18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਅਮਰਗੜ੍ਹ ਪੁਲਿਸ ਵਲੋਂ ਨਵੇਂ ਸਾਲ ਦੀ ਆਮਦ 'ਤੇ ਨਾਕਾਬੰਦੀ ਕਰ ਕੇ ਹੁੱਲੜਬਾਜ਼ਾਂ 'ਤੇ ਸਖ਼ਤੀ <br/>

Ad Position 21
No active advertisement
ਨਵੇਂ ਸਾਲ ਦੀ ਆਮਦ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰਦੀ ਹੋਈ ਅਮਰਗੜ੍ਹ ਪੁਲਿਸ | ਤਸਵੀਰ : ਜਤਿੰਦਰ ਮੰਨਵੀ <br/> 02-01-2026
ਅਮਰਗੜ੍ਹ, 1 ਜਨਵਰੀ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਨਵੇਂ ਸਾਲ ਦੇ ਆਗਾਜ਼ ਮੌਕੇ ਇਲਾਕੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਅਮਰਗੜ੍ਹ ਪੁਲਿਸ ਅੱਜ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਈ | ਡੀ.ਐਸ.ਪੀ ਸੰਜੀਵ ਕਪੂਰ ਦੀ ਯੋਗ ਅਗਵਾਈ ਹੇਠ ਪੁਲਿਸ ਟੀਮਾਂ ਵਲੋਂ ਮਲੇਰਕੋਟਲਾ-ਨਾਭਾ ਰੋਡ ਅਤੇ ਅਮਰਗੜ੍ਹ ਦੇ ਮੁੱਖ ਬਾਜ਼ਾਰਾਂ 'ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਪੁਲਿਸ ਮੁਲਾਜ਼ਮਾਂ ਦੀ ਭਾਰੀ ਨਫ਼ਰੀ ਨੇ ਜਿੱਥੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ, ਉੱਥੇ ਹੀ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਤੇ ਵੀ ਕਾਨੂੰਨੀ ਸ਼ਿਕੰਜਾ ਕੱਸਿਆ | ਮੋਡੀਫਾਈ ਕੀਤੇ ਸਾਈਲੈਂਸਰਾਂ ਵਾਲੀਆਂ ਗੱਡੀਆਂ, ਸ਼ੀਸ਼ਿਆਂ 'ਤੇ ਕਾਲੀਆਂ ਫ਼ਿਲਮਾਂ ਅਤੇ ਜਾਲੀਆਂ ਲਗਾ ਕੇ ਘੁੰਮਣ ਵਾਲੇ ਵਾਹਨਾਂ ਦੇ ਮੌਕੇ 'ਤੇ ਹੀ ਆਨਲਾਈਨ ਚਲਾਨ ਕੱਟੇ ਗਏ | ਇਸ ਤੋਂ ਇਲਾਵਾ ਵਾਹਨ ਚਾਲਕਾਂ ਨੂੰ ਸੀਟ ਬੈਲਟ ਲਗਾਉਣ ਅਤੇ ਆਵਾਜਾਈ ਦੇ ਨਿਯਮਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ ਸੰਜੀਵ ਕਪੂਰ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਇਹ ਸਖ਼ਤੀ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸੁਰੱਖਿਆ ਵਿਵਸਥਾ ਨੂੰ ਕਾਇਮ ਰੱਖਣ ਲਈ ਕੀਤੀ ਗਈ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਵਾਂ ਸਾਲ ਸ਼ਾਂਤੀਪੂਰਵਕ ਅਤੇ ਬਿਨ੍ਹਾਂ ਕਿਸੇ ਹੁੱਲੜਬਾਜ਼ੀ ਦੇ ਮਨਾਉਣ | ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਦੌਰਾਨ ਥਾਣਾ ਮੁਖੀ ਦਲਜੀਤ ਸਿੰਘ ਨੇ ਕਿਹਾ ਕਿ ਐਸ.ਐਸ.ਪੀ ਮਲੇਰਕੋਟਲਾ ਦੇ ਸਖਤ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਹੈ | ਅੱਜ ਦੀ ਚੈਕਿੰਗ ਰਾਹੀਂ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਹੀ ਤਿਉਹਾਰ ਮਨਾਉਣ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜ਼ਿਲ੍ਹਾ ਸੰਗਰੂਰ ਦੇ 2 ਲੱਖ 60 ਹਜ਼ਾਰ ਪਰਿਵਾਰਾਂ ਨੰੂ ਪਹੁੰਚੇਗਾ ਫ਼ਾਇਦਾ <br/> ਅਗਲੀ ਖ਼ਬਰ ਸੀਨੀਅਰ ਪੱਤਰਕਾਰ ਹਰਨੇਕ ਸਿੰਘ ਪੇਧਨੀ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ
Ad Position 24