26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਦਿਸ਼ਾਹੀਣ, ਤਰਕਹੀਣ ਅਤੇ ਮੌਕਾਪ੍ਰਸਤ ਸਿਆਸਤ ਦਾ ਪ੍ਰਤੀਕ-ਮਾਲਵਿਕਾ ਸੂਦ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਹਲਕਾ ਮੋਗਾ ਤੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਏ ਗੱਠਜੋੜ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਦਿਸ਼ਾਹੀਣ, ਤਰਕਹੀਣ ਅਤੇ ਮੌਕਾਪ੍ਰਸਤ ਸਿਆਸਤ ਦਾ ਪ੍ਰਤੀਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਇਸ ਗੱਠਜੋੜ ਨੂੰ ਸਵੀਕਾਰ ਨਹੀਂ ਕਰੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਆਪਣੇ ਵੋਟ ਦੇ ਅਧਿਕਾਰ ਰਾਹੀਂ ਇਸ ਸਬੰਧੀ ਆਪਣਾ ਫ਼ੈਸਲਾ ਸੁਣਾਉਣਗੇ।

Ad Position 21
No active advertisement
ਮਾਲਵਿਕਾ ਸੂਦ ਹਲਕਾ ਇੰਚਾਰਜ ਮੋਗਾ 27-11-2026
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਹਲਕਾ ਮੋਗਾ ਤੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਏ ਗੱਠਜੋੜ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਦਿਸ਼ਾਹੀਣ, ਤਰਕਹੀਣ ਅਤੇ ਮੌਕਾਪ੍ਰਸਤ ਸਿਆਸਤ ਦਾ ਪ੍ਰਤੀਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਇਸ ਗੱਠਜੋੜ ਨੂੰ ਸਵੀਕਾਰ ਨਹੀਂ ਕਰੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਆਪਣੇ ਵੋਟ ਦੇ ਅਧਿਕਾਰ ਰਾਹੀਂ ਇਸ ਸਬੰਧੀ ਆਪਣਾ ਫ਼ੈਸਲਾ ਸੁਣਾਉਣਗੇ। ਮਾਲਵਿਕਾ ਸੂਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਾਲ 2020 ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਨੂੰ ਛੱਡਣ ਦਾ ਫ਼ੈਸਲਾ ਕੀਤਾ ਸੀ। ਉਸ ਸਮੇਂ ਅਕਾਲੀ ਦਲ ਵਲੋਂ ਕਿਸਾਨਾਂ ਦੇ ਹਿਤਾਂ ਨੂੰ ਮੁੱਖ ਰੱਖਦਿਆਂ ਭਾਜਪਾ ਨਾਲੋਂ ਸਿਆਸੀ ਸਾਂਝ ਤੋੜੀ ਗਈ ਸੀ। ਉਨ੍ਹਾਂ ਸਵਾਲ ਕੀਤਾ ਕਿ ਹੁਣ ਅਜਿਹਾ ਕੀ ਬਦਲ ਗਿਆ ਹੈ ਕਿ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੋ ਗਈਆਂ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਪੰਜਾਬ ਦੇ ਇਤਿਹਾਸ ਦਾ ਇਕ ਅਹਿਮ ਅਤੇ ਭਾਵਨਾਤਮਿਕ ਅਧਿਆਇ ਹੈ। ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲੇ ਲੰਮੇ ਸੰਘਰਸ਼ ਦੌਰਾਨ 750 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਗਈਆਂ। ਇਨ੍ਹਾਂ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਭੁਲਾ ਨਹੀਂ ਸਕਦੇ। ਅਜਿਹੇ ਵਿਚ ਅਕਾਲੀ ਦਲ ਵਲੋਂ ਮੁੜ ਭਾਜਪਾ ਨਾਲ ਗੱਠਜੋੜ ਕਰਨ ਦੇ ਫ਼ੈਸਲੇ ‘ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇ ਕੇ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਪਿੰਡ ਚੂਹੜਚੱਕ ਵਿਖੇ ਭਾਸ਼ਾ ਵਿਭਾਗ ਵਲੋਂ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਯਾਦਗਾਰੀ ਸਮਾਗਮ
Ad Position 24