18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਡੀ.ਸੀ. ਮਲੇਰਕੋਟਲਾ ਦੀ ਅਗਵਾਈ ਹੇਠ ਨਾਰਕੋ ਕੋਆਰਡੀਨੇਸ਼ਨ ਸੈਂਟਰ ਕਮੇਟੀ ਦੀ ਅਹਿਮ ਮੀਟਿੰਗ <br/>

Ad Position 21
No active advertisement
ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ | ਤਸਵੀਰ: ਸਰੌਦ <br/> 01-01-2026
ਮਲੇਰਕੋਟਲਾ, 31 ਦਸੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਨਸ਼ੇ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਨਾਰਕੋ ਕੁਆਰਡੀਨੇਸ਼ਨ ਸੈਂਟਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ, ਪੁਨਰਵਾਸ ਸੇਵਾਵਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਉਪਰਾਲਿਆਂ ਦੀ ਸਮੀਖਿਆ ਕੀਤੀ | ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰੀ, ਨਸ਼ੀਲੇ ਪਦਾਰਥਾਂ ਦੀ ਗ਼ੈਰ-ਕਾਨੰੂਨੀ ਵਿਕਰੀ ਅਤੇ ਵਰਤੋਂ 'ਤੇ ਪੂਰੀ ਤਰ੍ਹਾਂ ਨਕੇਲ ਕਸੀ ਜਾਵੇ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਿਤ ਨਹੀਂ, ਸਗੋਂ ਇਸ ਲਈ ਸਮਾਜਿਕ ਭਾਗੀਦਾਰੀ ਤੇ ਵਿਭਾਗੀ ਤਾਲਮੇਲ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਿਆਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਇਸ ਲਈ ਸਕੂਲਾਂ ਅਤੇ ਕਾਲਜਾਂ ਵਿਚ ਸਹਿ-ਵਿਦਿੱਅਕ ਗਤੀਵਿਧੀਆਂ, ਖੇਡਾਂ, ਸਭਿਆਚਾਰਕ ਪ੍ਰੋਗਰਾਮ ਅਤੇ ਵਿਅਕਤੀਤਵ ਨਿਰਮਾਣ ਸਬੰਧੀ ਉਪਰਾਲਿਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ | ਮੀਟਿੰਗ ਦੌਰਾਨ ਐੱਸ.ਪੀ. ਸਤਪਾਲ ਸ਼ਰਮਾ ਵਲੋਂ ਨਸ਼ਾ ਤਸਕਰੀ ਖਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ 28 ਦਸੰਬਰ ਤੱਕ ਐਨ.ਡੀ.ਪੀ.ਐਸ. ਦੇ 69 ਮਾਮਲੇ ਦਰਜ ਕੀਤੇ ਗਏ ਹਨ ਅਤੇ 85 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸੇ ਤਰ੍ਹਾਂ 211 ਗ੍ਰਾਮ ਹੈਰੋਇਨ, 750 ਗ੍ਰਾਮ ਅਫ਼ੀਮ, 2910 ਨਸ਼ੀਲੇ ਕੈਪਸੂਲ/ਗੋਲੀਆਂ ਅਤੇ 9 ਹਜ਼ਾਰ ਰੁਪਏ ਬਤੌਰ ਡਰੱਗ ਮਨੀ ਜ਼ਬਤ ਕੀਤੀ ਗਈ ਹੈ | ਇਸ ਤੋਂ ਇਲਾਵਾ ਇਸ ਸਾਲ ਹੁਣ ਤੱਕ ਸਮਰੱਥ ਅਥਾਰਿਟੀ ਤੋਂ ਪ੍ਰਵਾਨਗੀ ਲੈਣ ਉਪਰੰਤ ਨਸ਼ਾ ਤਸਕਰਾਂ ਤੇ ਕਾਰਵਾਈ ਕਰਦਿਆਂ ਕਰੀਬ 10,571,696 ਰੁਪਏ ਦੀਆਂ 6 ਪ੍ਰਾਪਰਟੀਆਂ ਅਟੈਚ ਕੀਤੀਆਂ ਗਈਆਂ ਹਨ | ਹੁਣ ਤੱਕ 219 ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ਾ ਛਡਾਓ ਕੇਂਦਰਾਂ ਵਿਚ ਇਲਾਜ ਲਈ ਭੇਜਿਆ ਜਾ ਚੁੱਕਾ ਹੈ ਸਿਹਤ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ ਕਿ ਨਸ਼ਾ ਮੁਕਤੀ ਕੇਂਦਰਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ ਅਤੇ ਦਵਾਈਆਂ ਦੀਆਂ ਦੁਕਾਨਾਂ 'ਤੇ ਨਸ਼ੀਲੀਆਂ ਦਵਾਈਆਂ ਦੀ ਗੈਰ ਕਾਨੂੰਨੀ ਵਿਕਰੀ ਰੋਕਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ | ਇਸ ਮੌਕੇ ਐਸ.ਡੀ.ਐਮ ਮਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ, ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ, ਕਰ ਅਤੇ ਆਬਕਾਰੀ ਇੰਸਪੈਕਟਰ ਦਲਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਸਤਿੰਦਰ ਕੌਰ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਵਣ ਰੇਂਜ ਅਫ਼ਸਰ ਮਹਿੰਦਰ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਗਿਆਨਕ ਕਲੱਬ ਵਲੋਂ ਨੇਤਰਦਾਨੀ ਛੋਟਾ ਸਿੰਘ ਦੇ ਪਰਿਵਾਰ ਦਾ ਸਨਮਾਨ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਹਜ਼ਾਰਾਂ ਨੌਜਵਾਨਾਂ ਨੇ ਕੀਤਾ ਦਸਤਾਰ ਸਜਾਉਣ ਦਾ ਪੱਕਾ ਪ੍ਰਣ-ਮਨਦੀਪ ਸਿੰਘ ਖ਼ੁਰਦ
Ad Position 24