02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪਿੰਡ ਜੱਖਲਾਂ 'ਚ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ <br/>

Ad Position 21
No active advertisement
ਅਜੀਤ ਡੈਸਕ 03-01-2026
ਧੂਰੀ, 2 ਜਨਵਰੀ (ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਈ ਤਹੱਈਏ ਤਹਿਤ ਧੂਰੀ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ | ਇਸੇ ਲੜੀ ਤਹਿਤ ਧੂਰੀ ਤੋਂ ਛੀਟਾਂਵਾਲਾ ਨੂੰ ਜਾਣ ਵਾਲੀ ਮੁੱਖ ਸੜਕ ਉੱਤੇ ਸਥਿਤ ਪਿੰਡ ਜੱਖਲਾਂ ਵਿਚ ਕਰੀਬ 2.5 ਕਰੋੜ ਰੁਪਏ ਨਾਲ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟ ਇੱਕੋ ਸਮੇਂ ਜੰਗੀ ਪੱਧਰ 'ਤੇ ਚੱਲ ਰਹੇ ਹਨ | ਪਿੰਡ ਜੱਖਲਾਂ ਦੇ ਸਰਪੰਚ ਬਿੰਦਰ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ-ਛੀਟਾਂਵਾਲਾ ਮੁੱਖ ਸੜਕ ਤੋਂ ਪਿੰਡ ਜੱਖਲਾਂ ਤੱਕ ਜਾਣ ਵਾਲੀ ਕਰੀਬ 3.80 ਕਿੱਲੋਮੀਟਰ ਦੀ 10 ਫੁੱਟ ਚੌੜੀ ਸੜਕ ਨੂੰ ਵਧਾ ਕੇ 18 ਫੁੱਟ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਪਿੰਡ ਦੀਆਂ ਦੋਵੇਂ ਫਿਰਨੀਆਂ (ਅੰਦਰੂਨੀ ਰਿੰਗ ਸੜਕਾਂ) ਨੂੰ ਵੀ 10 ਫੁੱਟ ਤੋਂ 18 ਫੁੱਟ ਤੱਕ ਚੌੜਾ ਕੀਤਾ ਜਾ ਰਿਹਾ ਹੈ, ਤਾਂ ਜੋ ਆਵਾਜਾਈ ਸੁਚਾਰੂ ਬਣ ਸਕੇ ਅਤੇ ਲੋਕਾਂ ਨੂੰ ਵਧੇਰੇ ਸਹੂਲਤ ਪ੍ਰਾਪਤ ਹੋਵੇ | ਇਹ ਕਾਰਜ ਮੰਡੀ ਬੋਰਡ ਵਲੋਂ 2.13 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਚੌੜੀਆਂ ਕੀਤੀਆਂ ਜਾ ਰਹੀਆਂ ਇਹ ਸੜਕਾਂ ਪਿੰਡ ਮੀਮਸਾ ਤੋਂ ਪਿੰਡ ਭਲਵਾਨ ਤੱਕ ਆਪਸੀ ਸੰਪਰਕ ਨੂੰ ਮਜ਼ਬੂਤ ਕਰਨਗੀਆਂ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਵਾਜਾਈ, ਵਪਾਰਕ ਗਤੀਵਿਧੀਆਂ ਅਤੇ ਰੋਜ਼ਾਨਾ ਜੀਵਨ ਵਿਚ ਮਹੱਤਵਪੂਰਨ ਲਾਭ ਮਿਲੇਗਾ | ਸਰਪੰਚ ਬਿੰਦਰ ਕੌਰ ਨੇ ਅੱਗੇ ਦੱਸਿਆ ਕਿ ਸੜਕਾਂ ਤੋਂ ਇਲਾਵਾ ਪਿੰਡ ਜੱਖਲਾਂ ਵਿਚ ਛੱਪੜ ਦੀ ਸਫ਼ਾਈ, ਪਿੰਡ ਦੇ ਪਾਰਕ ਦਾ ਵਿਕਾਸ, ਆਂਗਣਵਾੜੀ ਸੈਂਟਰ ਵਿਚ ਨਵੇਂ ਕਮਰਾ ਅਤੇ ਸ਼ਮਸ਼ਾਨ ਘਾਟ ਦੀ ਚਾਰਦੀਵਾਰੀ ਬਣਾਉਣ ਦੇ ਕੰਮ ਵੀ ਤੇਜ਼ੀ ਨਾਲ ਚੱਲ ਰਹੇ ਹਨ | ਇਹ ਸਾਰੇ ਵਿਕਾਸ ਕਾਰਜ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਿੰਡ ਜੱਖਲਾਂ ਵਿਚ ਹੋ ਰਹੇ ਇਹ ਵਿਕਾਸ ਕਾਰਜ ਇਸ ਗੱਲ ਦੀ ਜਿਊਾਦੀ ਜਾਗਦੀ ਮਿਸਾਲ ਹਨ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ <br/> ਅਗਲੀ ਖ਼ਬਰ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਬਤੌਰ ਥਾਣਾ ਮੁਖੀ ਅਹੁਦਾ ਸੰਭਾਲਿਆ <br/>
Ad Position 24