ਸੂਬੇ ਦੇ ਲੋਕ ਕਾਂਗਰਸ ਨੂੰ ਚਾਹੁੰਦੇ ਹਨ ਅਕਾਲੀ-ਭਾਜਪਾ ਗੱਠਜੋੜ ਨਹੀਂ- ਤਖ਼ਤੂਪੁਰਾ
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੂਬੇ ਦੇ ਲੋਕ ਕਾਂਗਰਸ ਨੂੰ ਚਾਹੁੰਦੇ ਹਨ ਨਾ ਕਿ ਭਾਜਪਾ ਗੱਠਜੋੜ ਨੂੰ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਦੇ ਲੋਕ ਅਕਾਲੀ ਭਾਜਪਾ ਗੱਠਜੋੜ ਅਤੇ ਝਾੜੂ ਵਾਲਿਆਂ ਨੂੰ ਨਕਾਰ ਦੇਣਗੇ, ਕਿਉਂਕਿ ਇਹ ਪਾਰਟੀਆਂ ਪੰਜਾਬ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉੱਤਰੀਆਂ ਤੇ ਕਾਂਗਰਸ ਪਾਰਟੀ ਹੁਣ ਲੋਕਾਂ ਦੀ ਪਹਿਲੀ ਪਸੰਦੀਦਾ ਪਾਰਟੀ ਬਣ ਗਈ ਹੈ ਅਤੇ ਉਹ ਕਾਂਗਰਸ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਤੇ ਮੋਗਾ ਹਲਕੇ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਪਰਮਪਾਲ ਸਿੰਘ ਤਖ਼ਤੂਪੁਰਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
30-11-2026