29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਦਸਮੇਸ਼ ਸਕੂਲ ਬਿਲਾਸਪੁਰ ਦੇ ਚਾਰ ਅਧਿਆਪਕ ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨੇ ਸਿੱਖਿਆ ਦੇ ਖੇਤਰ ’ਚ ਪਾਏ ਯੋਗਦਾਨ ਬਦਲੇ ਮਿਲਿਆ ਸਨਮਾਨ

ਨਿਹਾਲ ਸਿੰਘ ਵਾਲਾ, 29 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਵਿਚ ਵਿਲੱਖਣ ਪਛਾਣ ਸਥਾਪਿਤ ਕਰ ਚੁੱਕੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਚਾਰ ਕਾਬਲ ਅਧਿਆਪਕਾਂ ਨੂੰ ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੜ੍ਹਾਈ ਅਤੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿਚ ਯੋਗਦਾਨ ਪਾਉਣ ਵਾਲੇ ਸੁਹਿਰਦ ਤੇ ਮਿਹਨਤੀ ਅਧਿਆਪਕ ਕੁਲਦੀਪ ਸਿੰਘ ਧਾਲੀਵਾਲ, ਅਰਵਿੰਦਰ ਸਿੰਘ ਸੇਖੋਂ, ਮੈਡਮ ਸਰਬਜੀਤ ਕੌਰ ਅਤੇ ਮੈਡਮ ਇੰਦਰਜੀਤ ਕੌਰ ਨੂੰ ਬੇਹੱਦ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਨਮਾਨਿਤ ਕੀਤਾ।

Ad Position 21
No active advertisement
ਦਸਮੇਸ਼ ਪਬਲਿਕ ਸੀ.ਸੈ. ਸਕੂਲ ਬਿਲਾਸਪੁਰ ਦੇ ਸਨਮਾਨਿਤ ਅਧਿਆਪਕ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਹੋਰ ਸ਼ਖ਼ਸੀਅਤਾਂ ਨਾਲ। ਤਸਵੀਰ : ਪਲਵਿੰਦਰ ਸਿੰਘ ਟਿਵਾਣਾ 30-11-2026
ਨਿਹਾਲ ਸਿੰਘ ਵਾਲਾ, 29 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਵਿਚ ਵਿਲੱਖਣ ਪਛਾਣ ਸਥਾਪਿਤ ਕਰ ਚੁੱਕੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਚਾਰ ਕਾਬਲ ਅਧਿਆਪਕਾਂ ਨੂੰ ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੜ੍ਹਾਈ ਅਤੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿਚ ਯੋਗਦਾਨ ਪਾਉਣ ਵਾਲੇ ਸੁਹਿਰਦ ਤੇ ਮਿਹਨਤੀ ਅਧਿਆਪਕ ਕੁਲਦੀਪ ਸਿੰਘ ਧਾਲੀਵਾਲ, ਅਰਵਿੰਦਰ ਸਿੰਘ ਸੇਖੋਂ, ਮੈਡਮ ਸਰਬਜੀਤ ਕੌਰ ਅਤੇ ਮੈਡਮ ਇੰਦਰਜੀਤ ਕੌਰ ਨੂੰ ਬੇਹੱਦ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਇਹ ਸੰਸਥਾ ਲੰਬੇ ਸਮੇਂ ਤੋਂ ਇਸ ਇਲਾਕੇ ਦੀ ਮਿਆਰੀ ਤੇ ਗੁਣਾਤਮਿਕ ਸਿੱਖਿਆ ਰਾਹੀਂ ਵੱਡੀ ਸੇਵਾ ਕਰ ਰਹੀ ਹੈ। ਅਜਿਹੀ ਮਹਾਨ ਸੇਵਾ ਵਿਚ ਇਸ ਦੇ ਬੇਹੱਦ ਮਿਹਨਤੀ ਅਤੇ ਸਮਰਪਿਤ ਭਾਵਨਾ ਵਾਲੇ ਅਧਿਆਪਕਾਂ ਦੀ ਸਖ਼ਤ ਘਾਲਣਾ ਅਤੇ ਦੂਰ ਅੰਦੇਸ਼ ਆਗੂ ਟੀਮ ਦੀ ਸਾਰਥਿਕ ਰਹਿਨੁਮਾਈ ਸ਼ੁਮਾਰ ਹੈ। ਉਨ੍ਹਾਂ ਨੇ ਇਨ੍ਹਾਂ ਸਨਮਾਨਿਤ ਅਧਿਆਪਕਾਂ ਨੂੰ ਦਿਲੀ ਮੁਬਾਰਕਬਾਦ ਦਿੰਦਿਆਂ ਆਪਣੀ ਡਿਊਟੀ ਪ੍ਰਤੀ ਹੋਰ ਵੀ ਸੁਹਿਰਦ ਰਹਿਣ ਦੀ ਸਲਾਹ ਦਿੱਤੀ। ਇਸ ਤੋਂ ਪਹਿਲਾਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਸੇਖੋਂ ਨੇ ਇਨ੍ਹਾਂ ਅਧਿਆਪਕਾਂ ਦੀ ਕੀਤੀ ਮਿਹਨਤ ਅਤੇ ਸਮਰਪਣ ਭਾਵਨਾ ਬਾਰੇ ਰੌਸ਼ਨੀ ਪਾਈ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਾਡੇ ਸਾਰੇ ਅਧਿਆਪਕ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ, ਲਗਨ ਅਤੇ ਤਨੋ ਮਨੋ ਨਿਭਾ ਰਹੇ ਹਨ। ਇਨ੍ਹਾਂ ਦੇ ਸਿਰੜ ਅਤੇ ਲਗਨ ਸਦਕਾ ਹੀ ਅਦਾਰਾ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਸਮਾਜ ਸੇਵੀ ਮਹਿੰਦਰ ਸਿੰਘ ਭੋਲਾ ਜੇ.ਈ. ਨੇ ਅਧਿਆਪਕ ਦੀ ਮਹੱਤਤਾ ਨੂੰ ਬਿਆਨ ਕਰਦਿਆਂ ਉਸਤਾਦ ਦਾ ਰ ੁਤਬਾ ਮਾਪਿਆਂ ਤੋਂ ਵੀ ਉੱਚਾ ਦੱਸਦਿਆਂ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈਆਂ ਦਿੱਤੀਆਂ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਸਾਰੇ ਸਮਾਗਮ ਨੂੰ ਵਿਧੀਵਤ ਢੰਗ ਨਾਲ ਚਲਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੈੱਸ ਕਲੱਬ ਮਹਿਲ ਕਲਾਂ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਸੋਸ਼ਲ ਵਰਕਰ ਦਵਿੰਦਰ ਸਿੰਘ ਲੋਟੇ, ਮਾ. ਮਹਿੰਦਰ ਸਿੰਘ ਜੱਸੀ, ਗੁਰਮੇਲ ਸਿੰਘ ਪੰਚ, ਕੈਪਟਨ ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ, ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਿਵਿਆਂਗ ਬੱਚਿਆਂ ਦੇ ਮਾਪਿਆਂ ਨੂੰ ਬਲਾਕ ਪੱਧਰੀ ਇਕ ਰੋਜ਼ਾ ਟਰੇਨਿੰਗ ਦਿੱਤੀ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫ਼ਾ ਵਿਖੇ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ
Ad Position 24