29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੀ.ਪੀ.ਆਈ. ਵਲੋਂ 3 ਦਸੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਸੱਤਿਆਗ੍ਰਹਿ ਦਾ ਐਲਾਨ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ.

Ad Position 21
No active advertisement
ਆਗੂਆਂ ਦੀਆਂ ਤਸਵੀਰਾਂ। 30-11-2026
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਵਲੋਂ ਕੇਂਦਰ ਸਰਕਾਰ ਦੀਆਂ ਕਥਿਤ ਲੋਕ-ਮਾਰੂ ਨੀਤੀਆਂ, ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਅਤੇ ਵੋਟਰ ਸੂਚੀਆਂ ਵਿਚ ਵੱਡੇ ਪੱਧਰ ‘ਤੇ ਹੋਈਆਂ ਕਟੌਤੀਆਂ ਵਿਰੁੱਧ 1 ਤੋਂ 3 ਦਸੰਬਰ ਤੱਕ ਦੇਸ਼ ਵਿਆਪੀ ਸੱਤਿਆਗ੍ਰਹਿ ਦਾ ਸੱਦਾ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮੋਗਾ ਵਲੋਂ 3 ਦਸੰਬਰ 2026 ਨੂੰ ਸਵੇਰੇ 11 ਵਜੇ ਵਿਸ਼ਾਲ ਇਕੱਠ ਕਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਰੋਸ ਮਾਰਚ ਕੱਢਿਆ ਜਾਵੇਗਾ ਤੇ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਭੋਲਾ, ਜ਼ਿਲ੍ਹਾ ਸਹਾਇਕ ਸਕੱਤਰ ਡਾ. ਇੰਦਰਵੀਰ ਗਿੱਲ ਤੇ ਗੁਰਦਿੱਤ ਦੀਨਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਹਾਕਮਾਂ ਦੇ ਜ਼ੁਲਮ ਵਿਰੁੱਧ ਉਠਾਈ ਗਈ ਆਵਾਜ਼ ਤੋਂ ਪ੍ਰੇਰਨਾ ਲੈਂਦਿਆਂ ਮਿਹਨਤਕਸ਼ ਵਰਗ ਆਪਣੇ ਹੱਕਾਂ ਲਈ ਸੰਘਰਸ਼ ਦੇ ਰਾਹ ‘ਤੇ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਹਕੂਮਤ ਵਲੋਂ ਲੋਕ ਪੱਖੀ ਕਾਨੂੰਨਾਂ ਨੂੰ ਖ਼ਤਮ ਕਰ ਕੇ ਸਰਮਾਏਦਾਰ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿਚ ਸੁਧਾਈ ਦੇ ਨਾਂਅ ਹੇਠ ਦੇਸ਼ ਭਰ ਵਿਚ ਕੱਟੀਆਂ ਗਈਆਂ ਕਰੋੜਾਂ ਵੋਟਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਲਿਆਂਦੀ ਜਾਵੇ। ਕੇਂਦਰ ਸਰਕਾਰ ਵਲੋਂ 44 ਕਿਰਤ ਕਾਨੂੰਨਾਂ ਨੂੰ ਖ਼ਤਮ ਕਰ ਕੇ ਲਿਆਂਦੇ ਗਏ 4 ਲੇਬਰ ਕੋਡ ਰੱਦ ਕੀਤੇ ਜਾਣ। ਉੱਚ ਤਕਨੀਕੀ ਯੁੱਗ ਵਿਚ ਲੋੜ ਤਾਂ ਬਣਦੀ ਕਿ ਕੰਮ ਦਿਹਾੜੀ ਛੋਟੀ ਕੀਤੀ ਪਰ ਇਸ ਨੂੰ 12 ਘੰਟੇ ਕੀਤਾ ਜਾ ਰਿਹਾ ਹੈ। ਕੰਮ ਦੀ ਦਿਹਾੜੀ 8 ਘੰਟੇ ਹੀ ਰੱਖੀ ਜਾਵੇ। ਨਰੇਗਾ-2005 ਦੀਆਂ ਮਜ਼ਦੂਰ ਪੱਖੀ ਧਾਰਾਵਾਂ ਨੂੰ ਮੁੜ ਬਹਾਲ ਕੀਤਾ ਜਾਵੇ, ਬਕਾਇਆ ਉਜ਼ਰਤਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਬੇਰੁਜ਼ਗਾਰੀ ਭੱਤੇ ਦਾ ਭੁਗਤਾਨ ਕੀਤਾ ਜਾਵੇ। ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੌ ਮੀ ਸਿਹਤ ਬਿੱਲ ਦੀਆਂ ਉਨ੍ਹਾਂ ਮੱਦਾਂ ਦਾ ਵਿਰੁੱਧ ਲੋਕਾਂ ਨੂੰ ਸੁਚੇਤ ਹੋਣ ਦੀ, ਜਿਨ੍ਹਾਂ ਤਹਿਤ ਆਮ ਬਿਮਾਰੀਆਂ ਦੇ ਨਾਂਅ ਹੇਠ ਲੋਕਾਂ ਨੂੰ ਇਕਾਂਤਵਾਸ ਕਰਨ ਜਾਂ ਉਨ੍ਹਾਂ ਦੇ ਅਧਿਕਾਰ ਸੀਮਤ ਕਰਨ ਦੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਉਕਤ ਮੁੱਦਿਆਂ ਨੂੰ ਲੈ ਕੇ 1 ਤੋਂ 3 ਦਸੰਬਰ ਤੱਕ ਸਾਰੇ ਦੇਸ਼ ’ਚ ਲੱਖਾਂ ਕਮਿਊਨਿਸਟ ਕਾਰਕੁਨ ਆਪਣੇ ਆਪ ਨੂੰ ਗ੍ਰਿਫ਼ਤਾਰੀਆਂ ਲਈ ਪੇਸ਼ ਕਰਨਗੇ। ਇਸੇ ਕੜੀ ਤਹਿਤ 3 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੇ ਸੱਤਿਆਗ੍ਰਹਿ ਦੌਰਾਨ ਮੋਗਾ ਵਿ ਖੇ ਵੀ ਸੀ.ਪੀ.ਆਈ. ਦੇ ਸੈਂਕੜੇ ਕਾਰਕੁਨਾਂ ਦਾ ਜਥਾ ਗ੍ਰਿਫ਼ਤਾਰੀ ਲਈ ਪੇਸ਼ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੰਗਲ ਵਿਖੇ ਵਿਧਾਇਕ ਬਿਲਾਸਪੁਰ ਨੇ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਅਗਲੀ ਖ਼ਬਰ ਸ੍ਰੀ ਹਨੂਮਾਨ ਦੇ ਜਨਮ ਉਤਸਵ ਮੌਕੇ ਵਿਸ਼ਾਲ ਸੰਕੀਰਤਨ ਕਰਵਾਇਆ
Ad Position 24