ਵਿਦੇਸ਼ ਵੱਸਦੇ ਗਰੀਸ ਟੀਮ ਮੈਂਬਰ ਬਾਘਾ ਪੁਰਾਣਾ ’ਚ ਕਰ ਰਹੇ ਸਮਾਜ ਸੇਵੀ ਕਾਰਜ
ਬਾਘਾ ਪੁਰਾਣਾ, 29 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਪਰਿਵਾਰਾਂ ਦੀ ਮਦਦ ਕਰਨਾ ਹੀ ਸਭ ਤੋਂ ਵੱਡਾ ਪੁੰਨ ਦਾ ਕਾਰਜ ਹੈ। ਇਹ ਪ੍ਰਗਟਾਵਾ ਪਰਮਜੀਤ ਸਿੰਘ ਬਰਾੜ ਨੇ ਸਮਾਜ ਭਲਾਈ ਕਾਰਜਾਂ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦੇ ਹੋਏ ਕੀਤਾ।
ਪ
ਪਰਮਜੀਤ ਸਿੰਘ ਬਰਾੜ
30-11-2026
ਬਾਘਾ ਪੁਰਾਣਾ, 29 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਪਰਿਵਾਰਾਂ ਦੀ ਮਦਦ ਕਰਨਾ ਹੀ ਸਭ ਤੋਂ ਵੱਡਾ ਪੁੰਨ ਦਾ ਕਾਰਜ ਹੈ। ਇਹ ਪ੍ਰਗਟਾਵਾ ਪਰਮਜੀਤ ਸਿੰਘ ਬਰਾੜ ਨੇ ਸਮਾਜ ਭਲਾਈ ਕਾਰਜਾਂ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦੇ ਹੋਏ ਕੀਤਾ। ਇਸੇ ਭਾਵਨਾ ਨੂੰ ਮੁੱਖ ਰੱਖਦਿਆਂ ਮਾਤਾ ਅਮਰਜੀਤ ਕੌਰ ਦੇ ਅਸ਼ੀਰਵਾਦ ਸਦਕਾ ਗਰੀਸ ਦੀ ਧਰਤੀ ‘ਤੇ ਰਹਿ ਰਹੇ ਪਰਮਜੀਤ ਸਿੰਘ ਬਰਾੜ ਅਤੇ ਉਨ੍ਹਾਂ ਦੀ ਸਮੂਹ ਗਰੀਸ ਟੀਮ ਵਲੋਂ ਪਿਛਲੇ ਛੇ ਮਹੀਨਿਆਂ ਤੋਂ ਬਾਘਾ ਪੁਰਾਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲੋੜਵੰਦ ਪਰਿਵਾਰਾਂ ਦੀ ਲਗਾਤਾਰ ਮਦਦ ਕੀਤੀ ਜਾ ਰਹੀ ਹੈ। ਉਕਤ ਨੌਜਵਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਰਮਜੀਤ ਸਿੰਘ ਬਰਾੜ ਅਤੇ ਸਮੂਹ ਗਰੀਸ ਟੀਮ ਵਲੋਂ ਬਾਘਾ ਪੁਰਾਣਾ ਵਿਖੇ ਇਕ ਪ੍ਰਾਈਵੇਟ ਸਕੂਲ ‘ਚ ਸਮਾਜ ਸੇਵੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ 150 ਲੋੜਵੰਦ ਪਰਿਵਾਰਾਂ ਨੂੰ ਸਰਦੀ ਤੋਂ ਬਚਾਅ ਲਈ ਕੰਬਲ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡੀ.ਐਸ.ਪੀ. ਕਿੱਕਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਸ ਟੀਮ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ, ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਪੇਟੀ, ਬੈੱਡ ਅਤੇ ਅਲਮਾਰੀ ਦੇਣ ਤੋਂ ਇਲਾਵਾ ਬਿਮਾਰ ਮਰੀਜ਼ਾਂ ਦੇ ਇਲਾਜ ਲਈ ਆਰਥਿਕ ਸਹਾਇਤਾ ਵੀ ਕੀਤੀ ਜਾਂਦੀ ਹੈ। ਇਸ ਸਮਾਜ ਸੇਵੀ ਕਾਰਜ ਲਈ ਇਕਬਾਲ ਗਰੀਸ, ਜਸਪਾਲ ਸਿੰਘ ਗਰੀਸ, ਪਰਮਿੰਦਰ ਗਰੀਸ, ਜਗਜੀਤ ਸਿੰਘ ਗਰੀਸ, ਗੁਰਪ੍ਰੀਤ ਸਿੰਘ ਗਰੀਸ, ਜਗਰਾਜ ਸਿੰਘ ਗਰੀਸ, ਜੋਬਨ ਸਿੰਘ ਗਰੀਸ, ਰੋਮਨ ਸਿੰਘ ਗਰੀਸ, ਰਮਨ ਰੋਮੀ ਗਿੱਲ, ਰਾਮ ਲੁਭਾਇਆ ਅਤੇ ਪ੍ਰਧਾਨ ਹੀਰ ਸਿੰਘ ਜੌਹਲ ਨੇ ਵਿਸ਼ੇਸ਼ ਸਹਿਯੋਗ ਦਿੱਤਾ।