਾਨਕ ਕਾਂਗਰਸੀ ਲੀਡਰਸ਼ਿਪ ਅਤੇ ਵਰਕਰਾਂ ਦੀ ਸਥਿਤੀ ਵੀ ਕਾਫੀ ਦੁਚਿੱਤੀ ਵਾਲੀ ਬਣੀ ਹੋਈ ਹੈ। ਕਈ ਵਰਕਰ ਇਸ ਗੱਲ ਨੂੰ ਲੈ ਕੇ ਦੁਬਿਧਾ ਵਿਚ ਹਨ ਕਿ ਕਿਸ ਸੰਭਾਵੀ ਉਮੀਦਵਾਰ ਦੇ ਨਾਲ ਖੜ੍ਹਿਆ ਜਾਵੇ ਕਿਉਂਕਿ ਟਿਕਟ ਦਾ ਅੰਤਿਮ ਫੈਸਲਾ ਹਾਈਕਮਾਂਡ ਵਲੋਂ ਕੀਤਾ ਜਾਣਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਸ਼ ਬਾਵਾ ਨੂੰ ਬੈਰਾਗੀ ਵੈੱਲਫੇਅਰ ਬੋਰਡ ਜ਼ਿਲ੍ਹਾ ਮੋਗਾ ਦਾ ਚੇਅਰਮੈਨ ਨਿਯੁਕਤ ਕੀਤਾ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24