17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 01-01-2026
ਮਸਤੂਆਣਾ ਸਾਹਿਬ, 31 ਦਸੰਬਰ (ਦਮਦਮੀ)-ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਇੰਟਰਨੈਸ਼ਨਲ ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ, ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਿਧਾਂਤ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕੀਤਾ | ਤਿੰਨ ਦਿਨ ਲੱਗਣ ਵਾਲੇ ਇਸ ਕੈਂਪ ਵਿਚ ਵੱਖ-ਵੱਖ ਪਿੰਡਾਂ ਤੋਂ ਸਕੂਲਾਂ ਦੇ ਛੋਟੇ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ | ਇਸ ਮੌਕੇ ਇਤਿਹਾਸ ਨਾਲ ਸੰਬੰਧਿਤ ਵਾਰਾਂ, ਕਵਿਤਾਵਾਂ, ਸ਼ਬਦ ਉਚਾਰਨ ਮੁਕਾਬਲੇ ਕਰਵਾਏ ਗਏ | ਅੱਜ ਕੈਂਪ ਦੌਰਾਨ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਸਾਡਾ ਇੱਕ ਅਨਮੋਲ ਇਤਿਹਾਸ ਹੈ | ਅਜੋਕੇ ਸਮੇਂ ਦੀ ਮੁੱਖ ਲੋੜ ਹੈ ਕਿ ਸਾਡੇ ਬੱਚਿਆਂ ਨੂੰ ਸਾਡੇ ਪੁਰਾਤਨ ਅਤੇ ਅਮੀਰ ਵਿਰਾਸਤ ਨਾਲ ਜੋੜਿਆ ਜਾਵੇ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇ | ਸ੍ਰੀ ਖਹਿਰਾ ਨੇ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਕਿਵੇਂ ਅਡੋਲ ਰਹਿ ਕੇ ਮੁਗ਼ਲਾਂ ਦੀ ਹਰ ਚਾਲ ਨੂੰ ਫ਼ੇਲ੍ਹ ਕੀਤਾ ਅਤੇ ਜ਼ੁਲਮਾਂ ਦਾ ਨਿਡਰਤਾ ਨਾਲ ਸਾਹਮਣਾ ਕਰਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ | ਉਨ੍ਹਾਂ ਐਲਾਨ ਕੀਤਾ ਕਿ ਜੋ ਵੀ ਬੱਚਾ ਇਹਨਾਂ ਸਮਾਗਮਾਂ ਦੌਰਾਨ ਪੰਜ ਬਾਣੀਆਂ ਕੰਠ ਕਰੇਗਾ, ਉਸ ਦੀ ਬਾਰ੍ਹਵੀਂ ਤੋਂ ਬਾਅਦ ਉਚੇਰੀ ਸਿੱਖਿਆ ਦੌਰਾਨ 50 ਫ਼ੀਸਦੀ ਫੀਸ ਮੁਆਫ਼ ਕੀਤੀ ਜਾਵੇਗੀ | ਗੁਰਮਤਿ ਕਾਲਜ ਦੇ ਪਿ੍ੰਸੀਪਲ ਗੁਰਵੀਰ ਸਿੰਘ ਨੇ ਕੈਂਪ ਦੌਰਾਨ ਗੁਰਬਾਣੀ, ਸਿੱਖ ਇਤਿਹਾਸ, ਰਹਿਤ ਮਰਿਆਦਾ ਅਤੇ ਗੁਰਸਿੱਖ ਜੀਵਨ ਨਾਲ ਸੰਬੰਧਿਤ ਵਿਸਥਾਰਪੂਰਬਕ ਜਾਣਕਾਰੀ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਰਾਜਵਿੰਦਰ ਸਿੰਘ ਜੋਗਾ, ਡਾ. ਰਾਜਵਿੰਦਰਪਾਲ ਸਿੰਘ ਕੌਲੀ, ਗੁਰਜੰਟ ਸਿੰਘ ਦੁੱਗਾਂ, ਗਮਦੂਰ ਸਿੰਘ, ਹਾਕਮ ਸਿੰਘ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਰਵਿੰਦਰ ਸਿੰਘ ਦਿੜ੍ਹਬਾ, ਗੁਰਮੀਤ ਸਿੰਘ ਗੱਗੜਪੁਰ, ਜਸਵੀਰ ਸਿੰਘ ਮੈਨੇਜਰ, ਕਰਮਜੀਤ ਸਿੰਘ ਗੱਗੜਪੁਰ, ਗੁਰਮੀਤ ਸਿੰਘ, ਅਜੈਬ ਸਿੰਘ, ਗੁਰਦਰਸ਼ਨ ਸਿੰਘ, ਜਸਪ੍ਰੀਤ ਸਿੰਘ ਤੋਂ ਇਲਾਵਾ ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਡਾ. ਅਵਿਨਾਸ਼ ਰਾਣਾ ਦਾ ਸਨਮਾਨ <br/> ਅਗਲੀ ਖ਼ਬਰ ਸੀਬਾ ਸਕੂਲ ਲਹਿਰਾਗਾਗਾ ਦੇ ਤਿੰਨ ਸੈਪਕਟਾਕਰਾ ਖਿਡਾਰੀਆਂ ਦੀ ਨੈਸ਼ਨਲ ਚੈਂਪੀਅਨਸ਼ਿਪ ਲਈ ਹੋਈ ਚੋਣ
Ad Position 24