17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ਼ਹੀਦ ਊਧਮ ਸਿੰਘ ਜੀ ਦੀ ਵਿਰਾਸਤ ਲਈ ਹਰ ਕਦਮ ਸਵਾਗਤ ਯੋਗ, ਰਾਜਨੀਤੀ ਤੋਂ ਉੱਪਰ ਹੈ ਇਹ ਮਸਲਾ- ਦਾਮਨ ਬਾਜਵਾ <br/>

Ad Position 21
No active advertisement
ਅਜੀਤ ਡੈਸਕ 01-01-2026
ਸੁਨਾਮ ਊਧਮ ਸਿੰਘ ਵਾਲਾ, 31 ਦਸੰਬਰ (ਧਾਲੀਵਾਲ, ਭੁੱਲਰ, ਸੱਗੂ) - ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਜਿੰਦਾ ਰੱਖਣ ਲਈ ਚੁੱਕਿਆ ਗਿਆ ਹਰ ਕਦਮ ਸਵਾਗਤ ਯੋਗ ਹੈ, ਭਾਵੇਂ ਉਹ ਕਿਸੇ ਵਲੋਂ ਵੀ ਚੁੱਕਿਆ ਗਿਆ ਹੋਵੇ | ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਲਏ ਗਏ ਇਸ ਕਦਮ ਦਾ ਸਵਾਗਤ ਕਰਦੀ ਹਾਂ | ਦਾਮਨ ਬਾਜਵਾ ਨੇ ਕਿਹਾ ਕਿ 'ਮੇਰੇ ਲਈ ਸ਼ਹੀਦ ਊਧਮ ਸਿੰਘ ਜੀ ਦੀ ਵਿਰਾਸਤ ਰਾਜਨੀਤੀ ਤੋਂ ਕਿਤੇ ਉੱਪਰ ਹੈ, ਇਸ ਲਈ ਮੈਂ ਹੱਥ ਜੋੜ ਕੇ ਹਰ ਉਸ ਕੋਸ਼ਿਸ਼ ਦਾ ਸਵਾਗਤ ਕਰਦੀ ਹਾਂ ਜੋ ਉਨ੍ਹਾਂ ਦੀ ਯਾਦ ਨੂੰ ਜਿੰਦਾ ਰੱਖਣ ਵੱਲ ਕੀਤੀ ਜਾਂਦੀ ਹੈ | ਦਾਮਨ ਬਾਜਵਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਸੁਨਾਮ ਊਧਮ ਸਿੰਘ ਵਾਲਾ ਤੋਂ ਆਪਣਾ ਰਾਜਨੀਤਿਕ ਸਫ਼ਰ ਸ਼ੁਰੂ ਕੀਤਾ ਸੀ, ਉਦੋਂ ਤੋਂ ਹੀ ਉਨ੍ਹਾਂ ਦਾ ਸੁਪਨਾ ਸੀ ਕਿ ਸ਼ਹੀਦ ਊਧਮ ਸਿੰਘ ਜੀ ਦੀ ਵਿਰਾਸਤ ਨੂੰ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਨੌਜਵਾਨ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ | ਇਸ ਮਕਸਦ ਲਈ ਉਨ੍ਹਾਂ ਨੇ ਸਾਲ 2016 ਵਿਚ ਵਿਰੋਧੀ ਧਿਰ ਵਿਚ ਰਹਿੰਦੇ ਹੋਏ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਪੱਧਰੀ ਯੁਵਾ ਸੰਮੇਲਨ ਕਰਵਾਇਆ ਸੀ | ਦਾਮਨ ਬਾਜਵਾ ਨੇ ਕਿਹਾ ਕਿ 2017 ਵਿਧਾਨ ਸਭਾ ਚੋਣਾਂ ਵਿਚ ਭਾਵੇਂ ਉਹ ਚੋਣ ਹਾਰ ਗਏ ਸੀ, ਪਰ ਉਨ੍ਹਾਂ ਨੇ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਨੂੰ ਬਣਾਉਣਾ ਆਪਣੀ ਜ਼ਿੰਦਗੀ ਦਾ ਮਿਸ਼ਨ ਬਣਾਇਆ ਸੀ | ਵੱਖ-ਵੱਖ ਸੰਸਥਾਵਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਨਾ ਸਿਰਫ਼ ਇਸ ਸਮਾਰਕ ਦਾ ਕੰਮ ਸ਼ੁਰੂ ਕੀਤਾ ਗਿਆ, ਸਗੋਂ ਉਸ ਨੂੰ ਪੂਰਾ ਵੀ ਕੀਤਾ ਗਿਆ, ਜੋ ਅੱਜ ਇੱਕ ਸੁੰਦਰ ਅਤੇ ਗੌਰਵਸ਼ਾਲੀ ਸਮਾਰਕ ਬਠਿੰਡਾ ਰੋਡ ਸੁਨਾਮ ਊਧਮ ਸਿੰਘ ਵਾਲਾ ਵਿਖੇ ਸਭ ਦੇ ਸਾਹਮਣੇ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਅਸੀਂ ਵਿਰੋਧੀ ਧਿਰ ਵਿਚ ਹਾਂ ਅਤੇ ਭਾਜਪਾ ਨਾਲ ਜੁੜੇ ਹੋਏ ਹਾਂ, ਅਸੀਂ ਨੇ ਭਾਜਪਾ ਦੀ ਕੇਂਦਰ ਸਰਕਾਰ ਕੋਲ ਇਸ ਸਮਾਰਕ ਦੇ ਅਪਗੇ੍ਰਡੇਸ਼ਨ ਦੀ ਮੰਗ ਰੱਖੀ ਹੋਈ ਹੈ, ਉਨ੍ਹਾਂ ਦੀ ਇਸ ਕੋਸ਼ਿਸ਼ ਸਦਕਾ ਇਸ ਸਬੰਧੀ ਕੇਂਦਰੀ ਸੈਰ-ਸਪਾਟਾ ਮੰਤਰੀ ਵਲੋਂ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਣ ਲਈ ਪੱਤਰ ਵੀ ਲਿਖਿਆ ਗਿਆ, ਪਰ ਹਰ ਵਾਰ ਅਫ਼ਸੋਸ ਨਾਲ ਕਹਿਣਾ ਪੈਂਦਾ ਹੈ ਕਿ ਪੰਜਾਬ ਸਰਕਾਰ ਵਲੋਂ ਅਜੇ ਤੱਕ ਕੋਈ ਪ੍ਰਸਤਾਵ ਨਹੀਂ ਭੇਜਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸੀਬਾ ਸਕੂਲ ਲਹਿਰਾਗਾਗਾ ਦੇ ਤਿੰਨ ਸੈਪਕਟਾਕਰਾ ਖਿਡਾਰੀਆਂ ਦੀ ਨੈਸ਼ਨਲ ਚੈਂਪੀਅਨਸ਼ਿਪ ਲਈ ਹੋਈ ਚੋਣ ਅਗਲੀ ਖ਼ਬਰ ਮਹਿਲਾ ਕਾਂਗਰਸ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ <br/>
Ad Position 24