27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਅਦਾਰਿਆਂ ਵਿਚ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਮਿਲੇਗੀ ਵਿਸ਼ੇਸ਼ ਸਹੂਲਤ-ਡੀ.ਸੀ.

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਮਿਊਂਸੀਪਲ ਚੋਣਾਂ-2026 ਦੇ ਮੱਦੇਨਜ਼ਰ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸਾਗਰ ਸੇਤੀਆ ਵਲੋਂ 28 ਨਵੰਬਰ ਸਨਿੱਚਰਵਾਰ ਨੂੰ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੇ ਚੋਣ ਖੇਤਰਾਂ ਵਿਚ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਛੁੱਟੀ ਇਨ੍ਹਾਂ ਚੋਣ ਖੇਤਰਾਂ ਅਧੀਨ ਆਉਂਦੇ ਸਰਕਾਰੀ, ਅਰਧ-ਸਰਕਾਰੀ, ਗ਼ੈਰ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ, ਬੈਂਕਾਂ, ਦੁਕਾਨਾਂ, ਫ਼ੈਕਟਰੀਆਂ, ਵਪਾਰਕ ਅਤੇ ਉਦਯੋਗਿਕ ਅਦਾਰਿਆਂ ਵਿਚ ਕੰਮ ਕਰਦੇ ਉਨ੍ਹਾਂ ਸਾਰੇ ਕਰਮਚਾਰੀਆਂ ਅਤੇ ਕਾਮਿਆਂ ਲਈ ਲਾਗੂ ਹੋਵੇਗੀ, ਜੋ ਸਬੰਧਿਤ ਚੋਣ ਖੇਤਰਾਂ ਦੇ ਵੋਟਰ ਹਨ, ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

Ad Position 21
No active advertisement
ਅਜੀਤ ਡੈਸਕ 28-11-2026
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਮਿਊਂਸੀਪਲ ਚੋਣਾਂ-2026 ਦੇ ਮੱਦੇਨਜ਼ਰ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸਾਗਰ ਸੇਤੀਆ ਵਲੋਂ 28 ਨਵੰਬਰ ਸਨਿੱਚਰਵਾਰ ਨੂੰ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੇ ਚੋਣ ਖੇਤਰਾਂ ਵਿਚ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਛੁੱਟੀ ਇਨ੍ਹਾਂ ਚੋਣ ਖੇਤਰਾਂ ਅਧੀਨ ਆਉਂਦੇ ਸਰਕਾਰੀ, ਅਰਧ-ਸਰਕਾਰੀ, ਗ਼ੈਰ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ, ਬੈਂਕਾਂ, ਦੁਕਾਨਾਂ, ਫ਼ੈਕਟਰੀਆਂ, ਵਪਾਰਕ ਅਤੇ ਉਦਯੋਗਿਕ ਅਦਾਰਿਆਂ ਵਿਚ ਕੰਮ ਕਰਦੇ ਉਨ੍ਹਾਂ ਸਾਰੇ ਕਰਮਚਾਰੀਆਂ ਅਤੇ ਕਾਮਿਆਂ ਲਈ ਲਾਗੂ ਹੋਵੇਗੀ, ਜੋ ਸਬੰਧਿਤ ਚੋਣ ਖੇਤਰਾਂ ਦੇ ਵੋਟਰ ਹਨ, ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ ਸਪਸ਼ਟ ਕੀਤਾ ਕਿ ਛੁੱਟੀ ਵਾਲੇ ਦਿਨ ਕਿਸੇ ਵੀ ਕਰਮਚਾਰੀ ਦੀ ਤਨਖ਼ਾਹ ਵਿਚ ਕਟੌਤੀ ਜਾਂ ਕਮੀ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਕਰਮਚਾਰੀ ਅਜਿਹੇ ਆਧਾਰ ‘ਤੇ ਕੰਮ ਕਰਦਾ ਹੈ ਕਿ ਉਸ ਨੂੰ ਆਮ ਤੌਰ ‘ਤੇ ਉਸ ਦਿਨ ਦੀ ਤਨਖ਼ਾਹ ਨਹੀਂ ਮਿਲਣੀ ਸੀ, ਤਾਂ ਵੀ ਉਸ ਨੂੰ ਛੁੱਟੀ ਵਾਲੇ ਦਿਨ ਦੀ ਪੂਰੀ ਦਿਹਾੜੀ ਦੇਣੀ ਲਾਜ਼ਮੀ ਹੋਵੇਗੀ। ਇਹ ਹੁਕਮ ਦੀ ਰੀਪ੍ਰੈਜੈਂਟੇਸ਼ਨ ਆਫ਼ ਦਾ ਪੀਪਲ ਐਕਟ 1951 ਦੀ ਧਾਰਾ 135 ਦੀ ਪੰਜਾਬ ਸ਼ੋਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 ਅਤੇ ਨੈਗੋਸ਼ੇਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜਾਰੀ ਕੀਤੀਆਂ ਕਾਨੂੰਨੀ ਵਿਵਸਥਾਵਾਂ ਦੇ ਅਨੁਸਾਰ ਲਾਗੂ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ 28 ਨਵੰਬਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ।
Ad Position 22
No active advertisement
ਪਿਛਲੀ ਖ਼ਬਰ ਕੇ.ਕੇ. ਨੇਚਰ ਕਲੱਬ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ ਸੰਗਤਾਂ ’ਚ ਭਾਰੀ ਉਤਸ਼ਾਹ, ਤਿਆਰੀਆਂ ਮੁਕੰਮਲ-ਕਾਕਾ ਬ... ਅਗਲੀ ਖ਼ਬਰ ਅਕਾਲੀ ਦਲ-ਭਾਜਪਾ ਗੱਠਜੋੜ ਹੋਣ ਨਾਲ 2027 ’ਚ ਗੱਠਜੋੜ ਦੀ ਸਰਕਾਰ ਬਣਨ ਦਾ ਰਸਤਾ ਸਾਫ਼ ਹੋਇਆ-ਅਕਾਲੀ ਆਗੂ
Ad Position 24