ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਬਾਘਾ ਪੁਰਾਣਾ, 25 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ| ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ| ਭੋਗਾਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ| ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਸਾਖੀਆਂ ਸੁਣਾਈਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਹੋਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ| ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂਆਣਾ, ਯਾਦਵਿੰਦਰ ਸਿੰਘ ਬਾਘਾ ਪੁਰਾਣਾ, ਜਸਕਰਨ ਸਿੰਘ ਸੰਗਤਪੁਰਾ, ਸਰਪੰਚ ਹਰਪ੍ਰੀਤ ਸਿੰਘ ਚੰਦ ਨਵਾਂ, ਜਸਵੰਤ ਸਿੰਘ ਚੰਦ ਪੁਰਾਣਾ, ਜਸਵੀਰ ਸਿੰਘ ਬਾਘਾ ਪੁਰਾਣਾ, ਗੁਰਿੰਦਰ ਸਿੰਘ ਜੈ ਸਿੰਘ ਵਾਲਾ, ਸੁਖਦੀਪ ਸਿੰਘ ਚੰਦ ਨਵਾਂ, ਦਲਜੀਤ ਸਿੰਘ ਗ੍ਰੰਥੀ ਚੰਦ ਨਵਾਂ, ਸਤਕਰਤਾਰ ਸਿੰਘ ਗ੍ਰੰਥੀ, ਸੰਨੀ ਫਰੀਦਕੋਟ, ਹਰਦੇਵ ਸਿੰਘ ਚੰਦ ਪੁਰਾਣਾ, ਅਮਨਦੀਪ ਸਿੰਘ ਖੁਖਰਾਣਾ, ਪਿਆਰਾ ਸਿੰਘ ਬੱਬੂ ਐਮ. ਸੀ ਦੁੱਨੇਕੇ, ਜਗਸੀਰ ਸਿੰਘ ਰੌਂਤਾ, ਬਲਜੀਤ ਸਿੰਘ ਲੁਧਿਆਣਾ, ਹਰਜੀਤ ਸਿੰਘ ਸੰਗਤ ਪੁਰਾਣਾ, ਸੁਖਵਿੰਦਰਪਾਲ ਸਿੰਘ ਲੁਧਿਆਣਾ, ਪ੍ਰਧਾਨ ਰੇਸ਼ਮ ਸਿੰਘ, ਰਾਜਦੀਪ ਸਿੰਘ ਚੰਦ ਪੁਰਾਣਾ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ|