ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸਮਾਧ ਭਾਈ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸਮਾਧ ਭਾਈ, 26 ਨਵੰਬਰ (ਜਗਰੂਪ ਸਿੰਘ ਸਰੋਆ)-ਸਥਾਨਕ ਲੋਕਲ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਨਛੱਤਰ ਸਿੰਘ ਦੇ ਕੀਰਤਨੀ ਜਥੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਸਮਾਧ ਭਾਈ, 26 ਨਵੰਬਰ (ਜਗਰੂਪ ਸਿੰਘ ਸਰੋਆ)-ਸਥਾਨਕ ਲੋਕਲ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਨਛੱਤਰ ਸਿੰਘ ਦੇ ਕੀਰਤਨੀ ਜਥੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਜਗਜੀਤ ਸਿੰਘ ਨੇ ਸਮੁੱਚੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ ਅਤੇ ਸਮਾਗਮ ਵਿਚ ਪੁੱਜਣ ’ਤੇ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਲਖਬੀਰ ਸਿੰਘ ਬਾਗੜੀ, ਅਵਤਾਰ ਸਿੰਘ ਭਾਈ ਪ੍ਰਧਾਨ ਭਾਈ ਰੂਪ ਚੰਦ ਟਰੱਸਟ, ਡਾ. ਤੇਜਿੰਦਰ ਸਿੰਘ, ਸੁਖਪਾਲ ਸਿੰਘ ਧਾਲੀਵਾਲ, ਰਛਪਾਲ ਸਿੰਘ ਬਾਗੜੀ, ਕਮੇਟੀ ਮੀਤ ਪ੍ਰਧਾਨ ਸਾਧੂ ਸਿੰਘ ਰਾਜਪੂਤ, ਤਰਸੇਮ ਸਿੰਘ ਸੇਮਾ, ਭਿੰਦਰ ਸਿੰਘ ਧਾਲੀਵਾਲ, ਜਰਨੈਲ ਸਿੰਘ ਮਾਨ, ਹਰਦੇਵ ਸਿੰਘ ਸੋਹਲ, ਸਾਬਕਾ ਚੇਅਰਮੈਨ ਤਰਸੇਮ ਸਿੰਘ, ਭੋਲਾ ਸਿੰਘ ਪੰਡਿਤ, ਬੂਟਾ ਸਿੰਘ ਗੁਰਜੰਟ ਸਿੰਘ, ਤੋਤਾ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਸਿਆਸੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।