ਪਿੰਡ ਨੰਗਲ ਵਿਖੇ ਵਿਧਾਇਕ ਬਿਲਾਸਪੁਰ ਨੇ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਤਕਸੀਮ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਖ਼ਾਸ ਕਰ ਕੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਤਕਸੀਮ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਖ਼ਾਸ ਕਰ ਕੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਭੋਜਨ ਵਰਗੀ ਬੁਨਿਆਦੀ ਸਹੂਲਤ ਤੋਂ ਵਾਂਝਾ ਨਾ ਰਹੇ। ਸਮਾਰਟ ਰਾਸ਼ਨ ਕਾਰਡਾਂ ਰਾਹੀਂ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਸਕੀਮ ਦਾ ਲਾਭ ਮਿਲ ਰਿਹਾ ਹੈ, ਜਿਸ ਨਾਲ ਗ਼ਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾ ਰਿਹਾ ਹੈ।