ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿਤਾਂ ਲਈ ਸਹੀ ਫ਼ੈਸਲਾ- ਨਸੀਬ ਸਿੰਘ ਸੰਧੂਆਂ ਵਾਲਾ
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ‘ਆਪ’ ਸਰਕਾਰ ਦੇ ਰਾਜ ’ਚ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਰਜ਼ਾ ਚੁੱਕ ਚੁੱਕ ਸੂਬੇ ਨੂੰ ਕਰਜ਼ਾਈ ਕਰ ਕੇ ਰੱਖ ਦਿੱਤਾ, ਸੂਬੇ ਵਿਚ ਅਮਨ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ, ਨਸ਼ਿਆਂ ਦਾ ਜਾਲ ਵਿਛਿਆ ਹੋਇਆ ਹੈ ਅਤੇ ਲੋਕ ਤਰਾਹ ਤਰਾਹ ਕਰ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਦੇ ਸੀਨੀਅਰ ਆਗੂ ਅਤੇ ਸਾਬਕਾ ਸਕੱਤਰ ਜਨਰਲ ਨਸੀਬ ਸਿੰਘ ਸੰਧੂਆਂ ਵਾਲਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
30-11-2026