ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ’ਚ ਮਾਪੇ-ਅਧਿਆਪਕ ਮਿਲਣੀ ਕਰਵਾਈ
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿਚ ਕੀਤੇ ਪ੍ਰਦਰਸ਼ਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿਚ ਕੀਤੇ ਪ੍ਰਦਰਸ਼ਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅਧਿਆਪਕਾਂ ਨੇ ਵਿਦਿਆਰਥੀਆਂ ਦੀਆਂ ਖ਼ੂਬੀਆਂ ਦੇ ਨਾਲ-ਨਾਲ ਉਨ੍ਹਾਂ ਵਿਸ਼ਿਆਂ ਅਤੇ ਖੇਤਰਾਂ ਬਾਰੇ ਵੀ ਦੱਸਿਆ, ਜਿਨ੍ਹਾਂ ਵਿਚ ਉਨ੍ਹਾਂ ਨੂੰ ਹੋਰ ਅਭਿਆਸ ਅਤੇ ਮਾਰਗ-ਦਰਸ਼ਨ ਦੀ ਲੋੜ ਹੈ। ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਸਿੱਖਿਆ ਸਿਰਫ਼ ਪ੍ਰੀਖਿਆਵਾਂ ਵਿਚ ਚੰਗੇ ਅੰਕ ਪ੍ਰਾਪਤ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦਾ ਅਸਲ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਵਿਚ ਸਕੂਲ ਅਤੇ ਮਾਪਿਆਂ ਦੋਵਾਂ ਦੀ ਬਰਾਬਰ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਜਦੋਂ ਅਧਿਆਪਕ ਅਤੇ ਮਾਪੇ ਮਿਲ ਕੇ ਬੱਚੇ ਦੀਆਂ ਯੋਗਤਾਵਾਂ ਨੂੰ ਪਛਾਣਦੇ ਹੋਏ ਉਸ ਨੂੰ ਸਹੀ ਦਿਸ਼ਾ ਅਤੇ ਮਾਰਗ-ਦਰਸ਼ਨ ਦਿੰਦੇ ਹਨ ਤਾਂ ਉਸ ਦੀ ਸ਼ਖ਼ਸੀਅਤ ਅਤੇ ਵਿੱਦਿਅਕ ਕਾਰਗੁਜ਼ਾਰੀ ਵਿਚ ਸਕਾਰਾਤਮਿਕ ਸੁਧਾਰ ਆਉਂਦਾ ਹੈ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਹਰ ਬੱਚਾ ਆਪਣੀ ਵੱਖਰੀ ਪ੍ਰਤਿਭਾ ਅਤੇ ਯੋਗਤਾ ਲੈ ਕੇ ਆਉਂਦਾ ਹੈ। ਸਕੂਲ ਦਾ ਯਤਨ ਰਹਿੰਦਾ ਹੈ ਕਿ ਹਰੇਕ ਵਿਦਿਆਰਥੀ ਦੀਆਂ ਨਿੱਜੀ ਲੋੜਾਂ ਨੂੰ ਸਮਝਦੇ ਹੋਏ ਉਸ ਨੂੰ ਸਿੱਖਣ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ। ਮਿਲਣੀ ਦੌਰਾਨ ਸਕੂਲ ਦੇ ਮੁਖੀਆਂ ਅਤੇ ਅਧਿਆਪਕਾਂ ਨੇ ਵੀ ਮਾਪਿਆਂ ਨਾਲ ਗੱਲਬਾਤ ਕਰਦਿਆਂ ਬੱਚਿਆਂ ਦੀ ਤਰੱਕੀ ਸਬੰਧੀ ਮਹੱਤਵਪੂਰਨ ਸੁਝਾਅ ਸਾਂਝੇ ਕੀਤੇ।