ਜੀਂਦੜਾ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਕਿਸ਼ਨਪੁਰਾ ਕਲਾਂ, 25 ਨਵੰਬਰ (ਅਮੋਲਕ ਸਿੰਘ ਕਲਸੀ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ, ਅਨੰਦ ਸਾਹਿਬ ਅਤੇ ਰਸ-ਭਿੰਨੇ ਸ਼ਬਦ ਕੀਰਤਨ ਨਾਲ ਹੋਈ।
ਕਿਸ਼ਨਪੁਰਾ ਕਲਾਂ, 25 ਨਵੰਬਰ (ਅਮੋਲਕ ਸਿੰਘ ਕਲਸੀ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ, ਅਨੰਦ ਸਾਹਿਬ ਅਤੇ ਰਸ-ਭਿੰਨੇ ਸ਼ਬਦ ਕੀਰਤਨ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਕਵਿਤਾਵਾਂ, ਕਵੀਸ਼ਰੀ ਅਤੇ ਭਾਸ਼ਣ ਪੇਸ਼ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ। ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਰਨਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਮਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸਮੂਹ ਵਿਦਿਆਰਥੀਆਂ ਅਤੇ ਸਟਾਫ ਵਿਚ ਪ੍ਰਸ਼ਾਦ ਵਰਤਾਇਆ ਗਿਆ।