26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵਾਂ ਮੋੜ ਸਾਬਤ ਹੋਵੇਗਾ-ਜਥੇਦਾਰ ਮਾਹਲਾ, ਬਾਲੀ

ਬਾਘਾ ਪੁਰਾਣਾ, 26 ਨਵੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਵਰਕਿੰਗ ਕਮੇਟੀ ਮੈਂਬਰ ਬਾਲ ਕ੍ਰਿਸ਼ਨ ਗਰਗ ਬਾਲੀ ਨੇ ਇਸ ਨੂੰ ਪੰਜਾਬ ਦੀ ਸਿਆਸਤ ਦੇ ਸੰਦਰਭ ਵਿਚ ਅਹਿਮ ਘਟਨਾਕ੍ਰਮ ਕਰਾਰ ਦਿੱਤਾ ਹੈ। ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੀ ਸਿਆਸਤ ਵਿਚ ਆਪਣਾ ਇਤਿਹਾਸਕ ਅਤੇ ਅਹਿਮ ਸਥਾਨ ਹੈ।

Ad Position 21
No active advertisement
ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵਾਂ ਮੋੜ ਸਾਬਤ ਹੋਵੇਗਾ-ਜਥੇਦਾਰ ਮਾਹਲਾ, ਬਾਲੀ 27-11-2026
ਬਾਘਾ ਪੁਰਾਣਾ, 26 ਨਵੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਵਰਕਿੰਗ ਕਮੇਟੀ ਮੈਂਬਰ ਬਾਲ ਕ੍ਰਿਸ਼ਨ ਗਰਗ ਬਾਲੀ ਨੇ ਇਸ ਨੂੰ ਪੰਜਾਬ ਦੀ ਸਿਆਸਤ ਦੇ ਸੰਦਰਭ ਵਿਚ ਅਹਿਮ ਘਟਨਾਕ੍ਰਮ ਕਰਾਰ ਦਿੱਤਾ ਹੈ। ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੀ ਸਿਆਸਤ ਵਿਚ ਆਪਣਾ ਇਤਿਹਾਸਕ ਅਤੇ ਅਹਿਮ ਸਥਾਨ ਹੈ। ਪਾਰਟੀ ਹਮੇਸ਼ਾ ਪੰਜਾਬ ਦੇ ਹੱਕਾਂ, ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਦਾ ਮੁੱਖ ਮਕਸਦ ਪੰਜਾਬ ਦੇ ਹਿਤਾਂ ਦੀ ਰਾਖੀ ਕਰਨਾ ਅਤੇ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਾ । ਇਸੇ ਤਰ੍ਹਾਂ ਬਾਲ ਕ੍ਰਿਸ਼ਨ ਗਰਗ ਬਾਲੀ ਨੇ ਕਿਹਾ ਕਿ ਕਿਸੇ ਵੀ ਗੱਠਜੋੜ ਦੀ ਸਫਲਤਾ ਲਈ ਆਗੂਆਂ ਦੇ ਨਾਲ-ਨਾਲ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਇਕਜੁੱਟਤਾ ਅਤੇ ਆਪਸੀ ਵਿਸ਼ਵਾਸ ਬਹੁਤ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਪੰਜਾਬ ਦੇ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਪਾਰਕ ਵਰਗ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਵਰਗੇ ਮੁੱਦਿਆਂ ਨੂੰ ਤਰਜੀਹ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੂਹੜਚੱਕ ਵਿਖੇ ਭਾਸ਼ਾ ਵਿਭਾਗ ਵਲੋਂ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਯਾਦਗਾਰੀ ਸਮਾਗਮ ਅਗਲੀ ਖ਼ਬਰ ਜੀ ਐਜੂਕੇਸ਼ਨ ਧਰਮਕੋਟ ਨੇ ਨਛੱਤਰ ਸਿੰਘ ਦਾ ਲਗਵਾਇਆ ਕੈਨੇਡਾ ਓਪਨ ਵਰਕ ਵੀਜ਼ਾ
Ad Position 24