26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਸੰਵਿਧਾਨ ਦਿਵਸ ਮੌਕੇ ਵਿਦਿਆਰਥੀਆਂ ਨੂੰ ਚੁਕਾਈ ਸਹੁੰ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਆਈ. ਐਸ.

Ad Position 21
No active advertisement
ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਸੰਵਿਧਾਨ ਦਿਵਸ ਮੌਕੇ ਵਿਦਿਆਰਥੀਆਂ ਨੂੰ ਚੁਕਾਈ ਸਹੁੰ 27-11-2026
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਭਾਰਤੀ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਲੋਕਤੰਤਰੀ ਪਰੰਪਰਾਵਾਂ ਨੂੰ ਕਾਇਮ ਰੱਖਣ ਦੀ ਸਹੁੰ ਚੁੱਕੀ। ਇਸ ਦੌਰਾਨ ਖੋਜ ਅਤੇ ਵਿਕਾਸ ਵਿਭਾਗ ਦੇ ਡੀਨ ਅਤੇ ਫਾਰਮਾਕੋਲੋਜੀ ਵਿਭਾਗ ਦੇ ਮੁਖੀ ਡਾ. ਸ਼ਮਸ਼ੇਰ ਸਿੰਘ, ਫਾਰਮਾਸਿਊਟੀਕਲ ਕੈਮਿਸਟਰੀ ਐਂਡ ਐਨਾਲਿਸਿਸ ਵਿਭਾਗ ਦੇ ਮੁਖੀ ਡਾ. ਸੰਤ ਕੁਮਾਰ ਵਰਮਾ, ਫਾਰਮੇਸੀ ਪ੍ਰੈਕਟਿਸ ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ, ਫਾਰਮਾਸਿਊਟਿਕਸ ਵਿਭਾਗ ਦੇ ਮੁਖੀ ਡਾ. ਭੀਮਾਕਿਰਣ, ਡਾ. ਸਿਧਾਰਥ ਮਹਿਨ, ਡਾ. ਨਿਧੀ ਗੁਪਤਾ, ਡਾ. ਬਾਲਕ ਦਾਸ ਕੁਰਮੀ, ਰੋਮਨਪ੍ਰੀਤ ਕੌਰ ਅਤੇ ਸਾਂਚੀ ਜੈਨ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ ਅਤੇ 26 ਜਨਵਰੀ 1950 ਨੂੰ ਇਸ ਨੂੰ ਲਾਗੂ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਵਿਦਿਆਰਥੀਆਂ ਨੂੰ ਜਾਤ-ਪਾਤ, ਧਰਮ ਅਤੇ ਖੇਤਰੀ ਭੇਦਭਾਵ ਤੋਂ ਉੱਪਰ ਉੱਠ ਕੇ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਦੇਸ਼ ਦੇ ਨਿਰਮਾਣ ਵਿਚ ਆਪਣੀ ਹਾਂ-ਪੱਖੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ਕਿ ਸੰਵਿਧਾਨ ਹਰੇਕ ਭਾਰਤੀ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ, ਆ ਪਣੇ ਵਿਚਾਰ ਪ੍ਰਗਟਾਉਣ ਅਤੇ ਬਰਾਬਰ ਦੇ ਮੌਕੇ ਪ੍ਰਾਪਤ ਕਰਨ ਦਾ ਅਧਿਕਾਰ ਦਿੰਦਾ ਹੈ। ਇਸ ਮੌਕੇ ਡਾ. ਸ਼ਮਸ਼ੇਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੀ ਸਹੁੰ ਚੁਕਾਉਂਦਿਆਂ ਇਸ ਦਿਵਸ ਦੇ ਇਤਿਹਾਸਕ ਮਹੱਤਵ ਤੋਂ ਜਾਣੂੰ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ’ਚ ਮਨਾਇਆ ਸੰਵਿਧਾਨ ਦਿਵਸ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਸਿਹਤ ਵਿਭਾਗ ਵਲੋਂ ਵਿਸ਼ੇਸ਼ ਡੋਪ ਟੈਸਟ ਤੇ ਜਾਗਰੂਕਤਾ ਕੈਂਪ ਆਯੋਜਿਤ
Ad Position 24