26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੋਗਾ ਵਿਖੇ ਅਕਾਲੀ ਦਲ ਦੀ ਸੂਬਾ ਪੱਧਰੀ ਰੈਲੀ ਦੇ ਸਥਾਨ ’ਤੇ ਪੁੱਜ ਕੇ ਡਾ. ਚੀਮਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਕਿਹਾ, 8 ਦਸੰਬਰ ਦੀ ਰੈਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ’ਤੇ ਪੁੱਜਣਗੇ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-8 ਦਸੰਬਰ ਨੂੰ ਮੋਗਾ ਦੀ ਨਵੀਂ ਦਾਣਾ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਹੋ ਰਹੀ ਸੂਬਾ ਪੱਧਰੀ ਰੈਲੀ ਵਾਲੀ ਜਗ੍ਹਾ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਪੁੱਜੇ, ਜਿੱਥੇ ਉਨ੍ਹਾਂ ਨੇ ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸਨੀ ਗਿੱਲ ਅਤੇ ਹੋਰ ਲੀਡਰਸ਼ਿਪ ਨਾਲ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 27-11-2026
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-8 ਦਸੰਬਰ ਨੂੰ ਮੋਗਾ ਦੀ ਨਵੀਂ ਦਾਣਾ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਹੋ ਰਹੀ ਸੂਬਾ ਪੱਧਰੀ ਰੈਲੀ ਵਾਲੀ ਜਗ੍ਹਾ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਪੁੱਜੇ, ਜਿੱਥੇ ਉਨ੍ਹਾਂ ਨੇ ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸਨੀ ਗਿੱਲ ਅਤੇ ਹੋਰ ਲੀਡਰਸ਼ਿਪ ਨਾਲ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਸੀਨੀਅਰ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ, ਸੀਨੀਅਰ ਆਗੂ ਤੇ ਕੌਂਸਲਰ ਗੋਵਰਧਨ ਪੋਪਲੀ, ਜ਼ਿਲ੍ਹਾ ਸ਼ਹਿਰੀ ਯੂਥ ਪ੍ਰਧਾਨ ਦੇਬ ਅਸੀਸ ਮਲਿਕ ਹਾਜ਼ਰ ਸਨ। ਇਸ ਮੌਕੇ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 8 ਦਸੰਬਰ ਦੀ ਰੈਲੀ ਪੰਜਾਬ ਵਾਸੀਆਂ ਲਈ ਇਕ ਇਤਿਹਾਸਕ ਰੈਲੀ ਹੋਵੇਗੀ ਕਿਉਂਕਿ ਇਸ ਦਿਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚ ਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਇਹ ਦਿਹਾੜਾ ਹੋਰ ਵੀ ਸੁਭਾਗ ਭਰਿਆ ਹੈ ਕਿਉਂਕਿ ਇਸ ਦਿਨ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਪੰਜ ਵਾਰ ਮੁੱਖ ਮੰਤਰੀ ਬਣਨ ਵਾਲੇ ਵਿਕਾਸ ਦੇ ਮਸੀਹਾ ਮੰਨੇ ਜਾਂਦੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ ਵੀ ਹੈ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਦੋਂ ਵੀ ਚੋਣਾਂ ਦਾ ਆਗਾਜ਼ ਕੀਤਾ ਹੈ ਉਹ ਮੋਗਾ ਦੀ ਧਰਤੀ ਤੋਂ ਕੀਤਾ ਗਿਆ ਅਤੇ ਪਹਿਲਾਂ 8 ਦਸੰਬਰ 2016 ਵਿਚ ਅਤੇ ਪਾਰਟੀ ਦੀ ਸੌ ਸਾਲਾ ਸ਼ਤਾਬਦੀ ਦਿਹਾੜਾ ਵੀ 14 ਦਸੰਬਰ 2021 ਵਿਚ ਮੋਗਾ ਦੀ ਧਰਤੀ ‘ਤੇ ਮਨਾ ਕੇ ਵਿਧਾਨ ਸਭਾ ਚੋਣਾਂ ਦਾ ਵੀ ਆਗਾਜ਼ ਕੀਤਾ ਸੀ ਅਤੇ ਹੁਣ ਵੀ ਮੋਗਾ ਦੀ ਧਰਤੀ ‘ਤੇ 8 ਦਸੰਬਰ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸ਼ੁੱਭ ਆਗਾਜ਼ ਲਈ ਹੀ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਅਤੇ ਪਾਰਟੀ ਲਈ ਮਾਣ ਵਾਲੀ ਗੱਲ ਇਹ ਵੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਹੋਏ ਗੱਠਜੋੜ ਦਾ ਐਲਾਨ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੁਖਬੀਰ ਸਿੰਘ ਬਾਦਲ ਸਾਂਝੇ ਤੌਰ ‘ਤੇ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ ਹੋਣ ਨਾਲ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ, ਲੱਡੂ ਵੰਡ ਕੇ ਮਨਾਈ ਖ਼ੁਸ਼ੀ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Ad Position 24