29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹੋਲੀ ਹਾਰਟ ਸਕੂਲ ਵਿਖੇ ਮਨਾਇਆ ਸੰਵਿਧਾਨ ਦਿਵਸ

ਅਜੀਤਵਾਲ, 29 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਭਾਰਤੀ ਸੰਵਿਧਾਨ ਦੀ ਮਹੱਤਤਾ ਨੂੰ ਦਰਸਾਉਣ ਅਤੇ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸੰਵਿਧਾਨ ਦਿਵਸ ਦੇਸ਼ ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਕੀਤੀ ਗਈ| ਜਿਸ ਵਿਚ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦਾ ਪ੍ਰਣ ਲਿਆ| ਵਿਦਿਆਰਥੀਆਂ ਨੇ ਆਪਣੇ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸੁੰਦਰ ਪੋਸਟਰਾਂ ਰਾਹੀਂ ਨਿਆਂ, ਆਜ਼ਾਦੀ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 30-11-2026
ਅਜੀਤਵਾਲ, 29 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਭਾਰਤੀ ਸੰਵਿਧਾਨ ਦੀ ਮਹੱਤਤਾ ਨੂੰ ਦਰਸਾਉਣ ਅਤੇ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸੰਵਿਧਾਨ ਦਿਵਸ ਦੇਸ਼ ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਕੀਤੀ ਗਈ| ਜਿਸ ਵਿਚ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦਾ ਪ੍ਰਣ ਲਿਆ| ਵਿਦਿਆਰਥੀਆਂ ਨੇ ਆਪਣੇ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸੁੰਦਰ ਪੋਸਟਰਾਂ ਰਾਹੀਂ ਨਿਆਂ, ਆਜ਼ਾਦੀ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ। ਸਕੂਲ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੇਰਿਤ ਕੀਤਾ ਕਿ ਉਹ ਸਿਰਫ ਆਪਣੇ ਅਧਿਕਾਰਾਂ ਪ੍ਰਤੀ ਹੀ ਸੁਚੇਤ ਨਾ ਰਹਿਣ ਸਗੋਂ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫਰਜ਼ਾਂ ਦੀ ਵੀ ਪੂਰੀ ਇਮਾਨਦਾਰੀ ਨਾਲ ਪਾਲਨਾ ਕਰਨ । ਸਮਾਗਮ ਦੇ ਅੰਤ ਵਿਚ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ ਅਤੇ ਰਮਨ ਅਰੋੜਾ, ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਵਿਧਾਨ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ੱਅੰਤਰਰਾਸ਼ਟਰੀ ਖਿਡਾਰੀ ਏਕਨੂਰ ਜੌਹਲ ਰੈੱਡ ਬੁੱਲ ਹਾਫ ਕੋਟ 2026 ਵਰਲਡ ਕੱਪ ਲਈ ਰਵਾਨਾ ਅਗਲੀ ਖ਼ਬਰ ਲਰਨਿੰਗ ਫ਼ੀਲਡ ਦੇ ਵਿਦਿਆਰਥੀ ਉਦੈਵੀਰ ਸਿੰਘ ਧਾਲੀਵਾਲ ਨੇ ਰੋਇੰਗ ਚੈਂਪੀਅਨਸ਼ਿਪ ਵਿਚ ਜਿੱਤੇ ਦੋ ਤਗਮੇ, ਕੌਮੀ ਮੁਕਾਬਲੇ ਲਈ ਹ...
Ad Position 24