ਮਲੇਰਕੋਟਲਾ, 31 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਕਿਰਤੀ ਕਿਸਾਨ ਯੂਨੀਅਨ ਬਲਾਕ ਮਲੇਰਕੋਟਲਾ ਦੀ ਇੱਕ ਸਾਂਝੀ ਮੀਟਿੰਗ ਅੱਜ ਸਿੰਘ ਸਭਾ ਗੁਰਦੁਆਰਾ ਸਾਹਿਬ ਮਲੇਰਕੋਟਲਾ ਵਿਖੇ ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ ਅਤੇ ਮਾਨ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਹਥਨ ਨੇ ਦੱਸਿਆ ਕਿ ਸੰਯੁਕਤ ਮੋਰਚੇ ਦੇ ਸੱਦੇ ਤੇ 2 ਜਨਵਰੀ ਨੂੰ ਮਲੇਰਕੋਟਲਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ | ਕਿਉਂਕਿ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਇੱਕ ਨਵਾਂ ਕਾਨੂੰਨ ਬਿਜਲੀ ਸੋਧ ਬਿੱਲ 2025 ਲੈ ਕੇ ਆਈ ਹੈ ਉਸ ਨੂੰ ਪੂਰੀ ਤਰ੍ਹਾਂ ਰੱਦ ਕਰਵਾਉਣ ਲਈ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ ਅਤੇ ਬਿਜਲੀ ਬੋਰਡ ਨੂੰ ਪ੍ਰਾਈਵੇਟ ਹੱਥਾਂ ਵਿਚ ਨਹੀਂ ਜਾਣ ਦੇਵਾਂਗੇ ਅਤੇ ਕਿਸੇ ਵੀ ਕੀਮਤ ਉੱਤੇ ਪਿੰਡਾਂ ਵਿਚ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ | ਇਸ ਮੌਕੇ ਬਲਾਕ ਆਗੂ ਰਛਪਾਲ ਸਿੰਘ ਰੜ, ਨਾਇਬ ਸਿੰਘ ਭੈਣੀ ਕਲਾਂ, ਸ਼ਿੰਦਰ ਸਿੰਘ ਕੁਠਾਲਾ, ਮਨਦੀਪ ਸਿੰਘ ਬੁੱਕਣਵਾਲ, ਸ਼ਮਸ਼ੇਰ ਸਿੰਘ ਆਦਮਪਾਲ, ਰਛਪਾਲ ਸਿੰਘ ਫਰੀਦਪੁਰ ਖ਼ੁਰਦ ਆਦਿ ਆਗੂ ਹਾਜ਼ਰ ਹੋਏ |