28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਐੱਸ.ਡੀ. ਸਕੂਲ ਮੋਗਾ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ

ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਐਸ. ਡੀ.

Ad Position 21
No active advertisement
ਅਜੀਤ ਡੈਸਕ 29-11-2026
ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ ਅਤੇ ਇਲੈਕਟੋਰਲ ਲਿਟਰੇਸੀ ਕਲੱਬ ਤਹਿਤ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ। ਪ੍ਰਿੰਸੀਪਲ ਪਰਮਜੀਤ ਕੌਰ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ, ਵੋਟ ਦੇ ਮਹੱਤਵ ਨੂੰ ਸਮਝਣ ਅਤੇ ਨਿਰਪੱਖ ਤੇ ਜ਼ਿੰਮੇਵਾਰ ਚੋਣ ਪ੍ਰਕਿਰਿਆ ਵਿਚ ਯੋਗਦਾਨ ਪਾਉਣ ਦੀ ਸਹੁੰ ਚੁੱਕੀ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਲੋਕਤੰਤਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ। ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ ਪਰਿਵਾਰਾਂ ਅਤੇ ਸਮਾਜ ਵਿਚ ਵੀ ਵੋਟਰ ਜਾਗਰੂਕਤਾ ਦਾ ਸੰਦੇਸ਼ ਫੈਲਾਉਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ‘ਹਰ ਵੋਟ ਦੀ ਕੀਮਤ ਹੈ ਜਾਗਰੂਕ ਬਣੋ, ਜ਼ਿੰਮੇਵਾਰ ਬਣੋ ਅਤੇ ਮਾਣਮੱਤੇ ਨਾਗਰਿਕ ਬਣੋ’। ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਗਰਗ, ਸਕੱਤਰ ਮਹਿੰਦਰ ਜਿੰਦਲ ਅਤੇ ਮੈਂਬਰ ਰਾਦੇਸ਼ ਕੁਮਾਰ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਪ੍ਰਿੰਸੀਪਲ ਪਰਮਜੀਤ ਕੌਰ ਅਤੇ ਸਮੂਹ ਸਟਾਫ਼ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਵਿਖੇ ਭਾਰਤੀ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਪਕੜ ਦੇਖ ਕੇ ਆਮ ਆਦਮੀ ਪਾਰਟੀ ਬੌਖਲਾਹਟ ਵਿਚ ਆਈ
Ad Position 24