17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਧੂਰੀ 'ਚ ਕਾਂਗਰਸ ਨੂੰ ਵੱਡਾ ਝਟਕਾ <br/>

Ad Position 21
No active advertisement
ਧੂਰੀ-ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੁੰਦੇ ਹੋਏ ਵਾਰਡ ਨੰਬਰ 4 ਤੋਂ ਕੌਂਸਲਰ ਐਡਵੋਕੇਟ ਰਾਜੀਵ ਚੌਧਰੀ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 01-01-2026
ਧੂਰੀ, 31 ਦਸੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਨਗਰ ਕੌਂਸਲ ਚੋਣਾਂ 'ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕਾ ਧੂਰੀ 'ਚ ਕਾਂਗਰਸ ਨੂੰ ਸੰਨ੍ਹ ਲਗਾਉਂਦਿਆਂ ਵਾਰਡ ਨੰਬਰ 4 ਤੋਂ ਕਾਂਗਰਸੀ ਕੌਂਸਲਰ ਰਾਜੀਵ ਚੌਧਰੀ ਨੇ ਕਾਂਗਰਸ ਦਾ ਹੱਥ ਪੰਜਾ ਛੱਡ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਕਬੂਲਣ ਦਾ ਐਲਾਨ ਕੀਤਾ | ਅੱਜ ਮੁੱਖ ਮੰਤਰੀ ਕੈਂਪਸ ਦਫ਼ਤਰ ਵਿਖੇ ਪੁੱਜੇ ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਸੁੱਖੀ ਅਤੇ ਪੰਜਾਬ ਲਘੂ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਅਗਵਾਈ 'ਚ ਐਡਵੋਕੇਟ ਰਾਜੀਵ ਚੌਧਰੀ ਨੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਤੇ ਪਾਰਟੀ ਆਗੂਆਂ ਨੇ ਸ੍ਰੀ ਚੌਧਰੀ ਦਾ ਪਾਰਟੀ 'ਚ ਸ਼ਾਮਿਲ ਹੋਣ ਤੇ ਐਲਾਨ ਕੀਤਾ | ਅੱਜ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਐਡਵੋਕੇਟ ਰਾਜੀਵ ਚੌਧਰੀ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਐਡਵੋਕੇਟ ਰਾਜੀਵ ਚੌਧਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਸਮੇਤ ਪੂਰੇ ਪੰਜਾਬ ਵਿਚ ਬੇਮਿਸਾਲ ਵਿਕਾਸ ਕਾਰਜ ਹੋ ਰਹੇ ਹਨ | ਉਨ੍ਹਾਂ ਆਖਿਆ ਕਿ ਮਾਨ ਸਰਕਾਰ ਦੀ ਲੋਕ-ਹਿਤੈਸ਼ੀ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਗਤੀਸ਼ੀਲ ਤੇ ਦੂਰਅੰਦੇਸ਼ੀ ਸੋਚ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ ਹੈ ਅਤੇ ਉਹ ਭਵਿੱਖ ਵਿਚ ਪਾਰਟੀ ਦੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਐਡਵੋਕੇਟ ਰਾਜੀਵ ਚੌਧਰੀ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਧੂਰੀ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਨੂੰ ਵੱਡਾ ਲਾਭ ਮਿਲੇਗਾ | ਇਸ ਮੌਕੇ ਆਲ ਇੰਡੀਆ ਐਫ.ਸੀ.ਆਈ. ਐਗਜੀਕਿਊਟਵ ਸਟਾਫ਼ ਯੂਨੀਅਨ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ ਅਨਵਰ ਭਸੋੜ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਸਾਬਕਾ ਪ੍ਰਧਾਨ ਸੰਦੀਪ ਕੁਮਾਰ, ਰਛਪਾਲ ਸਿੰਘ ਭੁੱਲਰਹੇੜੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਾਬਕਾ ਬਲਾਕ ਪ੍ਰਧਾਨ ਐਡਵੋਕੇਟ ਹੈਪੀ ਗਰਗ, ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੱਲੂ, ਜਸਪਾਲ ਸਿੰਘ ਭੁੱਲਰ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਅਨਿਲ ਮਿੱਤਲ, ਨਰੇਸ਼ ਸਿੰਗਲਾ, ਜਸਪਾਲ ਸਿੰਘ ਪਾਲਾ, ਗਗਨ ਜਵੰਧਾ ਭਸੋੜ ਪ੍ਰਧਾਨ ਟਰੱਕ ਯੂਨੀਅਨ ਧੂਰੀ, ਨਵਜੋਤ ਕੌਰ ਸਮੇਤ ਹੋਰ ਵੱਡੀ ਗਿਣਤੀ 'ਚ ਕੌਂਸਲਰ ਅਤੇ ਪਾਰਟੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਹਜ਼ਾਰਾਂ ਨੌਜਵਾਨਾਂ ਨੇ ਕੀਤਾ ਦਸਤਾਰ ਸਜਾਉਣ ਦਾ ਪੱਕਾ ਪ੍ਰਣ-ਮਨਦੀਪ ਸਿੰਘ ਖ਼ੁਰਦ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ-ਮਲੇਰਕੋਟਲਾ ਵਿਚ 2026 'ਚ ਛੇ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਦੀਆਂ ਹੋਣਗੀਆਂ ਚੋਣਾਂ <br/>
Ad Position 24