ਛਾਜਲੀ, 2 ਜਨਵਰੀ (ਅਜਾਇਬ ਸਿੰਘ ਨੀਲੋਵਾਲ) - ਥਾਣਾ ਛਾਜਲੀ ਦੀ ਪੁਲਿਸ ਪਾਰਟੀ ਵਲੋਂ ਕੀਤੀ ਗਈ ਇੱਕ ਘਰ ਵਿਚ ਛਾਪੇਮਾਰੀ ਦੌਰਾਨ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਛਾਜਲੀ ਦੇ ਐਸ.ਐੱਚ.ਓ. ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਨੂੰ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਬਾਰੇ ਸੂਚਨਾ ਪ੍ਰਾਪਤ ਹੋਈ ਸੀ, ਜਿਸ ਦੇ ਆਧਾਰ 'ਤੇ ਘਰ ਦੀ ਤਲਾਸ਼ੀ ਲਈ ਗਈ ਤੇ ਤਲਾਸ਼ੀ ਦੌਰਾਨ ਹੈਰੋਇਨ ਬਰਾਮਦ ਹੋਈ | ਹਾਲਾਂਕਿ ਛਾਪੇਮਾਰੀ ਸਮੇਂ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ, ਦੀ ਪਹਿਚਾਣ ਛਾਜਲੀ ਵਾਸੀ ਸੁਰਜੀਤ ਸਿੰਘ ਅਤੇ ਸੋਨੀ ਕੌਰ ਵਜੋਂ ਹੋਈ ਹੈ | ਪੁਲਿਸ ਵੱਲੋਂ ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਅਨੁਸਾਰ ਫ਼ਰਾਰ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |