26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

‘ਦਿੱਲੀ ਕਿਸਾਨ ਮੋਰਚਾ’ ਦੀ ਛੇਵੀਂ ਵਰ੍ਹੇਗੰਢ ਮੌਕੇ ਬਠਿੰਡਾ ’ਚ ਵਿਸ਼ਾਲ ‘ਕਿਸਾਨ ਕਾਨਫ਼ਰੰਸ’

ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਬਠਿੰਡਾ ਵਿਖੇ ਵਿਸ਼ਾਲ ਕਿਸਾਨ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਦੋਵੇਂ ਸਰਕਾਰਾਂ ਕਿਸਾਨਾਂ ਨਾਲ ਕੀਤੇ ਵਾਅਦੇ ਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਪਿੱਛੇ ਹਟ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 27-11-2026
ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਬਠਿੰਡਾ ਵਿਖੇ ਵਿਸ਼ਾਲ ਕਿਸਾਨ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਦੋਵੇਂ ਸਰਕਾਰਾਂ ਕਿਸਾਨਾਂ ਨਾਲ ਕੀਤੇ ਵਾਅਦੇ ਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਪਿੱਛੇ ਹਟ ਰਹੀਆਂ ਹਨ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਮੋਰਚੇ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਕੰਨੀ ਕਤਰਾ ਰਹੀ ਹੈ। ਇਸ ਦੇ ਉਲਟ ਨਵੇਂ ਕਾਨੂੰਨਾਂ ਅਤੇ ਨੀਤੀਆਂ ਰਾਹੀਂ ਕਿਸਾਨਾਂ ਉੱਪਰ ਹੋਰ ਬੋਝ ਪਾਇਆ ਜਾ ਰਿਹਾ। ਬੀ.ਕੇ.ਯੂ. ਏਕਤਾ ਡਕੌਂਦਾ ਧਨੇਰ ਜ਼ਿਲ੍ਹਾ ਬਠਿੰਡਾ ਦੇ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਅੱਜ ਦੀ ਕਾਨਫ਼ਰੰਸ ‘ਦਿੱਲੀ ਕਿਸਾਨ ਮੋਰਚੇ’ ਦੀ ਛੇਵੀਂ ਵਰ੍ਹੇਗੰਢ ਦੇ ਸਬੰਧ ਵਿਚ ਹੈ, ਜਿਸ ਵਿਚ 5 ਜ਼ਿਲ੍ਹਿਆਂ ਤੋਂ ਕਿਸਾਨ-ਮਜ਼ਦੂਰ ਸ਼ਾਮਲ ਹੋਏ ਹਨ। ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਰੀਬ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਲਈ ਕੋਈ ਠੋਸ ਨੀਤੀ ਨਹੀਂ ਲਿਆਂਦੀ। ਚੰਡੀਗੜ੍ਹ ਵਿਖੇ ਸੱਤ ਦਿਨ ਚੱਲੇ ਕਿਸਾਨ ਮੋਰਚੇ ਦੌਰਾਨ ਮੰਗਾਂ ਮੰਨ ਕੇ ਸਰਕਾਰ ਉਨ੍ਹਾਂ ਨੂੰ ਲਾਗੂ ਕਰਨ ਤੋਂ ਮੁਕਰ ਗਈ ਹੈ। ਬੀ.ਕੇ.ਯੂ. ਏਕਤਾ ਡਕੌਂਦਾ ਧਨੇਰ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕੇਂਦਰ ਸਰਕਾਰ ਤੋਂ ਦਿੱਲੀ ਮੋਰਚੇ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਨ ਤੇ ਆਉਣ ਵਾਲੇ ਲੋਕ ਸਭਾ ਇਜਲਾਸ ਵਿਚ ਐੱਮ.ਐੱਸ . ਪੀ. ਦੀ ਕਾਨੂੰਨੀ ਗਾਰੰਟੀ ਸਬੰਧੀ ਕਾਨੂੰਨ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਵੱਡੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ ਪਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਮਾਮਲੇ ’ਤੇ ਕੇਂਦਰ ਸਰਕਾਰ ਚੁੱਪ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਬੀ.ਕੇ.ਯੂ. ਸਿੱਧੂਪੁਰ ਦੇ ਸੂਬਾ ਆਗੂ ਬੋਘ ਸਿੰਘ ਮਾਨਸਾ, ਜਮਹੂਰੀ ਕਿਸਾਨ ਸਭਾ ਬਠਿੰਡਾ ਦੇ ਸੁਖਵਿੰਦਰ ਧਾਲੀਵਾਲ, ਅਮਰੀਕ ਸਿੰਘ ਫਫੜੇ ਭਾਈਕੇ, ਬੀ.ਕੇ.ਯੂ. ਰਾਜੇਵਾਲ ਦੇ ਪ੍ਰਗਟ ਸਿੰਘ ਤਲਵੰਡੀ ਨੇਪਾਲੀਆ, ਬੀ.ਕੇ.ਯੂ. ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਝੰਡੂਕੇ, ਪੁਰਸ਼ੋਤਮ ਸਿੰਘ ਗਿੱਲ, ਬੀ.ਕੇ.ਯੂ. ਮਾਲਵਾ ਦੇ ਨਛੱਤਰ ਸਿੰਘ ਜੈਤੋ, ਬੀ.ਕੇ.ਯੂ. ਏਕਤਾ ਮਾਲਵਾ ਹੀਰਕੇ ਦੇ ਮਲੂਕ ਸਿੰਘ ਹੀਰਕੇ, ਕੁਲਹਿੰਦ ਕਿਸਾਨ ਸਭਾ ਦੇ ਜਸਵੀਰ ਸਿੰਘ ਆਕਲੀਆ, ਬੀ.ਕੇ.ਯੂ. ਡਕੌਂਦਾ ਧਨੇਰ ਦੇ ਕੁਲਵੰਤ ਸਿੰਘ ਕਿਸ਼ਨਗੜ੍ਹ, ਹਰਵਿੰਦਰ ਸਿੰਘ ਕੋਟਲੀ, ਕਿਰਤੀ ਕਿਸਾਨ ਸਭਾ ਦੇ ਜਸਵਿੰਦਰ ਸਿੰਘ ਝਮੇਰਵਾਲੀ, ਸਵਰਨ ਸਿੰਘ ਪੂਹਲੀ, ਬੀ.ਕੇ.ਯੂ. ਡਕੌਂਦਾ ਦੇ ਪ੍ਰਧਾਨ ਰਾਜ ਮਹਿੰਦਰ ਸਿੰਘ ਕੋਟਭਾਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਤੇ ਬੀ.ਕੇ.ਯੂ. ਸਿੱਧੂਪੁਰਾ ਦੇ ਬੇਅੰਤ ਸਿੰਘ ਮਹਿਮਾ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਹਵਾਲਾਤੀ ਪਾਸੋਂ ਹੈਰੋਇਨ ਬਰਾਮਦ ਅਗਲੀ ਖ਼ਬਰ ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Ad Position 24