28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹੇਮਕੁੰਟ ਸਕੂਲ ਵਿਖੇ ਸਾਡੇ ਬਜ਼ੁਰਗ ਸਾਡਾ ਮਾਣ ’ਤੇ ਸਮਾਜਿਕ ਸੁਰੱਖਿਆ ਤਹਿਤ ਸਮਾਗਮ ਕਰਵਾਇਆ

ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖਾਲਸਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਕੂਲ ਵਿਖੇ ਸਾਡੇ ਬਜ਼ੁਰਗ ਸਾਡਾ ਮਾਣ ਤੇ ਸਮਾਜਿਕ ਸੁਰੱਖਿਆ ਤਹਿਤ ਸ਼ਾਨਦਾਰ ਸਮਾਗਮ ਹੋਇਆ। ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਰਹਿਨੁਮਾਈ ਹੇਠ ਨੂੰ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਸਾਡੇ ਬਜ਼ੁਰਗ ਸਾਡਾ ਮਾਣ ਸਕੀਮ ਅਧੀਨ ਹੋਏ ਵਿਸ਼ੇਸ਼ ਪ੍ਰੋਗਰਾਮ ਵਿਚ ਗੁਰਦਿਆਲ ਸਿੰਘ ਮਠਾੜੂ ਡਿਪਟੀ ਡੀ.

Ad Position 21
No active advertisement
ਅਜੀਤ ਡੈਸਕ 29-11-2026
ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖਾਲਸਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਕੂਲ ਵਿਖੇ ਸਾਡੇ ਬਜ਼ੁਰਗ ਸਾਡਾ ਮਾਣ ਤੇ ਸਮਾਜਿਕ ਸੁਰੱਖਿਆ ਤਹਿਤ ਸ਼ਾਨਦਾਰ ਸਮਾਗਮ ਹੋਇਆ। ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਰਹਿਨੁਮਾਈ ਹੇਠ ਨੂੰ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਸਾਡੇ ਬਜ਼ੁਰਗ ਸਾਡਾ ਮਾਣ ਸਕੀਮ ਅਧੀਨ ਹੋਏ ਵਿਸ਼ੇਸ਼ ਪ੍ਰੋਗਰਾਮ ਵਿਚ ਗੁਰਦਿਆਲ ਸਿੰਘ ਮਠਾੜੂ ਡਿਪਟੀ ਡੀ.ਈ.ਓ. ਮੋਗਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਗੁਰਜੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਦੀਪਕ ਸ਼ਰਮਾ ਜ਼ਿਲ੍ਹਾ ਵਾਤਾਵਰਨ ਸਿੱਖਿਆ ਪ੍ਰੋਗਰਾਮ ਕੋਆਰਡੀਨੇਟਰ ਨੇ ਆਪਣੀ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਅਸੈਂਬਲੀ ਕਰਵਾਈ ਗਈ ਜਿਸ ਵਿਚ ਬੱਚਿਆਂ ਨੇ ਆਪਣੇ ਬਜ਼ੁਰਗਾਂ ਨੂੰ ਸੁਰੱਖਿਆ, ਪਿਆਰ, ਸਨਮਾਨ ਦੇਣ ਲਈ ਸਹੁੰ ਚੁੱਕੀ ਅਤੇ ਕਿਹਾ ਕਿ ਅਸੀਂ ਆਪਣੇ ਸਮੇਂ ’ਚੋਂ ਕੁਝ ਸਮਾਂ ਉਨ੍ਹਾਂ ਨੂੰ ਜ਼ਰੂਰ ਦੇਵਾਂਗੇ ਤਾਂ ਕਿ ਉਨ੍ਹਾਂ ਨੂੰ ਕਦੇ ਇਕੱਲਾਪਣ ਮਹਿਸੂਸ ਨਾ ਹੋਵੇ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰ ਦੀ ਜੜ੍ਹ ਅਤੇ ਸਮਾਜ ਦਾ ਅਨਮੋਲ ਸਰਮਾਇਆ ਹਨ| ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਬਜ਼ੁਰਗਾਂ ਦੀ ਸਾਡੇ ਜੀਵਨ ਵਿਚ ਅਹਿਮੀਅਤ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿਚ ਪਹੁੰਚੇ ਹੋਏ ਮਹਿਮਾਨਾਂ ਵਲੋਂ ਬੂਟੇ ਲਗਾਏ ਗਏ ਅਤੇ ਬੱਚਿਆਂ ਨੇ ਕਵਿਤਾਵਾਂ ਅਤੇ ਚਿੱਤਰਕਾਰੀਆਂ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਪ੍ਰਿੰਸੀਪਲ ਰਮਨਜੀਤ ਕੌਰ ਨੇ ਬਜ਼ੁਰਗਾਂ ਪ੍ਰਤੀ ਆਪਣਾ ਸਨੇਹ ਅਤੇ ਪਿਆਰ ਵਿਅਕਤ ਕੀਤਾ ਅਤੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਜੀਤ ਕੌਰ ਵਲੋਂ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਮਹਿਮਾਨਾਂ ਨੂੰ ਲੋਈ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰੌਂਤਾ ਵਿਖੇ ਵਿਧਾਇਕ ਬਿਲਾਸਪੁਰ ਨੇ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ... ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ
Ad Position 24