26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੱਠਜੋ਼ੜ ਸੰਬੰਧੀ ਪਛੜੀਆਂ ਸ਼੍ਰੇਣੀਆਂ ਬਰਾਦਰੀ ਦੇ ਅਹੁਦੇਦਾਰਾਂ ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਸਹਾਰਨ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਖ਼ਬਰ ਮਿਲਦਿਆਂ ਹੀ ਮੋਗਾ ਸ਼ਹਿਰ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਖ਼ਬਰ ਮਿਲਦਿਆਂ ਹੀ ਮੋਗਾ ਸ਼ਹਿਰ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕੀਤੀ। ਇਹ ਵਿਚਾਰ ਪੱਤਰਕਾਰਾਂ ਨਾਲ ਸਾਂਝੀਆਂ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਸਹਾਰਨ ਨੇ ਪ੍ਰਗਟ ਕੀਤੇ। ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸਨੀ ਗਿੱਲ ਨੂੰ ਵਰਕਰਾਂ ਵਲੋਂ ਵਧਾਈਆਂ ਦਿੱਤੀਆਂ ਗਈਆਂ। ਅਕਾਲੀ ਭਾਜਪਾ ਗੱਠਜੋੜ ਨੇ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਇਤਿਹਾਸ ਸਿਰਜਿਆ ਤੇ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਲੋਕ ਸੁਖਬੀਰ ਸਿੰਘ ਬਾਦਲ ਨੂੰ ਵਿਕਾਸ ਪੁਰਸ਼ ਦੇ ਨਾਂਅ ਨਾਲ ਜਾਣਦੇ ਹਨ। ਇਹ ਇਕ ਉਪਾਧੀ ਨਹੀਂ ਬਲਕਿ ਪੰਜਾਬ ਦੀ ਧਰਤੀ ‘ਤੇ ਦਿਖਾਈ ਦਿੰਦੀ ਹਕੀਕਤ ਹੈ ਕਿਵੇਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰਾਂ ਵਿਚ ਪੰਜਾਬ ਤਰੱਕੀ ਦੀ ਲੀਹਾਂ ‘ਤੇ ਅੱਗੇ ਵਧ ਰਿਹਾ ਸੀ। ਬਿਜਲੀ ਸਰਪਲੱਸ ਸੂਬਾ, ਚਾਰ ਮਾਰਗੀ, ਛੇ ਮਾਰਗੀ ਹਾਈਵੇ ਅੱਡੇ, ਥਰਮਲ ਪਲਾਂਟ ਦਾ ਵਿਸਥਾਰ ਹੋਇਆ ਸੀ। ਪੰਜਾਬ ਦੇ ਸਿਆਸੀ ਤੇ ਪੰਥਕ ਹਿਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਬਹੁਤ ਸੰਘਰਸ਼ ਲੜੇ, ਅੱਗੇ ਹੋ ਕੇ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ। ।
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਸਿਵਲ ਹਸਪਤਾਲ ਤੋਂ ਬੱਸ ਸਟੈਂਡ ਤੱਕ ਰੋਸ ਮਾਰਚ ਅਗਲੀ ਖ਼ਬਰ ਐਡਵੋਕੇਟ ਅਮਨਇੰਦਰ ਦੀ ਯਾਦ ’ਚ ਪਿੰਡ ਬੁੱਟਰ ’ਚ ਪਹਿਲਾ ਖ਼ੂਨਦਾਨ ਕੈਂਪ 29 ਨੂੰ
Ad Position 24