ਜਥੇਦਾਰ ਤੋਤਾ ਸਿੰਘ ਦੀ ਯਾਦ ’ਚ ਲਗਾਇਆ ਕੈਂਸਰ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ
ਕਿਸ਼ਨਪੁਰਾ ਕਲਾਂ, 26 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਵਰਗੀ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਸ਼ਾਲ ਕੈਂਸਰ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ ਪਿੰਡ ਇੰਦਰਗੜ੍ਹ ਝਿੜੀ ਸ਼ਰੀਫ਼ ਵਿਖੇ ਲਗਾਇਆ ਗਿਆ। ਸਮੂਹ ਬਰਾੜ ਪਰਿਵਾਰ ਅਤੇ ਹਲਕਾ ਧਰਮਕੋਟ ਦੀ ਸਾਧ ਸੰਗਤ ਵਲੋਂ ਮਨੁੱਖਤਾ ਦੀ ਸੇਵਾ ਅਤੇ ਲੋਕ ਭਲਾਈ ਦੀ ਭਾਵਨਾ ਨਾਲ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਬਾਬਾ ਕੌਰੇ ਸ਼ਾਹ, ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਵਰਲਡ ਕੈਂਸਰ ਕੇਅਰ ਦੇ ਸੰਸਥਾਪਕ ਡਾ.
ਜ
ਜਥੇਦਾਰ ਤੋਤਾ ਸਿੰਘ ਦੀ ਯਾਦ ਵਿਚ ਲਗਾਏ ਕੈਂਪ ਦਾ ਉਦਘਾਟਨ ਕਰਦੇ ਹੋਏ ਬਾਬਾ ਕੌਰੇ ਸ਼ਾਹ, ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਵਰਲਡ ਕੈਂਸਰ ਕੇਅਰ ਦੇ ਸੰਸਥਾਪਕ ਡਾ. ਧਾਲੀਵਾਲ ਤੇ ਹੋਰ ਪਤਵੰਤੇ। ਤਸਵੀਰ : ਕਲਸੀ
27-11-2026
ਕਿਸ਼ਨਪੁਰਾ ਕਲਾਂ, 26 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਵਰਗੀ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਸ਼ਾਲ ਕੈਂਸਰ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ ਪਿੰਡ ਇੰਦਰਗੜ੍ਹ ਝਿੜੀ ਸ਼ਰੀਫ਼ ਵਿਖੇ ਲਗਾਇਆ ਗਿਆ। ਸਮੂਹ ਬਰਾੜ ਪਰਿਵਾਰ ਅਤੇ ਹਲਕਾ ਧਰਮਕੋਟ ਦੀ ਸਾਧ ਸੰਗਤ ਵਲੋਂ ਮਨੁੱਖਤਾ ਦੀ ਸੇਵਾ ਅਤੇ ਲੋਕ ਭਲਾਈ ਦੀ ਭਾਵਨਾ ਨਾਲ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਬਾਬਾ ਕੌਰੇ ਸ਼ਾਹ, ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਵਰਲਡ ਕੈਂਸਰ ਕੇਅਰ ਦੇ ਸੰਸਥਾਪਕ ਡਾ. ਕੁਲਵੰਤ ਸਿੰਘ ਧਾਲੀਵਾਲ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਕੈਂਪ ਦੌਰਾਨ ਵਰਲਡ ਕੈਂਸਰ ਕੇਅਰ ਦੀ ਵਿਸ਼ੇਸ਼ ਮੈਡੀਕਲ ਟੀਮ ਨੇ ਪਹੁੰਚ ਕੇ ਮਰੀਜ਼ਾਂ ਦੀ ਜਾਂਚ ਕੀਤੀ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਕੈਂਸਰ ਵਰਗੀ ਗੰਭੀਰ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਿਰ ਜਾਂਚ ਰਾਹੀਂ ਬਿਮਾਰੀ ਦੀ ਸ਼ੁਰੂਆਤੀ ਪੜਾਅ ‘ਤੇ ਪਛਾਣ ਕਰਨ ਵਿਚ ਸਹਾਇਤਾ ਕਰਨਾ ਸੀ। ਇਸ ਦੌਰਾਨ ਮਰਦਾਂ ਅਤੇ ਔਰਤਾਂ ਵਿਚ ਹੋਣ ਵਾਲੇ ਵੱਖ-ਵੱਖ ਤਰ੍ਹਾਂ ਦੇ ਕੈਂਸਰ ਦੀ ਜਾਂਚ ਕੀਤੀ ਗਈ। ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ ਪੈਪ ਸਮੀਅਰ ਟੈੱਸਟ ਅਤੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਦੀ ਸਹੂਲਤ ਦਿੱਤੀ ਗਈ। ਬਲੱਡ ਕੈਂਸਰ ਦੀ ਜਾਂਚ ਦੇ ਨਾਲ ਕੈਂਸਰ ਤੋਂ ਪੀੜਤ ਮਰੀਜ਼ਾਂ ਨੂੰ ਇਲਾਜ ਸਬੰਧੀ ਢੁਕਵੀਂ ਸਲਾਹ ਦਿੱਤੀ ਗਈ। ਕੈਂਪ ਦੌਰਾਨ ਅੱਖਾਂ ਦੀ ਜਾਂਚ ਦੀ ਵਿਸ਼ੇਸ਼ ਸਹੂਲਤ ਵੀ ਉਪਲਬਧ ਕਰਵਾਈ ਗਈ। ਇਸ ਤੋਂ ਇਲਾਵਾ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਨਾਲ ਸਬੰਧਿਤ ਜਾਂਚ ਦੇ ਨਾਲ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਹਾਜ਼ਰ ਆਗੂਆਂ ਨੇ ਜਥੇਦਾਰ ਤੋਤਾ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯਾਦ ’ਚ ਲੋਕਾਂ ਦੀ ਸਿਹਤ ਸੰਭਾਲ ਲਈ ਅਜਿਹੇ ਉਪਰਾਲੇ ਕਰਨਾ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਪ੍ਰਬੰਧਕਾਂ ਵਲੋਂ ਕੈਂਪ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੀ ਮੈਡੀਕਲ ਟੀਮ ਅਤੇ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ।