17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸੂਬੇ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਸਾਲ 2025 ਨਿਰਾਸ਼ਾਜਨਕ ਰਿਹਾ-ਰਾਜ ਕੁਮਾਰ ਅਰੋੜਾ <br/>

Ad Position 21
No active advertisement
ਅਜੀਤ ਡੈਸਕ 01-01-2026
ਸੰਗਰੂਰ, 31 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਗੱਲਬਾਤ ਕਰਦਿਆਂ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਜੋ ਕਿ ਪੈਨਸ਼ਨਰ ਵੈੱਲਫੇਅਰ ਜ਼ਿਲ੍ਹਾ ਸੰਗਰੂਰ ਦੇ ਵੀ ਜ਼ਿਲ੍ਹਾ ਪ੍ਰਧਾਨ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਸਰਕਾਰ ਸਾਬਤ ਹੋਈ ਹੈ | ਸਾਲ 2025 ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋ ਕੀਤੇ ਗਏ ਸੰਘਰਸ਼ ਦੇ ਬਾਵਜੂਦ ਇੱਕ ਵੀ ਮੰਗ ਨਾ ਮੰਨੀ | ਸਾਰਾ ਸਾਲ ਗੱਲਬਾਤ ਦਾ ਸੱਦਾ ਦੇ ਕੇ ਗੱਲਬਾਤ ਤੋ ਭੱਜਦੀ ਰਹੀ ਹੈ ਅਤੇ ਤਰੀਕ ਤੋ ਤਰੀਕ ਅੱਗੇ ਪਾਉਂਦੀ ਰਹੀ ਹੈ | ਜਿਸ ਕਾਰਨ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਮਹਿੰਗਾਈ ਭੱਤੇ ਦੇ ਮਾਮਲੇ ਵਿਚ ਪੰਜਾਬ ਦੇ ਕਰੀਬ ਛੇ ਲੱਖ ਮੁਲਾਜਮਾਂ ਤੇ ਪੈਨਸ਼ਨਰਾਂ ਲਈ ਸਾਲ 2025 ਬਿਲਕੁਲ ਖਾਲੀ ਲੰਘ ਗਿਆ | ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਵਲੋ ਸਾਲ ਭਰ ਵਿਚ ਆਪਣੇ ਮੁਲਾਜ਼ਮਾਂ ਨੂੰ ਭੱਤੇ ਦੀ ਇੱਕ ਵੀ ਕਿਸ਼ਤ ਨਾ ਦਿੱਤੀ ਗਈ ਹੋਵੇ | ਉਨ੍ਹਾਂ ਕਿਹਾ ਕਿ 16 ਫ਼ੀਸਦੀ ਡੀਏ ਦੀਆਂ ਜਿਹੜੀਆਂ ਬਣਦੀਆਂ ਹਨ ਉਹ ਵੀ ਬਕਾਇਆ ਹੋਣ ਦੇ ਬਾਵਜੂਦ ਸਾਲ 2025 ਪੰਜਾਬ ਸਰਕਾਰ ਵਲੋ ਇਕ ਵੀ ਕਿਸਤ ਜਾਰੀ ਨਾ ਕਰਨਾ ਪੰਜਾਬ ਸਰਕਾਰ ਦੀ ਮੁਲਾਜਮ ਅਤੇ ਪੈਨਸ਼ਨਰਾਂ ਸੰਬੰਧੀ ਨੀਤੀ ਨੂੰ ਦਰਸਾਉਦੀ ਹੈ | ਸ੍ਰੀ ਅਰੋੜਾ ਨੇ ਕਿਹਾ ਕਿ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਨਹੀ ਦਿੱਤਾ ਗਿਆ | ਮੁਲਾਜਮਾਂ ਦੇ ਭੱਤੇ ਵਿਚ ਵਾਧਾ ਨਾ ਕੀਤਾ ਗਿਆ | ਕੈਸ਼ਲੈਸ ਮੈਡੀਕਲ ਸਕੀਮ ਲਾਗੂ ਨਹੀ ਕੀਤੀ ਗਈ ਅਤੇ ਨਾ ਹੀ ਹੋਰਨਾਂ ਮੰਗਾਂ ਵੱਲ ਕੋਈ ਧਿਆਨ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਅਤੇ ਗ਼ੁੱਸਾ ਪਾਇਆ ਜਾ ਰਿਹਾ ਹੈ | ਜਿਸ ਦੇ ਨਤੀਜੇ ਆਉਣ ਵਾਲੇ ਸਮੇਂ ਵਿਚ ਸਰਕਾਰ ਨੰੂ ਭੁਗਤਣੇ ਪੈਣਗੇ |

Ad Position 22
No active advertisement
ਪਿਛਲੀ ਖ਼ਬਰ ਗਰੀਬ ਪਰਿਵਾਰਾਂ ਨੰੂ ਗਰਮ ਕੰਬਲ ਤੇ ਕੱਪੜੇ ਵੰਡੇ <br/> ਅਗਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ <br/>
Ad Position 24