26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਿੰਡ ਦੀਦਾਰੇ ਵਾਲਾ ਵਿਖੇ ਵਿਧਾਇਕ ਬਿਲਾਸਪੁਰ ਨੇ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਵੰਡੇ ਸਰਟੀਫਿਕੇਟ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਲਈ ਚਲਾਈ ਜਾ ਰਹੀ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਦੀਦਾਰੇ ਵਾਲਾ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਵਾਸੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ, ਤਹਿਸੀਲਦਾਰ ਬਲਜੀਤ ਸਿੰਘ ਅਤੇ ਡਾਇਰੈਕਟਰ ਡੇਅਰੀ ਬੋਰਡ ਦਵਿੰਦਰ ਸਿੰਘ ਤਖ਼ਤੂਪੁਰਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 27-11-2026
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਲਈ ਚਲਾਈ ਜਾ ਰਹੀ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਦੀਦਾਰੇ ਵਾਲਾ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਵਾਸੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ, ਤਹਿਸੀਲਦਾਰ ਬਲਜੀਤ ਸਿੰਘ ਅਤੇ ਡਾਇਰੈਕਟਰ ਡੇਅਰੀ ਬੋਰਡ ਦਵਿੰਦਰ ਸਿੰਘ ਤਖ਼ਤੂਪੁਰਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਮੇਰਾ ਘਰ ਮੇਰੇ ਨਾਮ ਯੋਜਨਾ ਪੰਜਾਬ ਸਰਕਾਰ ਦਾ ਇਕ ਇਤਿਹਾਸਕ ਉਪਰਾਲਾ ਹੈ, ਜਿਸ ਰਾਹੀਂ ਲਾਲ ਲਕੀਰ ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਮਿਲ ਰਿਹਾ ਹੈ। ਇਹ ਸਰਟੀਫਿਕੇਟ ਲੋਕਾਂ ਲਈ ਸਿਰਫ਼ ਕਾਗ਼ਜ਼ ਦਾ ਟੁਕੜਾ ਨਹੀਂ, ਸਗੋਂ ਉਨ੍ਹਾਂ ਦੇ ਸਾਲਾਂ ਪੁਰਾਣੇ ਸੁਪਨੇ ਅਤੇ ਹੱਕ ਦੀ ਪ੍ਰਾਪਤੀ ਦਾ ਪ੍ਰਤੀਕ ਹਨ। ਵਿਧਾਇਕ ਬਿਲਾਸਪੁਰ ਨੇ ਇਸ ਲੋਕ-ਹਿਤੈਸ਼ੀ ਯੋਜਨਾ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬੰਬੀਹਾ ਭਾਈ ਵਿਖੇ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਜਥੇਦਾਰ ਤੋਤਾ ਸਿੰਘ ਦੀ ਯਾਦ ’ਚ ਲਗਾਇਆ ਕੈਂਸਰ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ
Ad Position 24