ਨੰਗਲ ’ਚ ਨਵਾਂ ਯੂਰੀਆ ਪਲਾਂਟ ਲਗਾਉਣ ਦੀ ਮਨਜ਼ੂਰੀ ਕਿਸਾਨਾਂ ਲਈ ਮੋਦੀ ਸਰਕਾਰ ਦਾ ਤੋਹਫ਼ਾ-ਡਾ. ਸੀਮਾਂਤ ਗਰਗ
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਨੰਗਲ ਸਥਿਤ ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ ਵਿਚ 12. 7 ਲੱਖ ਮੀਟਰਿਕ ਟਨ ਸਾਲਾਨਾ ਉਤਪਾਦਨ ਸਮਰੱਥਾ ਵਾਲੇ ਨਵੇਂ ਯੂਰੀਆ ਪਲਾਂਟ ਨੂੰ ਮਨਜ਼ੂਰੀ ਦੇਣਾ ਪੰਜਾਬ ਦੇ ਕਿਸਾਨਾਂ ਲਈ ਇਕ ਵੱਡੀ ਸੌਗਾਤ ਹੈ।
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਨੰਗਲ ਸਥਿਤ ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ ਵਿਚ 12.7 ਲੱਖ ਮੀਟਰਿਕ ਟਨ ਸਾਲਾਨਾ ਉਤਪਾਦਨ ਸਮਰੱਥਾ ਵਾਲੇ ਨਵੇਂ ਯੂਰੀਆ ਪਲਾਂਟ ਨੂੰ ਮਨਜ਼ੂਰੀ ਦੇਣਾ ਪੰਜਾਬ ਦੇ ਕਿਸਾਨਾਂ ਲਈ ਇਕ ਵੱਡੀ ਸੌਗਾਤ ਹੈ। ਇਹ ਵਿਚਾਰ ਪੰਜਾਬ ਭਾਜਪਾ ਮੈਡੀਕਲ ਸੈੱਲ ਦੇ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪ੍ਰਗਟ ਕਰਦਿਆਂ ਕਿਹਾ ਕਿ ਨੰਗਲ ਵਿਚ ਨਵਾਂ ਯੂਰੀਆ ਪਲਾਂਟ ਸਥਾਪਿਤ ਹੋਣ ਨਾਲ ਯੂਰੀਆ ਉਤਪਾਦਨ ਦੀ ਸਾਲਾਨਾ ਸਮਰੱਥਾ ਮੌਜੂਦਾ 4.8 ਲੱਖ ਮੀਟਰਿਕ ਟਨ ਤੋਂ ਵੱਧ ਕੇ 12.7 ਲੱਖ ਮੀਟਰਿਕ ਟਨ ਹੋ ਜਾਵੇਗੀ। ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਯੂਰੀਆ ਦੀ ਉਪਲਬਧਤਾ ਯਕੀਨੀ ਬਣਾਉਣ ਵਿਚ ਵੱਡੀ ਮਦਦ ਮਿਲੇਗੀ ਅਤੇ ਖਾਦ ਦੀ ਕਮੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਲਗ-ਪਗ 9 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣ ਵਾਲਾ ਇਹ ਨਵਾਂ ਪਲਾਂਟ ਮੌਜੂਦਾ ਪਲਾਂਟ ਦੇ ਮੁਕਾਬਲੇ ਵਧੇਰੇ ਆਧੁਨਿਕ ਅਤੇ ਗੈਸ ਆਧਾਰਿਤ ਹੋਵੇਗਾ। ਇਸ ਨਾਲ ਨਾ ਸਿਰਫ਼ ਯੂਰੀਆ ਦਾ ਘਰੇਲੂ ਉਤਪਾਦਨ ਵਧੇਗਾ, ਸਗੋਂ ਵਿਦੇਸ਼ਾਂ ਤੋਂ ਯੂਰੀਆ ਦੀ ਦਰਾਮਦ ‘ਤੇ ਨਿਰਭਰਤਾ ਵੀ ਘਟੇਗੀ।