27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਟੀ.ਐੱਲ.ਐੱਫ. ਸਕੂਲ ਵਿਚ ਕਠਪੁਤਲੀ ਸ਼ੋਅ ਰਾਹੀਂ ਬੱਚਿਆਂ ਨੂੰ ਦਿੱਤੀ ਨੈਤਿਕ ਸਿੱਖਿਆ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਕੂਲ ਦੇ ਕਿੰਡਰਗਾਰਟਨ ਵਿਭਾਗ ਵਲੋਂ ਬੱਚਿਆਂ ਲਈ ਮਨੋਰੰਜਕ ਅਤੇ ਸਿੱਖਿਆਦਾਇਕ ਕਠਪੁਤਲੀ ਸ਼ੋਅ ਦਾ ਆਯੋਜਨ ਬੜੇ ਉਤਸ਼ਾਹ ਨਾਲ ਕੀਤਾ ਗਿਆ।

Ad Position 21
No active advertisement
ਮੋਗਾ ਦੇ ਟੀ.ਐੱਲ.ਐੱਫ. ਸਕੂਲ ਵਿਚ ਕਰਵਾਏ ਗਏ ਕਠਪੁਤਲੀ ਸ਼ੋਅ ਦੌਰਾਨ ਭਾਗ ਲੈਂਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 28-11-2026
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਕੂਲ ਦੇ ਕਿੰਡਰਗਾਰਟਨ ਵਿਭਾਗ ਵਲੋਂ ਬੱਚਿਆਂ ਲਈ ਮਨੋਰੰਜਕ ਅਤੇ ਸਿੱਖਿਆਦਾਇਕ ਕਠਪੁਤਲੀ ਸ਼ੋਅ ਦਾ ਆਯੋਜਨ ਬੜੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਕਠਪੁਤਲੀਆਂ ਰਾਹੀਂ ਵੱਖ-ਵੱਖ ਦਿਲਚਸਪ ਕਹਾਣੀਆਂ ਦਾ ਮੰਚਨ ਕਰ ਕੇ ਬੱਚਿਆਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨੈਤਿਕ ਸਿੱਖਿਆ ਵੀ ਦਿੱਤੀ। ਇਸ ਪ੍ਰੋਗਰਾਮ ਦੌਰਾਨ ਨਰਸਰੀ ਜਮਾਤ ਦੀਆਂ ਅਧਿਆਪਕਾਂ ਨੇ ਸ਼ੇਰ ਅਤੇ ਚੂਹਾ ਕਹਾਣੀ ਪੇਸ਼ ਕੀਤੀ। ਇਸ ਕਹਾਣੀ ਰਾਹੀਂ ਬੱਚਿਆਂ ਨੂੰ ਦਿਆਲਤਾ ਅਤੇ ਦੂਜਿਆਂ ਦੀ ਮਦਦ ਕਰਨ ਦੀ ਮਹੱਤਤਾ ਬਾਰੇ ਸਮਝਾਇਆ ਗਿਆ। ਸਾਰੀਆਂ ਕਹਾਣੀਆਂ ਨੂੰ ਅਧਿਆਪਕਾਂ ਨੇ ਦਿਲਕਸ਼, ਸ਼ਾਨਦਾਰ ਅਦਾਕਾਰੀ ਅਤੇ ਰਚਨਾਤਮਿਕ ਪੇਸ਼ਕਾਰੀ ਨਾਲ ਜੀਵੰਤ ਬਣਾਇਆ। ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਪ੍ਰੋਗਰਾਮ ਦਾ ਅਨੰਦ ਮਾਣਿਆ ਅਤੇ ਸਾਰੀਆਂ ਪੇਸ਼ਕਾਰੀਆਂ ਨੂੰ ਬੜੇ ਧਿਆਨ ਨਾਲ ਦੇਖਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਕਿਹਾ ਕਿ ਇਸ ਗਤੀਵਿਧੀ ਦਾ ਉਦੇਸ਼ ਬੱਚਿਆਂ ਨੂੰ ਖੇਡ-ਖੇਡ ਵਿਚ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਕਲਪਨਾ ਸ਼ਕਤੀ, ਸੁਣਨ ਦੀ ਸਮਰੱਥਾ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸਮਝ ਨੂੰ ਵਿਕਸਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ ਲਾਇਆ ਅਗਲੀ ਖ਼ਬਰ ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਦੇ ਮੈਂਬਰ ਪਾਵਨ ਜੋਤ ਲਿਆਉਣ ਲਈ ਸਾਲਾਸਰ ਧਾਮ ਰਾਜਸਥਾਨ ਵਾਸਤੇ ਰਵਾਨਾ
Ad Position 24