29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਰਜਿੰਦਰਾ ਪਬਲਿਕ ਸਕੂਲ ਵਿਖੇ ਡਰਾਇੰਗ ਅਤੇ ਹੈਂਡ ਰਾਈਟਿੰਗ ਮੁਕਾਬਲੇ ਕਰਵਾਏ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੀ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡਰਾਇੰਗ ਅਤੇ ਹੈਂਡ ਰਾਈਟਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਕੂਲ ਦੇ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਅਤੇ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 30-11-2026
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੀ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡਰਾਇੰਗ ਅਤੇ ਹੈਂਡ ਰਾਈਟਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਕੂਲ ਦੇ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਅਤੇ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਦੱਸਿਆ ਕਿ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਬੱਚਿਆਂ ਨੇ ਆਪਣੀਆਂ ਸੁੰਦਰ ਕਲਾਕ੍ਰਿਤੀਆਂ ਅਤੇ ਆਕਰਸ਼ਕ ਲਿਖਾਈ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਭ ਦਾ ਮਨ ਮੋਹ ਲਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਰਚਨਾਤਮਿਕ ਸੋਚ, ਕਲਾਤਮਿਕ ਪ੍ਰਤਿਭਾ ਅਤੇ ਲਿਖਣ ਦੇ ਹੁਨਰ ਨੂੰ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ ਅਗਲੀ ਖ਼ਬਰ ਡੀ.ਐੱਸ. ਬਲੌਸਮ ਸਕੂਲ ਵਿਚ ਪ੍ਰਦਰਸ਼ਨੀ ਮੇਲਾ 2026 ਕਰਵਾਇਆ
Ad Position 24