28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਾਲਾਨਾ ਕੈਨਕਰਡ-2026 ਸਮਾਗਮ ਅੱਜ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਤੇ ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਜਿਸ ਨੇ ਹਰ ਖੇਤਰ ਵਿਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ ਤੇ ਇਸ ਸਕੂਲ ਤੋਂ ਅਨੇਕਾਂ ਬੱਚੇ ਪੜ੍ਹ ਕੇ ਵੱਡੇ-ਵੱਡੇ ਅਹੁਦਿਆਂ ‘ਤੇ ਬਿਰਾਜਮਾਨ ਹਨ। ਸਕੂਲ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਸਮਾਗਮ ਕੈਨਕਰਡ-2026 ਅੱਜ ਮਿਤੀ 29 ਨਵੰਬਰ ਨੂੰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਦੁਪਹਿਰ 12:30 ਵਜੇ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਤੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ। 29-11-2026
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਤੇ ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਜਿਸ ਨੇ ਹਰ ਖੇਤਰ ਵਿਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ ਤੇ ਇਸ ਸਕੂਲ ਤੋਂ ਅਨੇਕਾਂ ਬੱਚੇ ਪੜ੍ਹ ਕੇ ਵੱਡੇ-ਵੱਡੇ ਅਹੁਦਿਆਂ ‘ਤੇ ਬਿਰਾਜਮਾਨ ਹਨ। ਸਕੂਲ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਸਮਾਗਮ ਕੈਨਕਰਡ-2026 ਅੱਜ ਮਿਤੀ 29 ਨਵੰਬਰ ਨੂੰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਦੁਪਹਿਰ 12:30 ਵਜੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਤੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਸਤਨਾਮ ਸਿੰਘ ਸੰਧੂ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਤੇ ਮੈਂਬਰ ਰਾਜ ਸਭਾ ਹੋਣਗੇ ਜਦ ਕਿ ਸਮਾਗਮ ਦੇ ਵਿਸ਼ੇਸ਼ ਮਹਿਮਾਨ ਡਾ. ਜਗਜੀਤ ਸਿੰਘ ਧੂਰੀ ਪ੍ਰੈਜ਼ੀਡੈਂਟ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਤੇ ਐਸੋਸੀਏਸ਼ਨ ਪੰਜਾਬ, ਫਾਊਂਡਰ ਤੇ ਪ੍ਰੈਜ਼ੀਡੈਂਟ ਆਪਣਾ ਪੰਜਾਬ ਫਾਊਂਡੇਸ਼ਨ, ਡਾ. ਸੰਜੀਵ ਕੁਮਾਰ ਸੈਣੀ ਚੇਅਰਮੈਨ ਬੀ.ਬੀ.ਐਸ. ਗਰੁੱਪ ਤੇ ਜਨਰਲ ਸਕੱਤਰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਤੇ ਐਸੋਸੀਏਸ਼ਨ ਪੰਜਾਬ ਹੋਣਗੇ। ਚੇਅਰਮੈਨ ਦਵਿੰਦਰਪਾਲ ਸਿੰਘ ਤੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤੇ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਸਨਮਾਨਿਤ ਕੀਤਾ ਜਾਵੇਗਾ ਉੱਥੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਗਮ ਲਈ ਕਾਰਡ ਦੀ ਐਂਟਰੀ ਜ਼ਰੂਰੀ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਨੇ ਗਊਆਂ ਲਈ ਹਰੇ ਚਾਰੇ ਦੀ ਸੇਵਾ ਕੀਤੀ ਅਗਲੀ ਖ਼ਬਰ ਬਿਜਲੀ ਵਿਭਾਗ ਪਿੰਡਾਂ ਅਤੇ ਸ਼ਹਿਰਾਂ ਦੀ ਘਰੇਲੂ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਏ-ਭੁਪਿੰਦਰ ਸਿੰਘ
Ad Position 24