28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਵਿਖੇ ਭਾਰਤੀ ਸੰਵਿਧਾਨ ਦਿਵਸ ਮਨਾਇਆ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ. ਐਸ.

Ad Position 21
No active advertisement
ਅਜੀਤ ਡੈਸਕ 29-11-2026
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਵਿਖੇ ਭਾਰਤੀ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰਵਾਉਂਦਿਆਂ ਸੰਵਿਧਾਨ ਦੇ ਮੁੱਲਾਂ, ਆਦਰਸ਼ਾਂ ਅਤੇ ਸਿਧਾਂਤਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਾਈਸ ਪ੍ਰਿੰਸੀਪਲ ਸਾਨੀਆ ਗਰੋਵਰ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸੰਵਿਧਾਨਕ ਅਧਿਕਾਰਾਂ, ਫ਼ਰਜ਼ਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ਕਿ ਸੰਵਿਧਾਨ ਦਿਵਸ ਸਾਨੂੰ ਭਾਰਤੀ ਸੰਵਿਧਾਨ ਦੇ ਨਿਰਮਾਣ, ਇਸ ਦੀ ਮਹੱਤਤਾ ਅਤੇ ਸਾਡੇ ਮੌਲਿਕ ਅਧਿਕਾਰਾਂ ਤੇ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਫਾਰਮੇਸੀ ਅਤੇ ਸਿਹਤ ਖੇਤਰ ਨਾਲ ਜੁੜੇ ਵਿਦਿਆਰਥੀਆਂ ਨੂੰ ਸੰਵਿਧਾਨ ਵਿਚ ਦਰਜ ਸਮਾਨਤਾ, ਮਨੁੱਖੀ ਮਾਣ ਸਨਮਾਨ ਅਤੇ ਸੇਵਾ ਭਾਵਨਾ ਦੇ ਸਿਧਾਂਤਾਂ ਨੂੰ ਅਪਣਾਉਂਦਿਆਂ ਸਮਾਜ ਦੇ ਹਰ ਵਰਗ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਰਹਿਣਾ ਚਾਹੀਦਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਆਪਣੇ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਆਤਮਾ ਹੈ ਅਤੇ ਇਹ ਦੇਸ਼ ਦੇ ਹਰੇਕ ਨਾਗਰਿਕ ਨੂੰ ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਦਾ ਅਧਿਕਾਰ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਸਿਰਫ਼ ਇਕ ਕਾਨੂੰਨੀ ਦਸਤਾਵੇਜ਼ ਨਹੀਂ, ਸਗੋਂ ਭਾਰਤ ਦੀ ਏਕਤਾ, ਅ ਖੰਡਤਾ ਅਤੇ ਸਮਾਜਿਕ ਸਦਭਾਵਨਾ ਦਾ ਆਧਾਰ ਹੈ। ਇਸ ਮੌਕੇ ਡੀਨ ਐਗਜ਼ਾਮੀਨੇਸ਼ਨ ਇੰਜ: ਜਸਪ੍ਰੀਤ ਇੰਦਰ ਸਿੰਘ, ਡੀਨ ਅਕੈਡਮਿਕ ਹੁਨਰਦੀਪ ਸਿੰਘ, ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਵਿਚ ਦਰਜ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਵਿਭਾਗ ਪਿੰਡਾਂ ਅਤੇ ਸ਼ਹਿਰਾਂ ਦੀ ਘਰੇਲੂ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਏ-ਭੁਪਿੰਦਰ ਸਿੰਘ ਅਗਲੀ ਖ਼ਬਰ ਐੱਸ.ਡੀ. ਸਕੂਲ ਮੋਗਾ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ
Ad Position 24