ਪੰਜਾਬ ਵਿਚ ਇਲੈਕਟ੍ਰੋਹੋਮਿਓਪੈਥੀ ਤੇ ਕੁਦਰਤੀ ਇਲਾਜ ਪ੍ਰਣਾਲੀ ਦੇ ਵਿਕਾਸ ਨੂੰ ਲੈ ਕੇ ਵਿਚਾਰ-ਵਟਾਂਦਰਾ
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਲਾਈਫ਼ ਕੇਅਰ ਇਲੈਕਟ੍ਰੋਹੋਮਿਓਪੈਥਿਕ ਸੈਂਟਰ ਮੋਗਾ ਵਿਖੇ ਇਲੈਕਟ੍ਰੋਹੋਮਿਓਪੈਥੀ ਅਤੇ ਕੁਦਰਤੀ ਇਲਾਜ ਪ੍ਰਣਾਲੀ ਦੇ ਵਿਕਾਸ, ਵਿਸਥਾਰ, ਖੋਜ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਾ.
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਲਾਈਫ਼ ਕੇਅਰ ਇਲੈਕਟ੍ਰੋਹੋਮਿਓਪੈਥਿਕ ਸੈਂਟਰ ਮੋਗਾ ਵਿਖੇ ਇਲੈਕਟ੍ਰੋਹੋਮਿਓਪੈਥੀ ਅਤੇ ਕੁਦਰਤੀ ਇਲਾਜ ਪ੍ਰਣਾਲੀ ਦੇ ਵਿਕਾਸ, ਵਿਸਥਾਰ, ਖੋਜ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਾ. ਵਿਨੋਦ ਕਸ਼ਯਪ ਚੇਅਰਮੈਨ ਨੈਸ਼ਨਲ ਇੰਸਟੀਚਿਊਟ ਆਫ਼ ਹੋਲਿਸਟਿਕ ਹੈਲਥ ਅਤੇ ਚੇਅਰਮੈਨ ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਵਲੋਂ ਦੋਵਾਂ ਇਲਾਜ ਪ੍ਰਣਾਲੀਆਂ ਦੇ ਵਿਕਾਸ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਅਹਿਮ ਵਿਚਾਰ ਸਾਂਝੇ ਕੀਤੇ। ਵਿਚਾਰ-ਵਟਾਂਦਰੇ ਦੌਰਾਨ ਪੰਜਾਬ ਸਮੇਤ ਪੂਰੇ ਭਾਰਤ ਵਿਚ ਇਲੈਕਟ੍ਰੋਹੋਮਿਓਪੈਥੀ ਅਤੇ ਨੈਚੁਰੋਪੈਥੀ ਨੂੰ ਅੱਗੇ ਵਧਾਉਣ, ਡਾਕਟਰਾਂ ਵਿਚ ਆਪਸੀ ਸਹਿਯੋਗ ਅਤੇ ਏਕਤਾ ਮਜ਼ਬੂਤ ਕਰਨ, ਸਿੱਖਿਆ, ਸਿਖਲਾਈ, ਖੋਜ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਚਰਚਾ ਕੀਤੀ ਗਈ। ਇਸ ਮੌਕੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਗਿਆ ਕਿ ਕਿਸੇ ਵੀ ਇਲਾਜ ਪ੍ਰਣਾਲੀ ਦੇ ਵਿਕਾਸ ਲਈ ਵਿਗਿਆਨਕ ਸੋਚ, ਮਿਆਰੀ ਸਿੱਖਿਆ, ਖੋਜ, ਯੋਗ ਸਿਖਲਾਈ ਅਤੇ ਮਰੀਜ਼ਾਂ ਦੇ ਹਿਤਾਂ ਨੂੰ ਪਹਿਲ ਦੇਣਾ ਬਹੁਤ ਜ਼ਰੂਰੀ ਹੈ। ਇਸ ਵਿਚਾਰ-ਵਟਾਂਦਰੇ ਦਾ ਮੁੱਖ ਉਦੇਸ਼ ਪੰਜਾਬ ਅਤੇ ਰਾਸ਼ਟਰੀ ਪੱਧਰ ‘ਤੇ ਇਲੈਕਟ੍ਰੋਹੋਮਿਓਪੈਥੀ ਅਤੇ ਕੁਦਰਤੀ ਇਲਾਜ ਪ੍ਰਣਾਲੀ ਦੇ ਵਿਕਾਸ ਲਈ ਸਾਂਝੇ ਯਤਨਾਂ ਨੂੰ ਉਤਸ਼ਾਹਿਤ ਕਰਨਾ ਰਿਹਾ।