ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੇ ਜਰਨਲ ਹਾਊਸ ਦੀ ਮੀਟਿੰਗ ਦਰਬਾਰਾ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੇ ਜਰਨਲ ਹਾਊਸ ਦੀ ਮੀਟਿੰਗ ਰੈਡ ਕਰਾਸ ਡੇ ਕੇਅਰ ਸੈਂਟਰ ਮੋਗਾ ਵਿਖੇ ਦਰਬਾਰਾ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਅਵਤਾਰ ਸਿੰਘ ਨੇ ਮੰਚ ਸੰਚਾਲਨ ਕਰਦਿਆਂ ਕੌਂਸਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
ਸ
ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੀ ਮੀਟਿੰਗ ਦੌਰਾਨ ਅਹੁਦੇਦਾਰ ਤੇ ਮੈਂਬਰ। ਤਸਵੀਰ: ਜਸਪਾਲ ਸਿੰਘ ਬੱਬੀ
29-11-2026
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੇ ਜਰਨਲ ਹਾਊਸ ਦੀ ਮੀਟਿੰਗ ਰੈਡ ਕਰਾਸ ਡੇ ਕੇਅਰ ਸੈਂਟਰ ਮੋਗਾ ਵਿਖੇ ਦਰਬਾਰਾ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਅਵਤਾਰ ਸਿੰਘ ਨੇ ਮੰਚ ਸੰਚਾਲਨ ਕਰਦਿਆਂ ਕੌਂਸਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸੀਨੀਅਰ ਮੈਂਬਰ ਜੋਗਿੰਦਰ ਸਿੰਘ ਲੋਹਾਮ ਨੈਸ਼ਨਲ ਅਵਾਰਡੀ, ਦਲਜੀਤ ਸਿੰਘ ਭੁੱਲਰ, ਰਣਜੀਤ ਸਿੰਘ ਗਿੱਲ, ਅਸ਼ੋਕ ਕੁਮਾਰ ਵਰਮਾ, ਡਾ. ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਪੁਰਬਾ ਤੇ ਗਿਆਨ ਸਿੰਘ ਨੇ ਕੌਂਸਲ ਦੀ ਬਿਹਤਰੀ ਲਈ ਆਪਣੇ ਆਪਣੇ ਸੁਝਾਅ ਦਿੱਤੇ। ਦਰਬਾਰਾ ਸਿੰਘ ਗਿੱਲ ਨੇ ਸਮੂਹ ਮੈਂਬਰਾਂ ਦਾ ਉਨ੍ਹਾਂ ਦੀ ਪਹਿਲੀ ਮੀਟਿੰਗ ਵਿਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆਂ ਅਪੀਲ ਕੀਤੀ ਕਿ ਸਾਰੇ ਮੈਂਬਰ ਕੌਂਸਲ ਲਈ ਭਾਵਨਾ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਕੌਂਸਲ ਦੇ ਮੈਂਬਰ ਕਾਲਜਾਂ, ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਨੈਤਿਕ ਤੇ ਸਮਾਜਿਕ ਸਿੱਖਿਆ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਬਣੇ ਭਲਾਈ ਐਕਟ ਅਨੁਸਾਰ ਲੋੜਵੰਦ ਵਿਅਕਤੀਆਂ ਦੀ ਕੌਂਸਲ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸਮਾਜ ਵਿਚੋਂ ਨਸ਼ੇ ਖ਼ਤਮ ਕਰਨ ਲਈ ਨੌਜਵਾਨਾਂ/ਵਿਦਿਆਰਥੀਆਂ ਨੂੰ ਪ੍ਰੇਰਨਾ ਕਰਨ ਦੀ ਲੋੜ ਹੈ। ਕੌਂਸਲ ਵਿਚ ਆਏ ਸੁਝਾਵਾਂ ਨੂੰ ਮੁੱਖ ਰੱਖਦਿਆਂ ਕੌਂਸਲ ਵਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਵਿੱਦਿਅਕ ਸੰਸਥਾਵਾਂ ਨੇੜੇ ਸ਼ਰਾਬ ਦੇ ਠੇਕੇ ਖੋਲ੍ਹਣ ‘ਤੇ ਪਾਬੰਦੀ ਲਗਾਈ ਹੈ ਉਸੇ ਤਰਜ਼ ‘ਤੇ ਕਾਲਜਾਂ/ਸਕੂਲਾਂ ਨੇੜੇ ਦਵਾਈਆਂ ਦੀਆਂ ਦੁਕਾਨਾਂ ਖੋਲ੍ਹਣ ‘ਤੇ ਰੋਕ ਲੱਗਣੀ ਚਾਹੀਦੀ। ਮੀਟਿੰਗ ਵਿਚ ਪੈਨਸ਼ਨਰ ਡੇ ਤੇ ਨਵੇਂ ਸਾਲ ਦੇ ਸਮਾਗਮ ਮਨਾਉਣ ਬਾਰੇ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿਚ ਜਗਦੀਪ ਸਿੰਘ ਢਿੱਲੋਂ, ਅਸ਼ੋਕ ਕੁਮਾਰ ਵਰਮਾ ਤੇ ਪਰਮਜੀਤ ਸਿੰਘ ਕਾਨੂੰਗੋ ਨੂੰ ਜਨਮ ਦਿਨ ਤੇ ਨਵੀਂ ਸ਼ਮੂਲੀਅਤ ਕਾਰਨ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿਚ ਗੁਰਚਰਨ ਸਿੰਘ ਸੁਪਰਡੈਂਟ, ਪ੍ਰੇਮ ਕੁਮਾਰ, ਵਿਜੇ ਕੁਮਾਰ ਸ਼ਰਮਾ, ਜੱਗਾ ਸਿੰਘ, ਸੁਖਚੈਨ ਸਿੰਘ ਹੀਰਾ, ਅਜੈ ਕੁਮਾਰ ਮਿੱਤਲ, ਵਿਜੇ ਕੁਮਾਰ ਟੰਡਨ, ਨਿਰੰਜਨ ਸਿੰਘ, ਅਮਰ ਸਿੰਘ ਸੁਪਰਡੈਂਟ, ਸਵਤੰਤਰ ਕੁਮਾਰ ਗੁਪਤਾ, ਲਾਲ ਚੰਦ ਅਰੋੜਾ , ਹੀਰਾ ਲਾਲ ਬਾਂਸਲ, ਵਿਜੇ ਕੁਮਾਰ ਸੂਦ, ਜਗਦੀਪ ਸਿੰਘ ਕੈਂਥ, ਸੁਰੇਸ਼ ਕੁਮਾਰ ਆਦਿ ਮੈਂਬਰ ਸ਼ਾਮਿਲ ਸਨ।