28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖੇਡਾਂ ਵਿਚ ਮੱਲ੍ਹਾਂ ਮਾਰ ਰਿਹਾ ਸਮਾਧ ਭਾਈ ਦਾ ਖਿਡਾਰੀ ਲਵਪ੍ਰੀਤ ਸਿੰਘ

ਸਮਾਧ ਭਾਈ, 28 ਨਵੰਬਰ (ਜਗਰੂਪ ਸਿੰਘ ਸਰੋਆ)-ਪਿੰਡ ਸਮਾਧ ਭਾਈ ਦਾ ਖਿਡਾਰੀ ਲਵਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਜੋ ਕਿ ਸ਼ਹੀਦ ਭਗਤ ਸਿੰਘ ਕਾਲਜ ਕੋਟਕਪੂਰਾ ਦਾ ਬੀ. ਏ.

Ad Position 21
No active advertisement
ਅਜੀਤ ਡੈਸਕ 29-11-2026
ਸਮਾਧ ਭਾਈ, 28 ਨਵੰਬਰ (ਜਗਰੂਪ ਸਿੰਘ ਸਰੋਆ)-ਪਿੰਡ ਸਮਾਧ ਭਾਈ ਦਾ ਖਿਡਾਰੀ ਲਵਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਜੋ ਕਿ ਸ਼ਹੀਦ ਭਗਤ ਸਿੰਘ ਕਾਲਜ ਕੋਟਕਪੂਰਾ ਦਾ ਬੀ.ਏ. ਭਾਗ ਦੂਜਾ ਦਾ ਵਿਦਿਆਰਥੀ ਹੈ ਨੇ ਪੰਜਾਬ ਯੂਨੀਵਰਸਿਟੀ ਪਟਿਆਲਾ ਦੀ ਸਾਲਾਨਾ 63ਵੀਂ ਅਥਲੈਟਿਕ ਮੀਟ ਵਿਚ 21 ਕਿੱਲੋਮੀਟਰ ਹਾਫ ਮੈਰਾਥਾਨ ਵਿਚ ਦੂਸਰਾ ਸਥਾਨ ਅਤੇ 10000 ਮੀਟਰ ’ਚ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਕਾਲਜ, ਕੋਚ ਪ੍ਰੋਫੈਸਰ ਸਤਨਾਮ ਸਿੰਘ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਸਮੇਂ ਭਾਈ ਰੂਪ ਚੰਦ ਸਪੋਰਟਸ ਕਲੱਬ ਦੇ ਸਾਬਕਾ ਪ੍ਰਧਾਨ ਰਛਪਾਲ ਸਿੰਘ ਬਾਗੜੀ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਨੇ ਪਿਛਲੇ ਸਾਲ ਵੀ ਇਨ੍ਹਾਂ ਖੇਡਾਂ ਵਿਚ ਹਿੱਸਾ ਲਿਆ ਸੀ ਅਤੇ 5000 ਮੀਟਰ ਦੌੜ ਵਿਚ ਪੁਜ਼ੀਸ਼ਨ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਪਿੰਡਾਂ ਦੇ ਅਜਿਹੇ ਕਾਬਲ ਨੌਜਵਾਨਾਂ ਨੂੰ ਸਮਾਜ ਸੇਵੀ, ਰਾਜਨੀਤਕ ਆਗੂ ਅਤੇ ਸਰਕਾਰਾਂ ਪਾਸੋਂ ਵਧੇਰੇ ਮੌਕੇ ਮਿਲਣ ਤਾਂ ਅਜਿਹੇ ਨੌਜਵਾਨ ਅੱਗੇ ਜਾ ਕੇ ਦੇਸ਼ ਅਤੇ ਮਾਪਿਆਂ ਦਾ ਨਾਂਅ ਹੋਰ ਵੀ ਰੌਸ਼ਨ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਤੋਂ ਡਰੇ ਤੇ ਘਬਰਾਏ ਝਾੜੂ ਵਾਲੇ ਊਟ ਪਟਾਂਗ ਬਿਆਨ ਦੇਣ ਲੱਗੇ-ਸਨੀ ਗਿੱਲ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਵਰਕਰਾਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
Ad Position 24