26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਾਤਾ ਸੁਰਜੀਤ ਕੌਰ ਕਿੰਗਰਾ ਦੇ ਅਕਾਲ ਚਲਾਣੇ ’ਤੇ ਡਾ. ਚੀਮਾ ਨੇ ਕੀਤਾ ਦੁੱਖ ਸਾਂਝਾ

ਠੱਠੀ ਭਾਈ, 26 ਨਵੰਬਰ (ਜਗਰੂਪ ਸਿੰਘ ਮਠਾੜੂ)- ਠੱਠੀ ਭਾਈ ਦੇ ਉੱਘੇ ਅਕਾਲੀ ਆਗੂ, ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਕਿੰਗਰਾ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਸੁਖਚਰਨ ਸਿੰਘ ਛਿੰਦਾ, ਸਤਪਾਲ ਸਿੰਘ ਕਿੰਗਰਾ, ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਸਰਪੰਚ ਠੱਠੀ ਭਾਈ, ਐਡਵੋਕੇਟ ਪ੍ਰਭਜੋਤ ਸਿੰਘ ਕਿੰਗਰਾ ਸਮੇਤ ਸਮੁੱਚੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਠੱਠੀ ਭਾਈ, 26 ਨਵੰਬਰ (ਜਗਰੂਪ ਸਿੰਘ ਮਠਾੜੂ)- ਠੱਠੀ ਭਾਈ ਦੇ ਉੱਘੇ ਅਕਾਲੀ ਆਗੂ, ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਕਿੰਗਰਾ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਸੁਖਚਰਨ ਸਿੰਘ ਛਿੰਦਾ, ਸਤਪਾਲ ਸਿੰਘ ਕਿੰਗਰਾ, ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਸਰਪੰਚ ਠੱਠੀ ਭਾਈ, ਐਡਵੋਕੇਟ ਪ੍ਰਭਜੋਤ ਸਿੰਘ ਕਿੰਗਰਾ ਸਮੇਤ ਸਮੁੱਚੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਾਂ-ਬਾਪ ਦਾ ਸਾਇਆ ਸਿਰ ਤੋਂ ਉੱਠ ਜਾਣਾ ਪਰਿਵਾਰ ਲਈ ਬਹੁਤ ਵੱਡਾ ਅਤੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਪਰਿਵਾਰ ਲਈ ਅਸਹਿ ਸਦਮਾ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਉਹ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਜ਼ਿਲ੍ਹਾ ਪ੍ਰਧਾਨ ਦਿਹਾਤੀ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਦੇਵ ਅਸ਼ੀਸ਼ ਵੀ ਮੌਜੂਦ ਸਨ ਜਿਨ੍ਹਾਂ ਨੇ ਵੀ ਕਿੰਗਰਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਜਥੇਦਾਰ ਹਰਮੇਲ ਸਿੰਘ ਮੌੜ, ਸੀਨੀਅਰ ਯੂਥ ਅਕਾਲੀ ਆਗੂ ਜਗਮੋਹਣ ਸਿੰਘ ਜੈ ਸਿੰਘ ਵਾਲਾ, ਯੂਥ ਆਗੂ ਵਿੱਕੀ ਫੂਲੇ ਵਾਲੀਆ, ਬਲਾਕ ਸੰਮਤੀ ਮੈਂਬਰ ਬੋਹੜ ਸਿੰਘ ਚੀਮਾ ਠੱਠੀ ਭਾਈ, ਰਜਿੰਦਰਪਾਲ ਸਿੰਘ ਥਰਾਜ, ਜ਼ੈਲਦਾਰ ਜਸਵੀਰ ਸਿੰਘ ਥਰਾਜ, ਭਾਈ ਸੁਖਦੀਪ ਸਿੰਘ ਖੋਖਰ, ਆੜ੍ਹਤੀ ਭਾਈ ਬਲਤੇਜ ਸਿੰਘ ਖੋਖਰ ਅਤੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ ਗਿਆਨੀ, ਕੇਵਲ ਸਿੰਘ ਭਲੂਰੀਆ, ਸੀਰਾ ਮਾਨ ਸਮੇਤ ਹੋਰ ਵੀ ਅਨੇਕਾਂ ਅਕਾਲੀ ਆਗੂ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੀ ਖੇਡਾਂ ਵਤਨ ਪੰਜਾਬ ਦੀਆਂ 2026 ’ਚ ਸ਼ਾਨਦਾਰ ਪ੍ਰਾਪਤੀ ਦੋ ਹੋਣਹਾਰ ਖਿਡਾਰੀਆਂ ਨੇ ਸਕੂਲ ਅਤੇ ਮੋਗਾ... ਅਗਲੀ ਖ਼ਬਰ ਸੰਤ ਆਸ਼ਰਮ ਲੋਪੋਂ ਵਿਖੇ ਸਾਲਾਨਾ ਬਰਸੀ ਸਮਾਗਮ ਸੰਬੰਧੀ ਸੱਤਵੀਂ ਲੜੀ ਦੇ ਅਖੰਡ ਪਾਠ ਪ੍ਰਕਾਸ਼
Ad Position 24