29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸੰਸਥਾ ਦੀ ਪਹਿਲ- ਡਾਇਰੈਕਟਰ ਡਾ. ਜੀ.ਡੀ. ਗੁਪਤਾ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਆਈ. ਐਸ.

Ad Position 21
No active advertisement
ਚੇਅਰਮੈਨ ਪ੍ਰਵੀਨ ਗਰਗ ਅਤੇ ਡਾਇਰੈਕਟਰ ਡਾ. ਜੀ. ਡੀ. ਗੁਪਤਾ 30-11-2026
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਫਾਰਮੇਸੀ ਦੀ ਸਿੱਖਿਆ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਵਿਹਾਰਕ ਸਿਖਲਾਈ ਅਤੇ ਖੋਜ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਡਿਗਰੀ ਤੱਕ ਸੀਮਤ ਨਾ ਰੱਖਦਿਆਂ ਉਨ੍ਹਾਂ ਨੂੰ ਇਕ ਕੁਸ਼ਲ ਫਾਰਮਾਸਿਸਟ, ਖੋਜ-ਕਰਤਾ ਅਤੇ ਸਿਹਤ ਖੇਤਰ ਦਾ ਜ਼ਿੰਮੇਵਾਰ ਪੇਸ਼ੇਵਰ ਬਣਾਉਣਾ ਹੈ। ਇਸ ਸਬੰਧੀ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਅਤੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਫਾਰਮੇਸੀ ਦਾ ਖੇਤਰ ਤੇਜ਼ੀ ਨਾਲ ਵਿਕਸਤ ਹੋ ਰਿਹਾ ਹੈ। ਦਵਾਈਆਂ ਦਾ ਨਿਰਮਾਣ, ਦਵਾਈਆਂ ਦੀ ਗੁਣਵੱਤਾ ਦੀ ਜਾਂਚ, ਦਵਾਈਆਂ ਸਬੰਧੀ ਖੋਜ, ਹਸਪਤਾਲ ਫਾਰਮੇਸੀ, ਦਵਾਈਆਂ ਦੇ ਨਿਯਮਾਂ ਨਾਲ ਸਬੰਧਿਤ ਸੇਵਾਵਾਂ ਅਤੇ ਸਿਹਤ ਸੇਵਾਵਾਂ ਵਿਚ ਸਿਖਲਾਈ ਪ੍ਰਾਪਤ ਫਾਰਮਾਸਿਸਟਾਂ ਦੀ ਅਹਿਮ ਭੂਮਿਕਾ ਹੈ। ਅਜਿਹੇ ਵਿਚ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਆਧੁਨਿਕ ਪ੍ਰਯੋਗਸ਼ਾਲਾਵਾਂ, ਤਜਰਬੇਕਾਰ ਅਧਿਆਪਕਾਂ ਅਤੇ ਉਦਯੋਗਾਂ ਨਾਲ ਜੁੜੀ ਸਿਖਲਾਈ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਫਾਰਮੇਸੀ ਦਾ ਕਿੱਤਾ ਸਿੱਧੇ ਤੌਰ ‘ਤੇ ਮਨੁੱਖੀ ਸਿਹਤ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਫਾਰਮੇਸੀ ਦੇ ਵਿਦਿਆਰਥੀਆਂ ਲਈ ਦੇਸ਼ ਅਤੇ ਵਿਦੇਸ਼ ਵਿਚ ਰੁਜ਼ਗਾਰ ਦੇ ਅਨੇਕਾਂ ਮੌਕੇ ਉਪਲਬਧ ਹਨ। ਇਸ ਤੋਂ ਇਲਾਵਾ ਉੱਚ ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਵੀ ਅੱਗੇ ਵਧਣ ਦੀਆਂ ਅਥਾਹ ਸੰਭਾਵਨਾਵਾਂ ਹਨ। ਵਿਦਿਆਰਥੀਆਂ ਨੂੰ ਪ੍ਰਯੋਗਸ਼ਾਲਾਵਾਂ ਵਿਚ ਸਿਖਲਾਈ, ਖੋਜ ਗਤੀਵਿਧੀਆਂ, ਉਦਯੋਗਿਕ ਦੌਰਿਆਂ, ਸੈਮੀਨਾਰਾਂ ਅਤੇ ਮਾਹਿਰਾਂ ਦੇ ਭਾਸ਼ਣਾਂ ਰਾਹੀਂ ਵਿਹਾਰਕ ਗਿਆਨ ਦੇਣ ਦੇ ਯਤਨ ਕੀਤੇ ਜਾਂਦੇ ਹਨ, ਤਾਂ ਜੋ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਪੂਰੇ ਆਤਮ-ਵਿਸ਼ਵਾਸ ਨਾਲ ਰੁਜ਼ਗਾਰ ਦੇ ਖੇਤਰ ਵਿਚ ਆਪਣੀ ਪਛਾਣ ਬਣਾ ਸਕਣ। ਡਾ. ਗੁਪਤਾ ਨੇ ਕਿਹਾ ਕਿ ਆਉਣ ਵਾਲਾ ਸਮਾਂ ਫਾਰਮੇਸੀ ਅਤੇ ਦਵਾਈਆਂ ਦੀ ਖੋਜ ਲਈ ਬਹੁਤ ਮਹੱਤਵਪੂਰਨ ਹੈ। ਨਵੀਆਂ ਦਵਾਈਆਂ ਦੇ ਵਿਕਾਸ, ਆਧੁਨਿਕ ਇਲਾਜ ਪ੍ਰਣਾਲੀਆਂ ਅਤੇ ਦਵਾਈਆਂ ਦੇ ਨਿਰਮਾਣ ਦੀਆਂ ਤਕਨੀਕਾਂ ਵਿਚ ਹੋ ਰਹੀ ਤਰੱਕੀ ਨਾਲ ਇਸ ਖੇਤਰ ਵਿਚ ਨਵੇਂ ਮੌਕੇ ਪੈਦਾ ਹੋ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰ ਅਧਿਕਾਰ ਸੁਰੱਕਸ਼ਾ ਮੰਚ ਦੇ ਵਿਜੇ ਧੀਰ ਪ੍ਰਧਾਨ ਬਣੇ ਅਗਲੀ ਖ਼ਬਰ ਆਈਲਟਸ ਤੇ ਸਟੱਡੀ ਵੀਜ਼ਾ ਸੇਵਾਵਾਂ ’ਚ ਮੈਕਰੋ ਗਲੋਬਲ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ- ਡੱਲਾ
Ad Position 24