26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਰਜਿੰਦਰਾ ਪਬਲਿਕ ਸਕੂਲ ’ਚ ਮਨਾਇਆ ਸੰਵਿਧਾਨ ਦਿਵਸ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 27-11-2026
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਅਧਿਕਾਰਾਂ ਤੇ ਫ਼ਰਜ਼ਾਂ ਬਾਰੇ ਜਾਣੂੰ ਕਰਵਾਉਣਾ ਸੀ। ਸਮਾਗਮ ਦੌਰਾਨ ਸਕੂਲ ਦੀ ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਰਾਘਵ ਸ਼ਰਮਾ ਅਤੇ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਵਿਦਿਆਰਥੀਆਂ ਕੋਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕਰਵਾਇਆ ਅਤੇ ਸੰਵਿਧਾਨ ਪ੍ਰਤੀ ਨਿਸ਼ਠਾ, ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਜੀਵਨ ਵਿਚ ਅਪਣਾਉਣ ਦੀ ਸਹੁੰ ਚੁਕਾਈ। ਇਸ ਮੌਕੇ ਡਾਇਰੈਕਟਰ ਸੀਮਾ ਸ਼ਰਮਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਸਭ ਤੋਂ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਬਚਪਨ ਤੋਂ ਹੀ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਭਵਿੱਖ ਵਿਚ ਜਾਗਰੂਕ, ਜ਼ਿੰਮੇਵਾਰ ਅਤੇ ਆਦਰਸ਼ ਨਾਗਰਿਕ ਬਣ ਸਕਣ। ਚੇਅਰਮੈਨ ਰਾਘਵ ਸ਼ਰਮਾ ਨੇ ਕਿਹਾ ਕਿ 26 ਨਵੰਬਰ ਦਾ ਦਿਨ ਹਰੇਕ ਭਾਰਤੀ ਲਈ ਮਾਣ ਅਤੇ ਸਨਮਾਨ ਦਾ ਪ੍ਰਤੀਕ ਹੈ। ਇਸੇ ਦਿਨ ਸਾਲ 1949 ਵਿਚ ਸੰਵਿਧਾਨ ਸਭਾ ਵਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ। ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਹੈ ।
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਿਚ ਮਨਾਇਆ ਭਾਰਤੀ ਸੰਵਿਧਾਨ ਦਿਵਸ ਅਗਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ‘ਚ ਪਲੇਅ ਵੇਅ ਜਮਾਤ ਦੇ ਬੱਚਿਆਂ ਨੇ ਸਿੱਖੀਆਂ ਵੱਖ-ਵੱਖ ਆਕਾਰਾਂ ਦੀਆਂ ਸ਼ੇਪਾਂ
Ad Position 24