26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੂਰਤੀ ਸਥਾਪਨਾ ਦਿਵਸ ਸਬੰਧੀ ਕੀਤਾ ਵਿਚਾਰ-ਵਟਾਂਦਰਾ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਕੋਟਕਪੂਰਾ ਬਾਈਪਾਸ ਸਥਿਤ ਮੰਦਰ ਲਾਲ ਦੁਆਰਾ ਦੇ ਚੇਅਰਮੈਨ ਰਜਿੰਦਰ ਵਧਵਾ ਅੱਜ ਧਿਆਨਪੁਰ ਧਾਮ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਬਾਬਾ ਲਾਲ ਦਿਆਲ ਦੇ ਸਮਾਧੀ ਸਥਾਨ ‘ਤੇ ਮੱਥਾ ਟੇਕ ਕੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਨੇ ਧਾਮ ਦੇ ਮੌਜੂਦਾ ਗੱਦੀਨਸ਼ੀਨ ਮਹੰਤ ਰਾਮ ਸੁੰਦਰ ਦਾਸ ਅਤੇ ਗੋਪਾਲ ਦਾਸ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਕੋਟਕਪੂਰਾ ਬਾਈਪਾਸ ਸਥਿਤ ਮੰਦਰ ਲਾਲ ਦੁਆਰਾ ਦੇ ਚੇਅਰਮੈਨ ਰਜਿੰਦਰ ਵਧਵਾ ਅੱਜ ਧਿਆਨਪੁਰ ਧਾਮ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਬਾਬਾ ਲਾਲ ਦਿਆਲ ਦੇ ਸਮਾਧੀ ਸਥਾਨ ‘ਤੇ ਮੱਥਾ ਟੇਕ ਕੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਨੇ ਧਾਮ ਦੇ ਮੌਜੂਦਾ ਗੱਦੀਨਸ਼ੀਨ ਮਹੰਤ ਰਾਮ ਸੁੰਦਰ ਦਾਸ ਅਤੇ ਗੋਪਾਲ ਦਾਸ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੰਦਰ ਲਾਲ ਦੁਆਰਾ ਦੇ ਚੇਅਰਮੈਨ ਰਜਿੰਦਰ ਵਧਵਾ ਨੇ ਦੱਸਿਆ ਕਿ ਮੰਦਰ ਵਿਚ ਉਸਾਰੀ ਦੇ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਮੰਦਰ ਦੇ ਗੁੰਬਦ, ਦੁਆਰਪਾਲ ਅਤੇ ਮੁੱਖ ਦਰਵਾਜ਼ੇ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਹੰਤ ਰਾਮ ਸੁੰਦਰ ਦਾਸ ਅਤੇ ਗੋਪਾਲ ਦਾਸ ਨਾਲ ਮੰਦਰ ਵਿਚ ਹੋਣ ਵਾਲੇ ਮੂਰਤੀ ਸਥਾਪਨਾ ਦਿਵਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਹੰਤ ਰਾਮ ਸੁੰਦਰ ਦਾਸ ਅਤੇ ਗੋਪਾਲ ਦਾਸ ਨੇ ਰਜਿੰਦਰ ਵਧਵਾ ਅਤੇ ਹੋਰ ਸੇਵਾਦਾਰਾਂ ਨੂੰ ਆਸ਼ੀਰਵਾਦ ਦਿੰਦਿਆਂ ਮੂਰਤੀ ਸਥਾਪਨਾ ਅਤੇ ਗੁਰੂ ਦਰਸ਼ਨ ਸਮਾਗਮ ਦੇ ਆਯੋਜਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੇਵਾਦਾਰ ਰਜਿੰਦਰ ਚੌਧਰੀ ਹੈਪੀ, ਸੁਰਿੰਦਰ ਚੋਪੜਾ, ਆਰ.ਵੀ. ਮੈਡੀਕੋਜ਼ ਰਾਮਗੰਜ ਮੰਡੀ ਵਾਲੇ ਸਮੇਤ ਹੋਰ ਸੇਵਾਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕੇਸਰ ਸਿੰਘ ਵਾਲਾ ’ਚ ਮੁੜ ਚੋਰੀ ਅਗਲੀ ਖ਼ਬਰ ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਹਵਾਲਾਤੀ ਪਾਸੋਂ ਹੈਰੋਇਨ ਬਰਾਮਦ
Ad Position 24