28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਵਿਖੇ ਸਿੱਖਿਆ ਅਤੇ ਖੋਜ ਦੀ ਗੁਣਵੱਤਾ ਸਬੰਧੀ ਰਿਵਿਊ ਕਮੇਟੀ ਦੀ ਹੋਈ ਆਨਲਾਈਨ ਮੀਟਿੰਗ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ. ਐਸ.

Ad Position 21
No active advertisement
ਅਜੀਤ ਡੈਸਕ 29-11-2026
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਦੀ ਪ੍ਰਧਾਨਗੀ ਹੇਠ ਕੈਂਪਸ-1 ਅਤੇ ਕੈਂਪਸ-2 ਦੇ ਅਧਿਆਪਕਾਂ ਨਾਲ ਸਿੱਖਿਆ ਦੀ ਗੁਣਵੱਤਾ ਅਤੇ ਖੋਜ ਸਬੰਧੀ ਇਕ ਆਨਲਾਈਨ ਰਿਵਿਊ ਮੀਟਿੰਗ ਦਾ ਆਯੋਜਨ ਕੀਤਾ ਗਿਆ । ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਸਭ ਤੋਂ ਪਹਿਲਾਂ ਚੇਅਰਮੈਨ ਪ੍ਰਵੀਨ ਗਰਗ ਅਤੇ ਸਮੂਹ ਸਟਾਫ਼ ਦਾ ਸਵਾਗਤ ਕਰਦਿਆਂ ਮੀਟਿੰਗ ਦੇ ਮੁੱਖ ਏਜੰਡੇ ਬਾਰੇ ਜਾਣਕਾਰੀ ਦਿੱਤੀ ਅਤੇ ਸੰਸਥਾ ਵਿਚ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਮੁੱਖ ਤੌਰ ‘ਤੇ ਫਾਰਮੇਸੀ ਕੌਂਸਲ ਆਫ਼ ਇੰਡੀਆ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਖੋਜ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਡੀਨ ਡਾ. ਸ਼ਮਸ਼ੇਰ ਸਿੰਘ, ਡਾ. ਜਸਪ੍ਰੀਤ ਇੰਦਰ ਸਿੰਘ, ਡਾ. ਜੀ.ਐਸ. ਸ਼ਰਮਾ, ਡਾ. ਸਿਧਾਰਥ ਮਹਿਨ, ਡਾ. ਬਾਲਕ ਦਾਸ, ਡਾ. ਸੌਰਭ ਕੋਸੇ, ਡਾ. ਸੰਤ ਕੁਮਾਰ ਵਰਮਾ, ਡਾ. ਖੜਗ ਰਾਜ, ਡਾ. ਵਿਵੇਕ ਅਸਾਠੀ, ਡਾ. ਅਮਨਦੀਪ ਸਿੰਘ, ਸਾਨੀਆ ਗਰੋਵਰ ਆਦਿ ਨੇ ਆਪਣੇ ਵਿਚਾਰ ਪੇਸ਼ ਕੀਤੇ। ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਸੰਸਥਾ ਵਿਚ ਚੱਲ ਰਹੀਆਂ ਗੁਣਵੱਤਾਪੂਰਨ ਸਿੱਖਿਆ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਆਫ਼ਲਾਈਨ ਕਲਾਸਾਂ ਦੇ ਨਾਲ - ਨਾਲ ਆਨਲਾਈਨ ਡਾਊਟ ਕਲਾਸਾਂ ਦਾ ਨਿਯਮਿਤ ਆਯੋਜਨ ਨਾ ਸਿਰਫ਼ ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਦਾ ਹੈ, ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਵਿਦਿਆਰਥੀਆਂ ਦੀ ਬਿਹਤਰ ਅਕਾਦਮਿਕ ਕਾਰਗੁਜ਼ਾਰੀ ਵਾਸਤੇ ਆਨਲਾਈਨ ਡਾਊਟ ਕਲਾਸਾਂ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਸਿੱਖਿਆ ਅਤੇ ਖੋਜ ਦੇ ਮਿਆਰ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਅਨੁਸ਼ਾਸਨ, ਗੁਣਵੱਤਾਪੂਰਨ ਸਿੱਖਿਆ ਅਤੇ ਖੋਜ ਕਾਰਜਾਂ ਲਈ ਪੂਰੇ ਦੇਸ਼ ਵਿਚ ਆਪਣੀ ਵਿਸ਼ੇਸ਼ ਪਛਾਣ ਰੱਖਦਾ ਹੈ। ਇਸ ਮਿਆਰ ਨੂੰ ਕਾਇਮ ਰੱਖਣਾ ਹਰੇਕ ਅਧਿਆਪਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਪਲੇਸਮੈਂਟ ਲਈ ਵਿਦਿਆਰਥੀਆਂ ਨੂੰ ਨਿਰੰਤਰ ਸਿਖਲਾਈ ਦੇਣ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ ਵਿਕਸਿਤ ਕਰਨ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਮੀਟਿੰਗ ਦੇ ਅੰਤ ਵਿਚ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਪ੍ਰੇਮ ਹਸਪਤਾਲ ਵਿਖੇ ਦਿਮਾਗ਼ੀ ਬਿਮਾਰੀਆਂ ਦੀ ਮੁਫ਼ਤ ਓ.ਪੀ.ਡੀ. ਜਾਰੀ, ਲੋਕ ਲੈ ਰਹੇ ਇਸ ਦਾ ਲਾਭ
Ad Position 24