25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂਆਂ ਨੇ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦਾ ਕੀਤਾ ਸਵਾਗਤ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂਆਂ ਨੇ ਸਵਾਗਤ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇਬ ਅਸੀਸ ਮਲਿਕ ਨੇ ਕਿਹਾ ਕਿ ਪੰਜਾਬ ਦੇ ਹਿਤਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਬੇਹੱਦ ਜ਼ਰੂਰੀ ਸੀ ਕਿਉਂਕਿ ਹੁਣ ਅਕਾਲੀ ਭਾਜਪਾ ਦੀ ਸਰਕਾਰ ਸੂਬੇ ਵਿਚ ਆਵੇਗੀ ਤੇ ਪੰਜਾਬ ਵਿਚ ਡਬਲ ਇੰਜਨ ਤੇਜ਼ ਰਫ਼ਤਾਰ ਵਿਕਾਸ ਹੋਵੇਗਾ।

Ad Position 21
No active advertisement
ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂਆਂ ਨੇ ਸਵਾਗਤ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇਬ ਅਸੀਸ ਮਲਿਕ ਨੇ ਕਿਹਾ ਕਿ ਪੰਜਾਬ ਦੇ ਹਿਤਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਬੇਹੱਦ ਜ਼ਰੂਰੀ ਸੀ ਕਿਉਂਕਿ ਹੁਣ ਅਕਾਲੀ ਭਾਜਪਾ ਦੀ ਸਰਕਾਰ ਸੂਬੇ ਵਿਚ ਆਵੇਗੀ ਤੇ ਪੰਜਾਬ ਵਿਚ ਡਬਲ ਇੰਜਨ ਤੇਜ਼ ਰਫ਼ਤਾਰ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਸੂਬੇ ਨੂੰ ਵਿਕਾਸ ਦੀ ਮੁੜ ਤੋਂ ਲੋੜ ਹੈ ਕਿਉਂਕਿ ਆਪ ਸਰਕਾਰ ਦੇ ਰਾਜ ਵਿਚ ਸੂਬਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਗਿਆ ਹੈ ਅਤੇ ਜੋ ਵੀ ਪੰਜਾਬ ਵਿਚ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਵਾਲੀ ਸਰਕਾਰ ਸਮੇਂ ਹੋਇਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਆਪਣੀ ਅਹਿਮ ਭੂਮਿਕਾ ਨਿਭਾਏਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂਆਂ ਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਹੈ।
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਮਿਲੇਗੀ ਨਵੀਂ ਦਿਸ਼ਾ, ਵਿਕਾਸ ਦੀ ਰਫ਼ਤਾਰ ਹੋਵੇਗੀ ਤੇਜ਼-ਡਾ. ਸੀਮਾਂਤ ਗਰਗ
Ad Position 24