ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫ਼ਾ ਵਿਖੇ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ
ਠੱਠੀ ਭਾਈ, 29 ਨਵੰਬਰ (ਜਗਰੂਪ ਸਿੰਘ ਮਠਾੜੂ)-ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜਸਟ ਰਾਈਟਸ ਫ਼ਾਰ ਚਿਲਡਰਨ ਦੀ ਸਹਿਯੋਗੀ ਸੰਸਥਾ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਪਿੰਡ ਮਾੜੀ ਮੁਸਤਫ਼ਾ ਦੇ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੋਗਾ ਦੀ ਟੀਮ ਦੀ ਜ਼ਿਲ੍ਹਾ ਕੋਆਰਡੀਨੇਟਰ ਹਰਲੀਨ ਕੌਰ, ਕਮਿਊਨਿਟੀ ਸੋਸ਼ਲ ਵਰਕਰ ਹੀਨਾ ਅਤੇ ਗੁਰਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ, ਬੱਚਿਆਂ ਦੇ ਅਧਿਕਾਰਾਂ ਅਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਗ
ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫ਼ਾ ਦੇ ਪ੍ਰਿੰਸੀਪਲ ਪਿਆਰਾ ਸਿੰਘ ਅਤੇ ਸਟਾਫ਼ ਦੀ ਅਗਵਾਈ ਵਿਚ ਮੋਮਬੱਤੀ ਮਾਰਚ ਕੱਢਦੇ ਹੋਏ ਬੱਚੇ। ਤਸਵੀਰ : ਜਗਰੂਪ ਸਿੰਘ ਮਠਾੜੂ
30-11-2026
ਠੱਠੀ ਭਾਈ, 29 ਨਵੰਬਰ (ਜਗਰੂਪ ਸਿੰਘ ਮਠਾੜੂ)-ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜਸਟ ਰਾਈਟਸ ਫ਼ਾਰ ਚਿਲਡਰਨ ਦੀ ਸਹਿਯੋਗੀ ਸੰਸਥਾ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਪਿੰਡ ਮਾੜੀ ਮੁਸਤਫ਼ਾ ਦੇ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੋਗਾ ਦੀ ਟੀਮ ਦੀ ਜ਼ਿਲ੍ਹਾ ਕੋਆਰਡੀਨੇਟਰ ਹਰਲੀਨ ਕੌਰ, ਕਮਿਊਨਿਟੀ ਸੋਸ਼ਲ ਵਰਕਰ ਹੀਨਾ ਅਤੇ ਗੁਰਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ, ਬੱਚਿਆਂ ਦੇ ਅਧਿਕਾਰਾਂ ਅਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਾਲ ਵਿਆਹ ਇਕ ਗੰਭੀਰ ਸਮਾਜਿਕ ਸਮੱਸਿਆ ਹੈ, ਜੋ ਬੱਚਿਆਂ ਦੇ ਬਚਪਨ ਨੂੰ ਖੋਹਣ ਦੇ ਨਾਲ-ਨਾਲ ਉਨ੍ਹਾਂ ਦੀ ਸਿੱਖਿਆ, ਸਿਹਤ ਅਤੇ ਭਵਿੱਖ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ ਪ੍ਰਾਪਤ ਕਰਨ, ਸੁਰੱਖਿਅਤ ਵਾਤਾਵਰਨ ਵਿਚ ਰਹਿਣ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਪੂਰਾ ਅਧਿਕਾਰ ਹੈ। ਇਸ ਲਈ ਸਮਾਜ ਦੇ ਹਰੇਕ ਵਰਗ ਨੂੰ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਪਿਆਰਾ ਸਿੰਘ ਅਤੇ ਸਟਾਫ਼ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਮੋਮਬੱਤੀ ਮਾਰਚ ਵੀ ਕੱਢਿਆ ਗਿਆ, ਜਿਸ ਰਾਹੀਂ ਬਾਲ ਵਿਆਹ ਦੇ ਖ਼ਾਤਮੇ ਅਤੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਸਮੁੱਚੇ ਸਮਾਜ ਨੂੰ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਪਿਆਰਾ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਛੋਟੀ ਉਮਰ ਵਿਚ ਵਿਆਹ ਕਰਵਾਉਣ ਕਾਰਨ ਬੱਚਿਆਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਬਾਲ ਵਿਆਹ ਵਰਗੀ ਕੁਰੀਤੀ ਪ੍ਰਤੀ ਖ਼ੁਦ ਜਾਗਰੂਕ ਹੋਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ। ਸਮਾਗਮ ਦੌਰਾਨ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਬਾਲ ਵਿਆਹ ਮੁਕਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ ਗਿਆ।