17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ਼ਹੀਦੀ ਦਿਹਾੜੇ ਮੌਕੇ ਹਜ਼ਾਰਾਂ ਨੌਜਵਾਨਾਂ ਨੇ ਕੀਤਾ ਦਸਤਾਰ ਸਜਾਉਣ ਦਾ ਪੱਕਾ ਪ੍ਰਣ-ਮਨਦੀਪ ਸਿੰਘ ਖ਼ੁਰਦ

Ad Position 21
No active advertisement
ਅਜੀਤ ਡੈਸਕ 01-01-2026
ਸੰਦੌੜ, 31 ਦਸੰਬਰ (ਜਸਵੀਰ ਸਿੰਘ ਜੱਸੀ) - ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਵਾਸੀ ਬਾਬਾ ਰਾਮ ਸਿੰਘ ਗੰਡੂਆਂ ਵਾਲਿਆਂ ਦੇ ਗੁਰਦੁਆਰਾ ਸਾਹਿਬ ਤੋ ਸੰਤ ਬੀਬਾ ਕੁਲਵਿੰਦਰ ਕੌਰ ਦੇ ਵਿਸ਼ੇਸ਼ ਸਹਿਯੋਗ ਨਾਲ 'ਆਓ ਦਸਤਾਰਾ ਸਜਾਈਏ' ਮੁਹਿੰਮ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਠੰਢਾ ਬੁਰਜ ਸਾਹਿਬ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਲੰਗਰ ਦਸਤਾਰਾਂ ਦੇ ਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਹਜ਼ਾਰਾਂ ਪਤਿਤ ਨੌਜਵਾਨਾਂ ਨੇ ਪੱਕੇ ਤੌਰ 'ਤੇ ਸਾਬਤ ਸੂਰਤ ਹੋਕੇ ਦਸਤਾਰਾਂ ਸਜਾਉਣ ਦਾ ਪ੍ਰਣ ਕੀਤਾ | ਪ੍ਰਣ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ | ਨਾਲ ਹੀ ਦਸਤਾਰ ਕੈਂਪ ਦੌਰਾਨ ਜਿੰਨਾ ਬੱਚਿਆ ਵਲੋ ਸਿੱਖ ਇਤਿਹਾਸ ਤੇ ਗੁਰਬਾਣੀ ਸੰਬੰਧੀ ਜਾਣਕਾਰੀ ਦਿੱਤੀ ਗਈ ਉਨ੍ਹਾਂ ਨੂੰ ਮੈਡਲ, ਦਸਤਾਰ ਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਮਲੇਰਕੋਟਲਾ ਦੀ ਅਗਵਾਈ ਹੇਠ ਨਾਰਕੋ ਕੋਆਰਡੀਨੇਸ਼ਨ ਸੈਂਟਰ ਕਮੇਟੀ ਦੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਧੂਰੀ 'ਚ ਕਾਂਗਰਸ ਨੂੰ ਵੱਡਾ ਝਟਕਾ <br/>
Ad Position 24