28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਿਜਲੀ ਵਿਭਾਗ ਪਿੰਡਾਂ ਅਤੇ ਸ਼ਹਿਰਾਂ ਦੀ ਘਰੇਲੂ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਏ-ਭੁਪਿੰਦਰ ਸਿੰਘ

ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਹੇਸ਼ਰੀ ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਜੀਤ ਸਿੰਘ ਬਰਾੜ, ਕੁਲਵੰਤ ਸਿੰਘ ਮੋਗਾ ਨੇ ਮੋਗਾ ਵਿਖੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਘਰੇਲੂ ਬਿਜਲੀ ਸਪਲਾਈ ਦਾ ਹਾਲ ਬੇਹੱਦ ਮੰਦਾ ਹੋ ਚੁੱਕਾ ਹੈ। ਬਿਜਲੀ ਵਿਭਾਗ ਵਲੋਂ ਦਿਨ-ਰਾਤ ਲੰਮੇ-ਲੰਮੇ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 29-11-2026
ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਹੇਸ਼ਰੀ ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਜੀਤ ਸਿੰਘ ਬਰਾੜ, ਕੁਲਵੰਤ ਸਿੰਘ ਮੋਗਾ ਨੇ ਮੋਗਾ ਵਿਖੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਘਰੇਲੂ ਬਿਜਲੀ ਸਪਲਾਈ ਦਾ ਹਾਲ ਬੇਹੱਦ ਮੰਦਾ ਹੋ ਚੁੱਕਾ ਹੈ। ਬਿਜਲੀ ਵਿਭਾਗ ਵਲੋਂ ਦਿਨ-ਰਾਤ ਲੰਮੇ-ਲੰਮੇ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵੇਰੇ ਜਦੋਂ ਲੋਕਾਂ ਨੇ ਆਪਣੇ ਰੋਜ਼ਾਨਾ ਦੇ ਕੰਮਾਂ-ਕਾਰਾਂ ਲਈ ਘਰੋਂ ਨਿਕਲਣਾ ਹੁੰਦਾ ਹੈ, ਉਸ ਸਮੇਂ ਬਿਜਲੀ ਦੇ ਕੱਟ ਲਗਾ ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ ਰਾਤ ਸਮੇਂ ਜਦੋਂ ਲੋਕ ਦਿਨ ਭਰ ਦੀ ਥਕਾਵਟ ਤੋਂ ਬਾਅਦ ਘਰ ਪਰਤ ਕੇ ਖਾਣਾ ਖਾਣ ਅਤੇ ਆਰਾਮ ਕਰਨ ਦੀ ਤਿਆਰੀ ਕਰਦੇ ਹਨ, ਉਦੋਂ ਵੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਂਦੀ ਹੈ। ਪੇਂਡੂ ਖੇਤਰਾਂ ਵਿਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਪਣੇ ਮਾਲ-ਡੰਗਰ ਦੀ ਸਾਂਭ-ਸੰਭਾਲ ਕਰਨ ਸਮੇਂ ਵੀ ਬਿਜਲੀ ਦੀ ਘਾਟ ਕਾਰਨ ਦਿੱਕਤਾਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ, ਪਰ ਮੁਫ਼ਤ ਬਿਜਲੀ ਦੇਣ ਦੇ ਨਾਲ-ਨਾਲ ਨਿਰਵਿਘਨ ਸਪਲਾਈ ਦੇਣਾ ਵੀ ਸਰਕਾਰ ਅਤੇ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਬਣਦੀ ਹੈ। ਸਿਰਫ਼ ਮੁਫ਼ਤ ਬਿਜਲੀ ਦੇਣ ਦੇ ਐਲਾਨਾਂ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋ ਸਕਦੀਆਂ, ਜਦੋਂ ਤੱਕ ਬਿਜਲੀ ਸਪਲਾਈ ਹੀ ਨਿਯਮਤ ਨਹੀਂ ਹੋਵੇਗੀ। ਕਿਸਾਨ ਆਗੂਆਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਘਰੇਲੂ ਬਿਜਲੀ ਸਪਲਾਈ ਨਿਰਵਿਘਨ ਕੀਤੀ ਜਾਵੇ, ਬਿਨਾਂ ਵਜ੍ਹਾ ਲੰਮੇ ਕੱਟ ਲਗਾਉਣੇ ਬੰਦ ਕੀਤੇ ਜਾਣ ਅਤੇ ਕਿਸੇ ਵੀ ਤਕਨੀਕੀ ਨੁਕਸ ਨੂੰ ਤੁਰੰਤ ਦੂਰ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਾਲਾਨਾ ਕੈਨਕਰਡ-2026 ਸਮਾਗਮ ਅੱਜ ਅਗਲੀ ਖ਼ਬਰ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਵਿਖੇ ਭਾਰਤੀ ਸੰਵਿਧਾਨ ਦਿਵਸ ਮਨਾਇਆ
Ad Position 24